ਤਰਨਤਾਰਨ ਦੇ ਪਿੰਡ ਸੋਹਲ ਵਿੱਚ ਘਰੇਲੂ ਝਗੜਾ ਸੁਲਝਾਉਣ ਗਈ ਪੁਲਿਸ ਪਾਰਟੀ ‘ਤੇ ਪਰਿਵਾਰ ਦੇ ਮੁਖੀ ਨੇ ਨਸ਼ੇ ਦੀ ਹਾਲਤ ਵਿੱਚ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਏ.ਐਸ.ਆਈ. ਅਤੇ ਕਾਂਸਟੇਬਲ ਜ਼ਖਮੀ ਹੋ ਗਏ। ਸੂਚਨਾ ਮਿਲਣ ‘ਤੇ ਜਦੋਂ ਤੱਕ ਥਾਣੇ ਦੀ ਪੁਲਿਸ ਫੋਰਸ ਪਹੁੰਚੀ, ਮੁਲਜ਼ਮ ਫਰਾਰ ਹੋ ਚੁੱਕਾ ਸੀ।
ਮੁਲਜ਼ਮ ‘ਤੇ ਆਪਣੇ ਪਰਿਵਾਰ ਨੂੰ ਕਮਰੇ ਵਿੱਚ ਬੰਦ ਕਰਕੇ ਕੁੱਟਮਾਰ ਕਰਨ ਅਤੇ ਗਾਲੀ-ਗਲੋਚ ਕਰਨ ਦਾ ਦੋਸ਼ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਮੁਲਜ਼ਮ ਦੀ ਤਲਾਸ਼ ਵਿੱਚ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਖੰਗਾਲ ਰਹੀ ਹੈ।
ਬੇਟੀ ਦੀ ਸ਼ਿਕਾਇਤ ‘ਤੇ ਪਹੁੰਚੀ ਪੁਲਿਸ
ਇਹ ਘਟਨਾ ਉਦੋਂ ਵਾਪਰੀ ਜਦੋਂ ਪਿੰਡ ਸੋਹਲ ਨਿਵਾਸੀ ਪ੍ਰਭਜੀਤ ਸਿੰਘ ਦੀ ਬੇਟੀ ਸਿਮਰਨ ਨੇ ਪੁਲਿਸ ਨੂੰ ਆਨਲਾਈਨ ਸ਼ਿਕਾਇਤ ਕੀਤੀ ਸੀ। ਉਸ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦਾ ਪਿਤਾ ਪ੍ਰਭਜੀਤ ਸਿੰਘ ਨਸ਼ੇ ਦੀ ਹਾਲਤ ਵਿੱਚ ਸਾਰਿਆਂ ਨੂੰ ਗਾਲੀ-ਗਲੋਚ ਕਰ ਰਿਹਾ ਸੀ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਸੀ।ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਥਾਣਾ ਝਬਾਲ ਦੇ ਇੰਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ASI ਪ੍ਰਗਟ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੂੰ ਮੌਕੇ ‘ਤੇ ਭੇਜਿਆ। ਜਦੋਂ ਪੁਲਿਸ ਪਾਰਟੀ ਉੱਥੇ ਪਹੁੰਚੀ ਤਾਂ ਮੁਲਜ਼ਮ ਪ੍ਰਭਜੀਤ ਸਿੰਘ ਆਪਣੇ ਪਰਿਵਾਰ ਨਾਲ ਹੱਥੋਪਾਈ ਕਰ ਰਿਹਾ ਸੀ। ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।











