November 13, 2026, 4:15 pm
----------- Advertisement -----------
HomeNewsBreaking Newsਪ੍ਰੋ ਲੀਗ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਸੱਚਖੰਡ ਸ੍ਰੀ...

ਪ੍ਰੋ ਲੀਗ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Published on

----------- Advertisement -----------

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਪ੍ਰੋ ਲੀਗ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਗੁਰੂ ਘਰ ‘ਚ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਤੇ ਸਰਬੱਤ ਦੇ ਭਲੇ, ਦੇਸ਼ ਦੀ ਤਰੱਕੀ ਤੇ ਭਾਰਤੀ ਹਾਕੀ ਟੀਮ ਦੀ ਕਾਮਯਾਬੀ ਲਈ ਅਰਦਾਸ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਹਰਮਨ ਨੇ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਆ ਕੇ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰੋ ਲੀਗ ਦੌਰਾਨ ਭਾਰਤੀ ਟੀਮ ਦਾ ਪ੍ਰਦਰਸ਼ਨ ਬੇਹੱਦ ਸ਼ਾਨਦਾਰ ਰਿਹਾ ਅਤੇ ਪੂਰੀ ਟੀਮ ਨੇ ਇੱਕਜੁੱਟ ਹੋ ਕੇ ਮੈਦਾਨ ‘ਚ ਵਧੀਆ ਖੇਡ ਦਿਖਾਈ। ਉਨ੍ਹਾਂ ਕਿਹਾ ਕਿ ਟੀਮ ਦੀ ਮਿਹਨਤ ਦਾ ਨਤੀਜਾ ਹੀ ਹੈ ਕਿ ਭਾਰਤ ਨੇ ਇਸ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਪਾਕਿਸਤਾਨ ਵਰਗੀ ਮਜ਼ਬੂਤ ਟੀਮ ਨੂੰ ਵੀ ਵੱਡੇ ਫ਼ਰਕ ਨਾਲ ਹਰਾਉਣ ‘ਚ ਸਫ਼ਲਤਾ ਹਾਸਲ ਕੀਤੀ। ਹਰਮਨ ਨੇ ਕਿਹਾ ਕਿ ਭਾਰਤ-ਪਾਕਿਸਤਾਨ ਦਾ ਕੋਈ ਵੀ ਮੁਕਾਬਲਾ ਸਿਰਫ਼ ਖੇਡ ਨਹੀਂ ਹੁੰਦਾ, ਸਗੋਂ ਦੋਵੇਂ ਦੇਸ਼ਾਂ ਦੇ ਖੇਡ ਪ੍ਰੇਮੀਆਂ ਲਈ ਖਾਸ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ‘ਚ ਜਿੱਤ ਹਾਸਲ ਕਰਨਾ ਟੀਮ ਲਈ ਮਾਣ ਵਾਲੀ ਗੱਲ ਹੁੰਦੀ ਹੈ ਤੇ ਇਸ ਨਾਲ ਖਿਡਾਰੀਆਂ ਦਾ ਮਨੋਬਲ ਵੀ ਕਾਫ਼ੀ ਵਧਦਾ ਹੈ। ਉਨ੍ਹਾਂ ਆਸ ਜਤਾਈ ਕਿ ਭਾਰਤੀ ਟੀਮ ਆਉਣ ਵਾਲੇ ਟੂਰਨਾਮੈਂਟਾਂ ‘ਚ ਵੀ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਜਾਰੀ ਰੱਖੇਗੀ ਤੇ ਦੇਸ਼ ਲਈ ਹੋਰ ਤਗਮੇ ਜਿੱਤੇਗੀ।

ਨੌਜਵਾਨ ਖਿਡਾਰੀਆਂ ਨੂੰ ਸੰਦੇਸ਼ ਦਿੰਦਿਆਂ ਹਰਮਨ ਨੇ ਕਿਹਾ ਕਿ ਭਾਰਤ ‘ਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਲੋੜ ਸਿਰਫ਼ ਆਪਣੀ ਖੇਡ ‘ਤੇ ਪੂਰਾ ਧਿਆਨ ਦੇਣ, ਆਪਣੇ ਕੋਚਾਂ ਤੇ ਵੱਡਿਆਂ ਦੀ ਸਲਾਹ ਮੰਨਣ ਤੇ ਇਮਾਨਦਾਰੀ ਨਾਲ ਮਿਹਨਤ ਕਰਨ ਦੀ ਹੈ। ਜੇਕਰ ਖਿਡਾਰੀ ਲਗਨ ਨਾਲ ਮਿਹਨਤ ਕਰਨਗੇ ਤਾਂ ਇੱਕ ਦਿਨ ਸਫ਼ਲਤਾ ਜ਼ਰੂਰ ਉਨ੍ਹਾਂ ਦੇ ਕਦਮ ਚੁੰਮੇਗੀ। ਉਨ੍ਹਾਂ ਕਿਹਾ ਕਿ ਉਹ ਬਚਪਨ ਤੋਂ ਹੀ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਆਉਂਦੇ ਰਹੇ ਹਨ ਤੇ ਹਰ ਵੱਡੇ ਟੂਰਨਾਮੈਂਟ ਤੋਂ ਪਹਿਲਾਂ ਜਾਂ ਬਾਅਦ ਗੁਰੂ ਘਰ ਆ ਕੇ ਅਸ਼ੀਰਵਾਦ ਲੈਣਾ ਆਪਣੀ ਖੁਸ਼ਕਿਸਮਤੀ ਸਮਝਦੇ ਹਨ। ਹਰਮਨ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਆ ਕੇ ਜੋ ਆਤਮਕ ਸ਼ਾਂਤੀ ਤੇ ਸਕੂਨ ਮਿਲਦਾ ਹੈ, ਉਸ ਨੂੰ ਸ਼ਬਦਾਂ ‘ਚ ਬਿਆਨ ਨਹੀਂ ਕੀਤਾ ਜਾ ਸਕਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...