July 8, 2026, 8:10 pm
----------- Advertisement -----------
HomeNewsBreaking NewsUS ‘ਚ ਗੈਂਗਸਟਰ ਗੋਲਡੀ ਬਰਾੜ ਨੂੰ FBI ਨੇ ਐਲਾਨਿਆ ਵਾਂਟੇਡ, ਰੱਖਿਆ ਵੱਡਾ...

US ‘ਚ ਗੈਂਗਸਟਰ ਗੋਲਡੀ ਬਰਾੜ ਨੂੰ FBI ਨੇ ਐਲਾਨਿਆ ਵਾਂਟੇਡ, ਰੱਖਿਆ ਵੱਡਾ ਇਨਾਮ

Published on

----------- Advertisement -----------

ਅਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਭਾਰਤੀ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਨੂੰ ਵਾਂਟੇਡ ਐਲਾਨ ਦਿੱਤਾ ਹੈ। FBI ਨੇ ਉਸ ਦੀ ਗ੍ਰਿਫ਼ਤਾਰੀ ਜਾਂ ਉਸ ਤੱਕ ਪਹੁੰਚਣ ਵਿੱਚ ਮਦਦਗਾਰ ਜਾਣਕਾਰੀ ਦੇਣ ਵਾਲੇ ਲਈ 50 ਹਜ਼ਾਰ ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।

FBI ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਲੋਕਾਂ ਤੋਂ ਸੂਚਨਾ ਮੰਗੀ ਗਈ ਹੈ। ਏਜੰਸੀ ਦਾ ਕਹਿਣਾ ਹੈ ਕਿ ਉਸ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਨੂੰ ਇਹ ਇਨਾਮ ਦਿੱਤਾ ਜਾਵੇਗਾ। ਗੋਲਡੀ ਬਰਾੜ ਦਾ ਨਾਮ ਕਈ ਸੰਗੀਨ ਅਪਰਾਧਿਕ ਮਾਮਲਿਆਂ ਨਾਲ ਜੋੜਿਆ ਜਾਂਦਾ ਰਿਹਾ ਹੈ ਅਤੇ ਉਹ ਭਾਰਤੀ ਜਾਂਚ ਏਜੰਸੀਆਂ ਦੀ ਵੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਹੈ। ਹੁਣ FBI ਵੱਲੋਂ ਵੀ ਉਸ ਨੂੰ ਵਾਂਟੇਡ ਘੋਸ਼ਿਤ ਕਰਕੇ ਇਨਾਮ ਐਲਾਨਿਆ ਜਾਣਾ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਅਮਰੀਕੀ ਏਜੰਸੀਆਂ ਨੇ “ਭਾਰਤ ਨਾਲ ਜੁੜੇ ਸੰਗਠਿਤ ਅਪਰਾਧ ਸਮੂਹਾਂ” ਨਾਲ ਕਥਿਤ ਸਬੰਧਾਂ ਵਾਲੇ 24 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ‘ਤੇ ਕਤਲ, ਜਬਰੀ ਵਸੂਲੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਦੋਸ਼ ਤੈਅ ਕੀਤੇ ਹਨ। ਇਨ੍ਹਾਂ ‘ਚ 2023 ਵਿੱਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਵੀ ਸ਼ਾਮਲ ਹਨ। ਅਮਰੀਕੀ ਨਿਆਂ ਵਿਭਾਗ ਦੇ ਅਨੁਸਾਰ, ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਵਿੱਚ ਸ਼ਾਮਲ ਹਨ। ਅਮਰੀਕੀ ਸੰਘੀ ਵਕੀਲਾਂ ਨੇ ਕਿਹਾ ਹੈ ਕਿ ਅਮਰੀਕਾ, ਕੈਨੇਡਾ ਅਤੇ ਯੂਰਪ ਵਿੱਚ ਕੀਤੇ ਗਏ ‘ਆਪ੍ਰੇਸ਼ਨ ਹਾਰਡਬਾਲ’ ਦੇ ਹਿੱਸੇ ਵਜੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਈਰਾਨ ਨਾਲ ਜੰਗਬੰਦੀ ਖ਼ਤਮ, ਹੁਣ ਕੋਈ ਸਮਝੌਤਾ ਨਹੀਂ ਕਰਾਂਗੇ’ : NATO ਸੰਮੇਲਨ ਦੌਰਾਨ ਬੋਲੇ ਡੋਨਾਲਡ ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ NATO ਸੰਮੇਲਨ ‘ਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ...

ਆਮ ਆਦਮੀ ਪਾਰਟੀ ਨੂੰ ਵੱਡੀ ਸਫ਼ਲਤਾ, ਇਕ ਹੋਰ ਨਗਰ ਕੌਂਸਲ ਉਤੇ ਕਬਜ਼ਾ

ਕਪੂਰਥਲਾ ਨਗਰ ਨਿਗਮ ਦੇ ਮੇਅਰ ਦੀ ਚੋਣ ਵਿੱਚ ਬੁੱਧਵਾਰ ਨੂੰ ਵੱਡਾ ਸਿਆਸੀ ਉਲਟਫੇਰ ਦੇਖਣ...

ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਵੱਡੀ ਖੁਸ਼ਖਬਰੀ: PSERC ਵੱਲੋਂ OTS ਯੋਜਨਾ ਨੂੰ ਹਰੀ ਝੰਡੀ

ਪੰਜਾਬ ‘ਚ ਬਿਜਲੀ ਵਿਭਾਗ ਨੇ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਉਹ ਆਪਣਾ...

ਪੰਜਾਬ ਪੁਲਿਸ ਦੇ SHO ‘ਤੇ FBI ਦੀ ਚਾਰਜਸ਼ੀਟ, $4 ਲੱਖ ਵਸੂਲੀ ਦਾ ਮਾਮਲਾ

ਅਮਰੀਕਾ ਦੀ ਐਫਬੀਆਈ ਵੱਲੋਂ ਪੰਜਾਬ ਪੁਲਿਸ ਦੇ ਇੰਸਪੈਕਟਰ ਅਤੇ ਟਾਂਡਾ ਦੇ ਤਤਕਾਲੀ ਐਸਐਚਓ ਗੁਰਿੰਦਰਜੀਤ...

ਪਟਿਆਲਾ ਦੇ ਪ੍ਰਭਸਿਮਰਨ ਸਿੰਘ ਦੀ ਭਾਰਤੀ T-20 ਟੀਮ ’ਚ ਚੋਣ, ਭਾਰਤੀ ਟੀਮ ਦੇ ਜ਼ਿੰਬਾਬਵੇ ਦੌਰੇ ਦੌਰਾਨ ਮਿਲ ਸਕਦੈ ਮੌਕਾ

 ਪੰਜਾਬ ਦੇ ਉੱਭਰਦੇ ਕ੍ਰਿਕਟਰ ਤੇ ਪਟਿਆਲਾ ਦੇ ਵਿਕਟਕੀਪਰ-ਬੱਲੇਬਾਜ਼ ਪ੍ਰਭਸਿਮਰਨ ਸਿੰਘ ਦੀ ਪਹਿਲੀ ਵਾਰ ਭਾਰਤੀ...

ਦੇਸ਼ ਭਰ ‘ਚ ਮੀਂਹ ਦਾ ਕਹਿਰ, ਵਾਹਨ ਰੁੜ੍ਹੇ ਤੇ ਲੋਕਾਂ ਦੀ ਵਧੀ ਮੁਸ਼ਕਲ

ਗੁਜਰਾਤ ਦੇ ਕਾਮਰੇਜ ਵਿੱਚ ਮੰਗਲਵਾਰ ਨੂੰ 10 ਘੰਟਿਆਂ ਵਿੱਚ 305 ਮਿਲੀਮੀਟਰ ਬਾਰਿਸ਼ ਹੋਈ, ਜਦੋਂ...

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ, ਬੇਹੋਸ਼ ਕਰਕੇ ਜ਼ਿੰਦਾ ਹੀ ਨਹਿਰ ਵਿੱਚ ਸੁੱਟਿਆ

 ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਪਿੰਡ ਅਸਲਵਾਸ ਨੇੜੇ ਇੱਕ ਨਹਿਰ ਵਿੱਚੋਂ ਮਿਲੀ 21 ਸਾਲਾ...

ਕਾਂਗਰਸ ‘ਚ ਸਿਆਸੀ ਘਮਾਸਾਨ, ਬਘੇਲ ਨੇ ਪ੍ਰਧਾਨ ਬਦਲਣ ਤੋਂ ਕੀਤਾ ਇਨਕਾਰ

ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਸੁਲਝਾਉਣ ਲਈ ਸੂਬਾ ਇੰਚਾਰਜ ਭੁਪੇਸ਼ ਬਘੇਲ ਚੰਡੀਗੜ੍ਹ ਪਹੁੰਚੇ...

ਪੀਐਮ ਨੂੰ ਅਪੀਲ, ਆਪਣੀ ਜ਼ਿੱਦ ਛੱਡ ਕੇ ਈ-0 ਅਤੇ ਈ-20 ਦੋਵੇਂ ਵਿਕਲਪ ਦੇਣ, ਤਾਂ ਜੋ ਲੋਕ ਆਪਣੀ ਮਰਜ਼ੀ ਦਾ ਪੈਟਰੋਲ ਖਰੀਦ ਸਕਣ- ਕੇਜਰੀਵਾਲ

ਨਵੀਂ ਦਿੱਲੀ, 07 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ...