November 13, 2026, 4:20 pm
----------- Advertisement -----------
HomeNewsBreaking Newsਦੇਸ਼ ਭਰ 'ਚ ਮੀਂਹ ਦਾ ਕਹਿਰ, ਵਾਹਨ ਰੁੜ੍ਹੇ ਤੇ ਲੋਕਾਂ ਦੀ ਵਧੀ...

ਦੇਸ਼ ਭਰ ‘ਚ ਮੀਂਹ ਦਾ ਕਹਿਰ, ਵਾਹਨ ਰੁੜ੍ਹੇ ਤੇ ਲੋਕਾਂ ਦੀ ਵਧੀ ਮੁਸ਼ਕਲ

Published on

----------- Advertisement -----------

ਗੁਜਰਾਤ ਦੇ ਕਾਮਰੇਜ ਵਿੱਚ ਮੰਗਲਵਾਰ ਨੂੰ 10 ਘੰਟਿਆਂ ਵਿੱਚ 305 ਮਿਲੀਮੀਟਰ ਬਾਰਿਸ਼ ਹੋਈ, ਜਦੋਂ ਕਿ ਸੂਰਤ ਵਿੱਚ 260 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਸੂਰਤ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਸਨ, ਕਾਰਾਂ ਸੜਕਾਂ ‘ਤੇ ਵਹਿ ਗਈਆਂ ਸਨ। ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਲਗਭਗ 2,100 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਸੀ।

ਸੂਰਤ ਅਤੇ ਨਵਸਾਰੀ ਵਿੱਚ ਸਕੂਲ, ਕਾਲਜ ਅਤੇ ਆਂਗਣਵਾੜੀ ਸੈਂਟਰ ਬੰਦ ਕਰ ਦਿੱਤੇ ਗਏ ਹਨ। ਲੋਕਾਂ ਨੂੰ ਸਿਰਫ਼ ਬਹੁਤ ਜ਼ਰੂਰੀ ਹੋਣ ‘ਤੇ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਗਈ ਹੈ। ਗੁਰੂਗ੍ਰਾਮ ਦੇ ਕਈ ਇਲਾਕੇ ਦੋ ਫੁੱਟ ਤੱਕ ਪਾਣੀ ਨਾਲ ਭਰ ਗਏ। ਨੈਸ਼ਨਲ ਹਾਈਵੇਅ 48 (NH-48) ਦਾ ਇੱਕ ਹਿੱਸਾ ਧੱਸ ਗਿਆ, ਜਿਸ ਕਾਰਨ 10 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ ਹੋ ਗਿਆ। ਇੱਕ ਸਕੂਲ ਬੱਸ ਵੀ ਸਰਵਿਸ ਲੇਨ ਦੇ ਨਾਲ ਇੱਕ ਨਾਲੇ ਵਿੱਚ ਫਸ ਗਈ।

ਰਾਜਸਥਾਨ ਦੇ ਜਾਲੋਰ ਵਿਚ, ਇਕ ਜੀਪ ਨਦੀ ਵਿਚ ਪਲਟ ਗਈ। ਚਿਤੌੜਗੜ੍ਹ ਵਿਚ ਬਿਜਲੀ ਡਿੱਗਣ ਨਾਲ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਸ ਦੌਰਾਨ, ਮੰਗਲਵਾਰ ਸ਼ਾਮ ਨੂੰ ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਇੱਕ ਪੰਜ ਮੰਜ਼ਿਲਾ ਇਮਾਰਤ ਢਹਿ ਗਈ। ਯੂਪੀ ਦੇ 50 ਸ਼ਹਿਰਾਂ ਵਿੱਚ ਬੀਤੇ ਦਿਨ ਭਾਰੀ ਮੀਂਹ ਪਿਆ। ਮਥੁਰਾ ਅਤੇ ਸ਼ਾਮਲੀ ਵਿਚ, ਪਾਣੀ ਸੜਕਾਂ ਦੇ ਨਾਲ-ਨਾਲ ਨਦੀਆਂ ਵਾਂਗ ਵਹਿ ਗਿਆ, ਜਿਸ ਕਾਰਨ ਕਾਰਾਂ ਅਤੇ ਮੋਟਰਸਾਈਕਲ ਰੁੜ੍ਹ ਗਏ। ਅਮਰੋਹਾ ਵਿੱਚ, ਸਿਰਫ਼ ਇੱਕ ਘੰਟੇ ਦੀ ਬਾਰਿਸ਼ ਕਾਰਨ ਦਿੱਲੀ-ਲਖਨਊ ਹਾਈਵੇਅ ‘ਤੇ ਪਾਣੀ ਭਰ ਗਿਆ। ਦਿੱਲੀ ਅਤੇ ਮੁੰਬਈ ਵਿੱਚ ਭਾਰੀ ਬਾਰਿਸ਼ ਨੇ ਉਡਾਣ ਸੰਚਾਲਨ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਕਈ ਉਡਾਣਾਂ ਵਿਚ ਦੇਰੀ ਹੋਈ ਹੈ। ਇੰਡੀਗੋ, ਏਅਰ ਇੰਡੀਆ ਅਤੇ ਸਪਾਈਸਜੈੱਟ ਵਰਗੀਆਂ ਏਅਰਲਾਈਨਾਂ ਨੇ ਯਾਤਰੀਆਂ ਨੂੰ ਹਵਾਈ ਅੱਡੇ ‘ਤੇ ਜਾਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਦੀ ਜਾਂਚ ਕਰਨ ਅਤੇ ਆਮ ਨਾਲੋਂ ਥੋੜ੍ਹਾ ਪਹਿਲਾਂ ਰਵਾਨਾ ਹੋਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਨੇ 7 ਜੁਲਾਈ ਤੋਂ 9 ਜੁਲਾਈ ਤੱਕ ਦਿੱਲੀ-ਐਨਸੀਆਰ ਖੇਤਰ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ।
ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਕਾਰਨ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ 26 ਜ਼ਿਲ੍ਹਿਆਂ ਵਿੱਚ 94,000 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਚਾਰ ਲੋਕਾਂ ਦੀ ਮੌਤ ਹੋ ਗਈ ਹੈ, 21 ਜ਼ਖ਼ਮੀ ਹੋਏ ਹਨ ਅਤੇ ਦੋ ਔਰਤਾਂ ਲਾਪਤਾ ਹਨ। ਇਸ ਦੌਰਾਨ, ਕਰਨਾਟਕ ਦੇ ਬੇਲਾਗਾਵੀ ਅਤੇ ਸ਼ਿਵਮੋਗਾ ਜ਼ਿਲ੍ਹਿਆਂ ਵਿਚ ਸਕੂਲ ਅਤੇ ਆਂਗਣਵਾੜੀਆਂ ਅੱਜ ਬੰਦ ਰਹਿਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...