July 9, 2026, 7:49 pm
----------- Advertisement -----------
HomeNewsBreaking NewsJaswant Singh Khalra ਦੇ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ ; ਮਾਮਲੇ...

Jaswant Singh Khalra ਦੇ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ ; ਮਾਮਲੇ ’ਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਗਾਇਬ !

Published on

----------- Advertisement -----------

ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ਵਿੱਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਨੂੰ ਲੈ ਕੇ ਨਵਾਂ ਮੋੜ ਸਾਹਮਣੇ ਆਇਆ ਹੈ। ਨਾਭਾ ਓਪਨ ਖੇਤੀਬਾੜੀ ਜੇਲ੍ਹ ਨੇ ਹੁਸ਼ਿਆਰਪੁਰ ਪੁਲਿਸ ਨੂੰ ਜਸਪਾਲ ਸਿੰਘ ਦਾ ਥਹੁ-ਪਤਾ ਲਗਾਉਣ ਲਈ ਕਿਹਾ ਹੈ। ਜਸਪਾਲ ਸਿੰਘ ਮਈ 2023 ਤੋਂ ਅਦਾਲਤੀ ਹੁਕਮਾਂ ਤਹਿਤ ਜ਼ਮਾਨਤ ’ਤੇ ਰਿਹਾਅ ਹੈ, ਜਦਕਿ ਉਸ ਦੀ ਸਜ਼ਾ ਮੁਆਫ਼ੀ ਸਬੰਧੀ ਪ੍ਰਸਤਾਵ ’ਤੇ ਅਜੇ ਤੱਕ ਅੰਤਿਮ ਫ਼ੈਸਲਾ ਨਹੀਂ ਆਇਆ।

ਫ਼ਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਕੇਸ ਨੇ ਇੱਕ ਵਾਰ ਫਿਰ ਸੁਰਖੀਆਂ ਬਟੋਰੀਆਂ ਹਨ। ਇਸੇ ਵਿਚਾਲੇ ਖਾਲੜਾ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਡੀਐਸਪੀ ਜਸਪਾਲ ਸਿੰਘ ਨੂੰ ਲੈ ਕੇ ਇੱਕ ਹੋਰ ਵੱਡਾ ਖੁਲਾਸਾ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ, ਜਸਪਾਲ ਸਿੰਘ ਨੂੰ ਮਈ 2023 ਵਿੱਚ ਨਾਭਾ ਓਪਨ ਖੇਤੀਬਾੜੀ ਜੇਲ੍ਹ ਤੋਂ ਇੱਕ ਲੱਖ ਰੁਪਏ ਦੇ ਬਾਂਡ ਅਤੇ ਨਿੱਜੀ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਸੀ। ਇਹ ਰਿਹਾਈ ਹਾਈ ਕੋਰਟ ਦੇ ਉਸ ਫ਼ੈਸਲੇ ਦੇ ਆਧਾਰ ’ਤੇ ਹੋਈ, ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਸਜ਼ਾ ਮੁਆਫ਼ੀ ਸਬੰਧੀ ਸਰਕਾਰ ਦੇ ਪ੍ਰਸਤਾਵ ’ਤੇ ਰਾਜਪਾਲ ਤਿੰਨ ਮਹੀਨਿਆਂ ਤੱਕ ਕੋਈ ਫ਼ੈਸਲਾ ਨਹੀਂ ਲੈਂਦੇ, ਤਾਂ ਅੰਤਿਮ ਫ਼ੈਸਲੇ ਤੱਕ ਕੈਦੀ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾ ਸਕਦਾ ਹੈ। 

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸਤੰਬਰ 2022 ਵਿੱਚ ਜਸਪਾਲ ਸਿੰਘ ਦੀ ਸਜ਼ਾ ਮੁਆਫ਼ੀ ਲਈ ਪ੍ਰਸਤਾਵ ਭੇਜਿਆ ਸੀ, ਪਰ ਇਸ ’ਤੇ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਹੋਇਆ। ਇਸੇ ਆਧਾਰ ’ਤੇ ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨਵਦੀਪ ਕੌਰ ਗਿੱਲ ਨੇ ਜਸਪਾਲ ਸਿੰਘ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ।

ਇਸ ਤੋਂ ਪਹਿਲਾਂ 2019 ਵਿੱਚ ਵੀ ਜਸਪਾਲ ਸਿੰਘ ਨੂੰ ਹਾਈ ਕੋਰਟ ਤੋਂ ਪੈਰੋਲ ਮਿਲੀ ਸੀ। ਹਾਲਾਂਕਿ ਟਾਂਡਾ ਥਾਣੇ ਦੇ ਇੱਕ ਹੋਰ ਮਾਮਲੇ ਵਿੱਚ ਸੁਣਾਈ ਗਈ ਸਜ਼ਾ ਕਾਰਨ ਉਸ ਨੂੰ ਜੇਲ੍ਹ ਵਿੱਚ ਹੀ ਰੱਖਿਆ ਗਿਆ ਸੀ। ਇਸ ਦੇ ਖ਼ਿਲਾਫ਼ ਉਸ ਨੇ ਹਾਈ ਕੋਰਟ ਵਿੱਚ ਹੈਬੀਅਸ ਕੋਰਪਸ ਪਟੀਸ਼ਨ ਵੀ ਦਾਇਰ ਕੀਤੀ ਸੀ, ਜੋ ਬਾਅਦ ਵਿੱਚ ਵਾਪਸ ਲੈ ਲਈ ਗਈ।

ਹੁਣ ਨਾਭਾ ਓਪਨ ਖੇਤੀਬਾੜੀ ਜੇਲ੍ਹ ਵੱਲੋਂ ਹੁਸ਼ਿਆਰਪੁਰ ਪੁਲਿਸ ਨੂੰ ਜਸਪਾਲ ਸਿੰਘ ਦਾ ਥਹੁ-ਪਤਾ ਲਗਾਉਣ ਲਈ ਕਿਹਾ ਗਿਆ ਹੈ। ਇਸ ਮਾਮਲੇ ਨੇ ਇੱਕ ਵਾਰ ਫਿਰ ਜਸਵੰਤ ਸਿੰਘ ਖਾਲੜਾ ਕਤਲ ਕੇਸ ਅਤੇ ਇਸ ਨਾਲ ਜੁੜੀਆਂ ਕਾਨੂੰਨੀ ਕਾਰਵਾਈਆਂ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ।

ਇੱਥੇ ਪੜ੍ਹੋ ਕੁਝ ਜ਼ਰੂਰੀ ਤੱਥ  

ਮਈ 2023 ਵਿੱਚ ਨਾਭਾ ਓਪਨ ਜੇਲ੍ਹ ਤੋਂ 1 ਲੱਖ ਰੁਪਏ ਦੇ ਬਾਂਡ ’ਤੇ ਜ਼ਮਾਨਤ ਮਿਲੀ

ਸਤੰਬਰ 2022 ਵਿੱਚ ਪੰਜਾਬ ਸਰਕਾਰ ਨੇ ਸਜ਼ਾ ਮੁਆਫ਼ੀ ਦਾ ਪ੍ਰਸਤਾਵ ਭੇਜਿਆ ਸੀ।

ਰਾਜਪਾਲ ਵੱਲੋਂ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ।

ਹਾਈ ਕੋਰਟ ਦੇ ਹੁਕਮਾਂ ਦੇ ਆਧਾਰ ’ਤੇ ਸੀਜੇਐਮ ਪਟਿਆਲਾ ਨੇ ਜ਼ਮਾਨਤ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਊਟੀ ‘ਚ ਕੁਤਾਹੀ ਵਰਤਣ ‘ਤੇ SHO ਰਾਜਾਸਾਂਸੀ ਖਿਲਾਫ਼ ਹੋਇਆ ਵੱਡਾ ਐਕਸ਼ਨ, DIG ਨੇ ਕੀਤਾ ਸਸਪੈਂਡ

ਅੰਮ੍ਰਿਤਸਰ ਦੇ ਰਾਜਾਸਾਂਸੀ ਥਾਣੇ ਦੇ ਥਾਣਾ ਇੰਚਾਰਜ ਨੂੰ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼...

ਵੋਟ ਕੱਟੀ ਤਾਂ ਸਕੀਮਾਂ ਤੋਂ ਬਾਹਰ, ਔਰਤਾਂ ਨੂੰ ਨਹੀਂ ਮਿਲਣਗੇ 1000 ਰੁ.! ਮੰਤਰੀ ਅਰੋੜਾ ਵੱਲੋਂ SIR ਕਰਾਉਣ ਦੀ ਅਪੀਲ

ਜੇਕਰ ਤੁਹਾਡਾ ਨਾਮ ਪੰਜਾਬ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਵਿੱਚੋਂ ਹਟਾ...

ਫਿਲਮੀ ਅੰਦਾਜ਼ ‘ਚ ਸਮਗਲਰਾਂ ਤੇ ਪੁਲਿਸ ਦੀ ਗੱਡੀ ਵਿਚਾਲੇ ਹੋਈ ਟੱਕਰ, ਹਾਦਸੇ ‘ਚ SHO ਜ਼ਖਮੀ

ਨਾਭਾ ਦੇ ਪਿੰਡ ਧੰਗੇੜਾ ਨੇੜੇ ਸਮਗਲਰਾਂ ਦਾ ਪਿੱਛਾ ਕਰ ਰਹੀ ਪੁਲਿਸ ਪਾਰਟੀ ਦੀ ਗੱਡੀ...

ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਆਸਟ੍ਰੇਲੀਆ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੋਦੀ ਦੀ...

ਹਾਈਕੋਰਟ ਪਹੁੰਚਿਆ ‘ਸਤਲੁਜ’ ਫ਼ਿਲਮ ਵਿਵਾਦ, ਮੋਹਾਲੀ ਦੇ ਸਰਵਨ ਸਿੰਘ ਨੇ ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਾਈ ਪਟੀਸ਼ਨ

‘ਸਤਲੁਜ’ ਫ਼ਿਲਮ ਵਿਵਾਦ ਹੁਣ ਹਾਈਕੋਰਟ ਪਹੁੰਚ ਗਿਆ ਹੈ। ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼...

17 ਜੁਲਾਈ ਨੂੰ ਮਨਾਈ ਜਾਵੇਗੀ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ...

ਜੈਪੁਰ ‘ਚ ਧੀ ਨੇ ਜਾਇਦਾਦ ਤੇ ਨੌਕਰੀ ਲਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ,ਕਤਲ ਦਾ ਨਹੀਂ ਕੋਈ ਪਛਤਾਵਾ

ਜੈਪੁਰ ਦੀ ਏਅਰਪੋਰਟ ਕਲੋਨੀ ਦੀ ਰਹਿਣ ਵਾਲੀ ਆਯੂਸ਼ੀ ਸ਼ਰਮਾ ਰਾਜਸਥਾਨ ਭਰ ਵਿੱਚ ਬਦਨਾਮ ਹੋ...

ਮੋਗਾ ਸਦਰ ਥਾਣੇ ‘ਚ ਧਮਾਕੇ ਦੀ ਜਾਂਚ ‘ਚ ਜੁਟੀਆਂ ਫੋਰੈਂਸਿਕ ਟੀਮਾਂ, ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ

ਮੋਗਾ ਪੁਲਿਸ ਥਾਣੇ ‘ਤੇ ਹਮਲਾ ਹੋਇਆ ਹੈ। ਅਣਪਛਾਤੇ ਵੱਲੋਂ ਗ੍ਰੇਨੇਡ ਸੁੱਟਿਆ ਗਿਆ ਜਿਸ ਪਿੱਛੋਂ...

ਧੜੇਬੰਦੀ ਨੇ ਖਿੰਡਾ ਦਿੱਤੀ ਕਾਂਗਰਸ, ਰਵਨੀਤ ਸਿੰਘ ਬਿੱਟੂ ਨੇ ਲਾਏ ਗੰਭੀਰ ਦੋਸ਼

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਇਸ...