July 11, 2026, 10:01 pm
----------- Advertisement -----------
HomeNewsBreaking Newsਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ,...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

Published on

----------- Advertisement -----------

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ ਸੀਐੱਮ ਤੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ ਧੜੇ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੀਟਿੰਗ ਟਲ ਗਈ ਹੈ। ਚੰਨੀ ਧੜੇ ਦੀਆਂ ਸ਼ਰਤਾਂ ਦੇ ਬਾਅਦ ਇਹ ਮੀਟਿੰਗ ਕੈਂਸਲ ਕਰ ਦਿੱਤੀ ਗਈ ਹੈ। ਹੁਣ ਮੀਟਿੰਗ ਭਲਕੇ ਹੋ ਸਕਦੀ ਹੈ। ਮੀਟਿੰਗ ਨੂੰ ਲੈ ਕੇ ਚੰਨੀ ਧੜੇ ਦੀਆਂ 2 ਸ਼ਰਤਾਂ ਸਨ ਜਿਨ੍ਹਾਂ ਵਿਚ ਕਾਂਗਰਸ ਭਵਨ ਵਿਚ ਨਾ ਮਿਲਣ ਤੇ ਉਸ ਵਿਚ ਪ੍ਰਧਾਨ ਰਾਜਾ ਵੜਿੰਗ ਦੇ ਮੌਜੂਦ ਨਾ ਹੋਣ ਦੀ ਗੱਲ ਕਹੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ‘ਤੇ ਸਹਿਮਤੀ ਨਹੀਂ ਬਣੀ ਹੈ। 

ਦੱਸ ਦੇਈਏ ਕਿ ਜੇਕਰ ਬਘੇਲ ਇਸ ਗੁੱਟਬਾਜ਼ੀ ਨੂੰ ਖਤਮ ਕਰਕੇ ਨਹੀਂ ਗਏ ਤਾਂ ਅਗਲੇ ਦਿਨਾਂ ਵਿਚ ਕਾਂਗਰਸ ਵਿਚ ਫਿਰ ਤੋਂ ਹਲਚਲ ਦੀ ਸਥਿਤੀ ਪੈਦਾ ਹੋ ਸਕਦੀ ਹੈ। ਚੰਨੀ ਖੇਮੇ ਵਿਚ ਕਈ ਨੇਤਾ ਅਜਿਹੇ ਹਨ ਜੋ ਕਿ ਰਾਜਾ ਵੜਿੰਗ ਨੂੰ ਪ੍ਰਧਾਨ ਮੰਨਣ ਨੂੰ ਤਿਆਰ ਨਹੀਂ ਹਨ। ਦੱਸਿਆ ਜਾ ਰਿਹਾ ਹੈ ਕਿ ਪਿਛਲੇ 5 ਦਿਨਾਂ ਤੋਂ ਭੁਪੇਸ਼ ਬਘੇਲ ਪੰਜਾਬ ਦੌਰੇ ‘ਤੇ ਸਨ ਤੇ ਇਸ ਦੌਰਾਨ ਚੰਨੀ ਖੇਮੇ ਵੱਲੋਂ ਉਨ੍ਹਾਂ ਦੀਆਂ ਮੀਟਿੰਗਾਂ ਤੋਂ ਦੂਰੀ ਬਣਾਈ ਗਈ ਸੀ। ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਲਕੇ ਚੰਨੀ ਧੜਾ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰ ਸਕਦਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਚੰਨੀ ਖੇਮਾ ਸ਼ਰਤਾਂ ਨਾਲ ਬਘੇਲ ਨਾਲ ਮੀਟਿੰਗ ਕਰਨਗੇ ਪਰ ਮਿਲਣ ਦਾ ਸਮਾਂ ਤੇ ਜਗ੍ਹਾ ਤੈਅ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੀਅਤਨਾਮ : ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ, 15 ਲੋਕਾਂ ਦੀ ਮੌਤ ਦਾ ਜਤਾਇਆ ਜਾ ਰਿਹਾ ਖ਼ਦਸ਼ਾ

ਵੀਅਤਨਾਮ ਦੇ ਫੂ ਕੁਓਕ ਟਾਪੂ ਕੋਲ ਅੱਜ ਇਕ ਬੋਟ ਪਲਟ ਗਈ। ਜਾਣਕਾਰੀ ਮੁਤਾਬਕ ਇਸ...

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ, 11 ਜੁਲਾਈ ਨੂੰ ਰਿਲਾਇੰਸ ਅਨਿਲ ਧੀਰੂਭਾਈ ਅੰਬਾਨੀ ਗਰੁੱਪ (ADAG)...

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...