ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ 26 ਸਾਲਾ ਸਿਮਰਜੀਤ ਕੌਰ ਵਜੋਂ ਹੋਈ ਹੈ। ਸਿਮਰਜੀਤ ਦਾ ਉਸ ਦੇ ਪਤੀ ਸਚਪ੍ਰੀਤ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਫਿਲਹਾਲ ਕਤਲ ਦੇ ਕਾਰਨ ਸਪੱਸ਼ਟ ਨਹੀਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇ ਲਵ ਮੈਰਿਜ ਕਰਵਾਈ ਸੀ।
ਸਿਵਲ ਹਸਪਤਾਲ ਦੇ ਡਾਕਟਰ ਅਰਸ਼ਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਔਰਤ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੂਰੀ ਜਾਣਕਾਰੀ ਸਾਹਮਣੇ ਆਵੇਗੀ।












