November 13, 2026, 2:48 pm
----------- Advertisement -----------
HomeNewsBreaking Newsਵੈਸ਼ਨੋ ਦੇਵੀ ਦਰਬਾਰ 'ਚ 500 ਕਰੋੜ ਦਾ ਵੱਡਾ ਘੁਟਾਲਾ! ਸ਼ਰਧਾਲੂਆਂ ਵੱਲੋਂ ਚੜ੍ਹਾਈ...

ਵੈਸ਼ਨੋ ਦੇਵੀ ਦਰਬਾਰ ‘ਚ 500 ਕਰੋੜ ਦਾ ਵੱਡਾ ਘੁਟਾਲਾ! ਸ਼ਰਧਾਲੂਆਂ ਵੱਲੋਂ ਚੜ੍ਹਾਈ 20 ਟਨ ਚਾਂਦੀ ਨਕਲੀ ਨਿਕਲੀ

Published on

----------- Advertisement -----------

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਵਿੱਚ ਚੜ੍ਹਾਈ ਗਈ 550 ਕਰੋੜ ਰੁਪਏ ਦੀ ਨਕਲੀ ਚਾਂਦੀ ਦੇ ਮਾਮਲੇ ਵਿੱਚ ਜੰਮੂ ਦੀ ਇੱਕ ਅਦਾਲਤ ਨੇ ਪੁਲਿਸ ਨੂੰ ਸਾਰਾ ਰਿਕਾਰਡ ਕੋਰਟ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ 29 ਜੁਲਾਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਜਾਂਚ ਅਧਿਕਾਰੀ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਸੁਣਾਇਆ ਹੈ।

ਜ਼ਿਕਰਯੋਗ ਹੈ ਕਿ ਮਾਂ ਵੈਸ਼ਨੋ ਦੇਵੀ ਦੇ ਦਰਬਾਰ ਵਿੱਚ ਭਗਤਾਂ ਵੱਲੋਂ 20 ਟਨ ਤੋਂ ਵੱਧ ਚਾਂਦੀ ਚੜ੍ਹਾਈ ਗਈ ਸੀ, ਜਿਸਦੀ ਬਾਜ਼ਾਰ ਵਿੱਚ ਕੀਮਤ ਕਰੀਬ 550 ਕਰੋੜ ਰੁਪਏ ਬਣਦੀ ਹੈ। ਜਦੋਂ ਸ਼ਾਈਨ ਬੋਰਡ ਨੇ ਇਸ ਚਾਂਦੀ ਨੂੰ ਗਲਾਉਣ ਲਈ ਭੇਜਿਆ ਤਾਂ ਉਸ ਵਿੱਚੋਂ ਸਿਰਫ਼ 5 ਤੋਂ 6 ਫ਼ੀਸਦੀ ਹੀ ਅਸਲ ਚਾਂਦੀ ਨਿਕਲੀ। ਦੱਸਿਆ ਗਿਆ ਕਿ ਬਾਕੀ ਬਚੇ ਹਿੱਸੇ ਵਿੱਚ ਕੈਡਮੀਅਮ ਅਤੇ ਲੋਹੇ ਵਰਗੇ ਤੱਤ ਮੌਜੂਦ ਸਨ, ਯਾਨੀ ਕਿ ਜ਼ਿਆਦਾਤਰ ਚਾਂਦੀ ਨਕਲੀ ਹੀ ਸੀ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜੰਮੂ ਦੇ ਐਡਵੋਕੇਟ ਦੀਪਕ ਸ਼ਰਮਾ ਨੇ 9 ਮਈ ਨੂੰ ਪੁਲਿਸ ਇੰਸਪੈਕਟਰ ਜਨਰਲ ਅਤੇ ਐਸ.ਐਸ.ਪੀ. ਆਰਥਿਕ ਅਪਰਾਧ ਸ਼ਾਖਾ ਜੰਮੂ ਨੂੰ ਇੱਕ ਵਿਸਥਾਰਿਤ ਸ਼ਿਕਾਇਤ ਦੇ ਕੇ ਐਫ.ਆਈ.ਆਰ. ਦਰਜ ਕਰਨ ਅਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ।

ਦਰਬਾਰ ਵਿੱਚ ਚੜ੍ਹਾਈ ਗਈ ਮਿਲਾਵਟੀ ਚਾਂਦੀ

ਉਨ੍ਹਾਂ ਨੇ ਖ਼ਦਸ਼ਾ ਪ੍ਰਗਟਾਇਆ ਸੀ ਕਿ ਸ਼ਰਧਾਲੂਆਂ ਵੱਲੋਂ ਮਾਂ ਦੇ ਦਰਬਾਰ ਵਿੱਚ ਚੜ੍ਹਾਈ ਗਈ ਚਾਂਦੀ ਵਿੱਚ ਜਾਂ ਤਾਂ ਵੱਡੀ ਮਿਲਾਵਟ ਕੀਤੀ ਗਈ ਹੈ ਜਾਂ ਫਿਰ ਉਸ ਨੂੰ ਅੰਦਰੋ-ਅੰਦਰੀ ਬਦਲ ਦਿੱਤਾ ਗਿਆ ਹੈ। ਇਸ ਹੇਰਾਫੇਰੀ ਦੇ ਖ਼ਦਸ਼ੇ ਨੂੰ ਦੇਖਦੇ ਹੋਏ ਉਨ੍ਹਾਂ ਨੇ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਸੀ। ਜਦੋਂ ਪੁਲਿਸ ਦੀ ਜਾਂਚ ਇਸ ਮਾਮਲੇ ਵਿੱਚ ਅੱਗੇ ਨਾ ਵਧੀ, ਤਾਂ ਉਨ੍ਹਾਂ ਨੇ ਅਦਾਲਤ ਦਾ ਬੂਹਾ ਖੜਕਾਇਆ ਅਤੇ ਐਫ.ਆਈ.ਆਰ. ਦਰਜ ਕਰਵਾ ਕੇ ਜਾਂਚ ਕਰਵਾਉਣ ਦੀ ਅਪੀਲ ਕੀਤੀ।

ਅਦਾਲਤ ਦੇ ਨਿਰਦੇਸ਼ਾਂ ‘ਤੇ ਕ੍ਰਾਈਮ ਬ੍ਰਾਂਚ ਨੇ ਆਪਣੀ ਸਟੇਟਸ ਰਿਪੋਰਟ ਵਿੱਚ ਦੱਸਿਆ ਕਿ ਕ੍ਰਾਈਮ ਹੈੱਡਕੁਆਰਟਰ ਸ਼੍ਰੀਨਗਰ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਇਸ ਕੇਸ ਨੂੰ ਜ਼ੋਨਲ ਪੁਲਿਸ ਹੈੱਡਕੁਆਰਟਰ ਜੰਮੂ ਭੇਜ ਦਿੱਤਾ ਗਿਆ ਹੈ। ਇਸ ‘ਤੇ ਪਟੀਸ਼ਨਕਰਤਾ ਨੇ ਇਤਰਾਜ਼ ਜਤਾਉਂਦਿਆਂ ਦਲੀਲ ਦਿੱਤੀ ਕਿ ਆਰਥਿਕ ਅਪਰਾਧ ਸ਼ਾਖਾ ਜੰਮੂ ਦਾ ਆਪਣਾ ਪੁਲਿਸ ਥਾਣਾ ਹੈ ਅਤੇ ਉਸ ਨੂੰ ਇਸ ਸ਼ਿਕਾਇਤ ‘ਤੇ ਖ਼ੁਦ ਤੁਰੰਤ ਕਾਰਵਾਈ ਕਰਨੀ ਚਾਹੀਦੀ ਸੀ।

29 ਜੁਲਾਈ ਨੂੰ ਹੋਣਾ ਪਵੇਗਾ ਹਾਜ਼ਰ

ਉਨ੍ਹਾਂ ਕਿਹਾ ਕਿ ਪੁਲਿਸ ਦੀ ਰਿਪੋਰਟ ਵਿੱਚ ਮਹੱਤਵਪੂਰਨ ਸਬੂਤਾਂ ਨੂੰ ਸੁਰੱਖਿਅਤ ਰੱਖਣ ਲਈ ਚੁੱਕੇ ਗਏ ਕਿਸੇ ਵੀ ਕਦਮ ਦਾ ਕੋਈ ਜ਼ਿਕਰ ਨਹੀਂ ਹੈ। ਇਸ ਤੋਂ ਬਾਅਦ ਜੰਮੂ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਜਾਂਚ ਅਧਿਕਾਰੀ ਨੂੰ ਪੂਰਾ ਰਿਕਾਰਡ ਲੈ ਕੇ 29 ਜੁਲਾਈ ਨੂੰ ਨਿੱਜੀ ਤੌਰ ‘ਤੇ ਅਦਾਲਤ ਵਿੱਚ ਪੇਸ਼ ਹੋਣ ਦਾ ਸਖ਼ਤ ਆਦੇਸ਼ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...