November 13, 2026, 3:15 pm
----------- Advertisement -----------
HomeNewsBreaking News‘ਮੇਰੀ ਤਾਂ ਪੂਰੀ ਦੁਨੀਆ ਹੀ ਉਜੜ ਗਈ…’, ਕੇਤਨ ਅਗਰਵਾਲ ਦੀ ਮਾਂ ਨੇ...

‘ਮੇਰੀ ਤਾਂ ਪੂਰੀ ਦੁਨੀਆ ਹੀ ਉਜੜ ਗਈ…’, ਕੇਤਨ ਅਗਰਵਾਲ ਦੀ ਮਾਂ ਨੇ PM ਮੋਦੀ ਨੂੰ ਲਿਖੀ ਭਾਵੁਕ ਚਿੱਠੀ

Published on

----------- Advertisement -----------

ਪੁਣੇ ਦੇ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਦੇ ਮਾਮਲੇ ਵਿੱਚ ਉਸਦੀ ਮਾਂ ਰਾਖੀ ਅਗਰਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖੀ, ਜਿਸ ਵਿੱਚ ਉਸ ਨੇ ਆਪਣੇ ਪੁੱਤਰ ਲਈ ਇਨਸਾਫ਼ ਦੀ ਬੇਨਤੀ ਕੀਤੀ। ਉਸ ਨੇ ਕਿਹਾ ਕਿ ਉਹ ਹਮਦਰਦੀ ਜਾਂ ਵਿਸ਼ੇਸ਼ ਰਿਹਾਇਤ ਦੀ ਨਹੀਂ, ਸਗੋਂ ਸਗੋਂ ਦੋਸ਼ੀਆਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕਰ ਰਹੀ ਸੀ।

ਪ੍ਰਧਾਨ ਮੰਤਰੀ ਨੂੰ ਈਮੇਲ ਰਾਹੀਂ ਭੇਜੇ ਗਏ ਇੱਕ ਭਾਵੁਕ ਪੱਤਰ ਵਿੱਚ ਰਾਖੀ ਅਗਰਵਾਲ ਨੇ ਲਿਖਿਆ ਕਿ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਸ ਨੂੰ ਆਪਣੇ ਪੁੱਤਰ ਲਈ ਇਨਸਾਫ਼ ਮੰਗਣਾ ਪਵੇਗਾ। ਉਸਨੇ ਲਿਖਿਆ, “ਹਰ ਮਾਂ ਵਾਂਗ, ਮੇਰਾ ਸੁਪਨਾ ਸੀ ਕਿ ਕੇਤਨ ਇੱਕ ਖੁਸ਼ਹਾਲ ਜ਼ਿੰਦਗੀ ਜੀਵੇ, ਵਿਆਹ ਕਰੇ ਅਤੇ ਸਾਡੇ ਨਾਲ ਰਹੇ। ਪਰ ਇਸ ਦੀ ਬਜਾਏ, ਮੈਨੂੰ ਉਸ ਦਾ ਅੰਤਿਮ ਸੰਸਕਾਰ ਕਰਨਾ ਪਿਆ।”

ਉਸਨੇ ਕਿਹਾ, “ਮੇਰੇ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਅਤੇ ਉਸ ਦੇ ਨਾਲ, ਮੇਰੀ ਪੂਰੀ ਦੁਨੀਆਂ ਚਲੀ ਗਈ। ਘਰ ਦਾ ਹਰ ਕੋਨਾ ਮੈਨੂੰ ਉਸ ਦੀ ਯਾਦ ਦਿਵਾਉਂਦਾ ਹੈ… ਉਸ ਦੇ ਹਾਸੇ ਦੀ ਥਾਂ ਲੈਣ ਵਾਲੀ ਚੁੱਪੀ ਮੈਨੂੰ ਹਰ ਰੋਜ਼ ਯਾਦ ਦਿਵਾਉਂਦੀ ਹੈ ਕਿ ਉਹ ਕਦੇ ਵਾਪਸ ਨਹੀਂ ਆਵੇਗਾ।

ਰਾਖੀ ਅਗਰਵਾਲ ਨੇ ਆਪਣੇ ਪੱਤਰ ਵਿੱਚ ਇੱਕ ਹੋਰ ਪਰਿਵਾਰਕ ਦੁਖਾਂਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਤਨ ਦੀ ਮੌਤ ਤੋਂ 20 ਦਿਨ ਬਾਅਦ ਉਸਦੇ ਸਹੁਰੇ ਦਾ ਵੀ ਦੇਹਾਂਤ ਹੋ ਗਿਆ ਕਿਉਂਕਿ ਉਹ ਆਪਣੇ ਪੋਤੇ ਨੂੰ ਗੁਆਉਣ ਦਾ ਦੁੱਖ ਬਰਦਾਸ਼ਤ ਨਹੀਂ ਕਰ ਸਕਿਆ। ਉਸ ਨੇ ਲਿਖਿਆ, “ਮੋਦੀ ਜੀ, ਮੈਂ ਸਿਰਫ਼ ਇੱਕ ਮਾਂ ਹਾਂ। ਮੈਂ ਤੁਹਾਡੀ ਹਮਦਰਦੀ ਜਾਂ ਕੋਈ ਖਾਸ ਰਿਆਇਤ ਨਹੀਂ ਮੰਗ ਰਹੀ, ਮੈਂ ਸਿਰਫ਼ ਇਨਸਾਫ਼ ਦੀ ਮੰਗ ਕਰ ਰਹੀ ਹਾਂ।”

ਪ੍ਰਧਾਨ ਮੰਤਰੀ ਨੂੰ ਮਾਮਲੇ ਵਿੱਚ ਜਲਦੀ ਨਿਆਂ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਉਸ ਨੇ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਰਾਖੀ ਨੇ ਲਿਖਿਆ ਕਿ “ਕਿਰਪਾ ਕਰਕੇ ਕੇਤਨ ਨੂੰ ਇੱਕ ‘ਕੇਸ ਫਾਈਲ’ ਬਣਾ ਕੇ ਨਾ ਰਹਿਣ ਦਿਓ। ਉਹ ਕਿਸੇ ਦਾ ਪੁੱਤਰ, ਕਿਸੇ ਦਾ ਪੋਤਾ ਅਤੇ ਕਿਸੇ ਦਾ ਭਰਾ ਸੀ, ਪਰ ਮੇਰੇ ਲਈ ਉਹ ਮੇਰੀ ਪੂਰੀ ਦੁਨੀਆ ਸੀ।”

ਉਸਨੇ ਕਿਹਾ ਕਿ ਉਹ ਹਰ ਰਾਤ ਆਪਣੇ ਪੁੱਤਰ ਦੀ ਫੋਟੋ ਦੇਖਦੀ ਹੈ ਅਤੇ ਉਸ ਨੂੰ ਦੱਸਦੀ ਹੈ ਕਿ ਉਸਦੀ ਮਾਂ ਅਜੇ ਵੀ ਉਸ ਦੇ ਲਈ ਲੜ ਰਹੀ ਹੈ। ਉਸ ਨੇ ਲਿਖਿਆ, “ਮੈਨੂੰ ਉਮੀਦ ਹੈ ਕਿ ਇੱਕ ਦਿਨ ਮੈਂ ਤੈਨੂੰ ਦੱਸ ਸਕਾਂਗੀ ਕਿ ਤੈਨੂੰ ਇਨਸਾਫ਼ ਮਿਲਿਆ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...