November 12, 2026, 1:10 pm
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Published on

----------- Advertisement -----------

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਸਿੱਧੇ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚਣਗੇ ਅਤੇ ਉੱਥੋਂ, ਉਹ ਹੈਲੀਕਾਪਟਰ ਰਾਹੀਂ 3:40 ਵਜੇ ਪੀਏਪੀ ਹੈਲੀਪੈਡ ‘ਤੇ ਪਹੁੰਚਣਗੇ, ਜਿੱਥੋਂ ਉਹ 3:55 ਵਜੇ ਜਲੰਧਰ ਕੈਂਟ ਸਟੇਸ਼ਨ ‘ਤੇ ਪਹੁੰਚਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਜਲੰਧਰ ਕੈਂਟ ਸਟੇਸ਼ਨ ਦੇ ਉਦਘਾਟਨ ਦੌਰਾਨ ਕਰੀਬ 80 ਮਿੰਟ ਲਈ ਇੱਥੇ ਰੁਕਣਗੇ। ਉੱਥੋਂ, ਉਹ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ 75 ਰੇਲਵੇ ਸਟੇਸ਼ਨਾਂ ਦਾ ਵਰਚੂਅਲੀ ਉਦਘਾਟਨ ਕਰਨਗੇ, ਇਨ੍ਹਾਂ ਵਿੱਚ ਪੰਜਾਬ ਦੇ ਤਿੰਨ ਹੋਰ ਐਸਏਐਸ ਨਗਰ (ਮੋਹਾਲੀ), ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਸ਼ਾਮਲ ਹਨ। ਇਸ ਦੌਰਾਨ PM ਮੋਦੀ ਅੰਮ੍ਰਿਤਸਰ ਤੋਂ ਵਾਰਾਣਸੀ ਲਈ ਸੰਤ ਰਵਿਦਾਸ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾਉਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਜਲੰਧਰ ਕੈਂਟ ਰੇਲਵੇ ਸਟੇਸ਼ਨ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਖੁਦ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਲੰਧਰ ਪਹੁੰਚੇ। ਇਸ ਦੌਰਾਨ, ਕਈ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਸੁਰੱਖਿਆ ਅਲਰਟ ਜਾਰੀ ਕੀਤਾ ਹੈ।

ਡੀਜੀਪੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਜਾਂ ਕਿਸੇ ਵੀ ਹਾਲਾਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਦੇ ਸਥਾਨ ‘ਤੇ ਜਾਣ ਵਾਲੇ ਰਸਤੇ ‘ਤੇ ਢੁਕਵੇਂ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਹੈ। ਐਸਐਸਪੀਜ਼ ਰੈਂਕ ਦੇ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਡਿਊਟੀਆਂ ਸੌਂਪੀਆਂ ਗਈਆਂ ਹਨ। ਇਲਾਕੇ ਦੇ ਚੱਪੇ-ਚੱਪੇ ਦੀ ਨਿਗਰਾਨੀ ਲਈ ਖੋਜੀ ਕੁੱਤਿਆਂ ਅਤੇ ਬੰਬ ਸਕੁਐਡ ਦਸਤੇ ਦੀ ਮਦਦ ਲਈ ਜਾ ਰਹੀ ਹੈ।

ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ, ਉੱਥੇ ਆਮ ਲੋਕਾਂ ਦੀ ਸਹੂਲਤ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਇਸ ਮਕਸਦ ਲਈ, ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੀ ਬਜਾਏ, ਡਾਇਵਰਸ਼ਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਟ੍ਰੈਫਿਕ ਡਾਇਵਰਸ਼ਨਾਂ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਇੱਕ ਵਿਸਤ੍ਰਿਤ ਪ੍ਰੈਸ ਰਿਲੀਜ਼ ਜਲਦੀ ਹੀ ਜਾਰੀ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...