July 18, 2026, 3:25 pm
----------- Advertisement -----------
HomeNewsBreaking NewsPM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

Published on

----------- Advertisement -----------

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ ਲਈ ਆਪਣੀ ਸਿਆਸੀ ਰਣਨੀਤੀ ਅਤੇ ਪਲਾਨਿੰਗ ਨੂੰ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ। ਪੰਜਾਬ ਦੌਰੇ ਦੌਰਾਨ ਆਪਣੇ ਭਾਸ਼ਣ ਵਿੱਚ ਪੀ.ਐਮ. ਮੋਦੀ ਨੇ ਸੂਬੇ ਦੀ ਸੱਤਾਧਾਰੀ ਆਮ ਅਦਮੀ ਪਾਰਟੀ, ਮੁੱਖ ਵਿਰੋਧੀ ਧਿਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਾਰਿਆਂ ਨੂੰ ਜੰਮ ਕੇ ਲਤਾੜਿਆ। ਉਨ੍ਹਾਂ ਨੇ ਆਪਣੇ ਸੰਬੋਧਨ ਰਾਹੀਂ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਕਿਸੇ ਵੀ ਪਾਰਟੀ ਨਾਲ ਗਠਜੋੜ ਕੀਤੇ ਬਿਨਾਂ, ਆਪਣੇ ਦਮ ‘ਤੇ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਰੇਗੀ।

ਆਪਣੇ ਜਲੰਧਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰ ਫਿਰ ਡੇਰਾ ਸਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨਾਲ ਟ੍ਰੇਨ ਵਿੱਚ ਮੁਲਾਕਾਤ ਕੀਤੀ ਅਤੇ ਆਪਣੇ ਭਾਸ਼ਣ ਵਿੱਚ ਸਤਿਗੁਰੂ ਰਵਿਦਾਸ ਜੀ ਮਹਾਰਾਜ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ। ਇਸ ਕਦਮ ਦੇ ਜ਼ਰੀਏ ਪੀ.ਐਮ. ਮੋਦੀ ਨੇ ਪੰਜਾਬ ਦੇ ਵੱਡੇ ਦਲਿਤ ਵੋਟ ਬੈਂਕ ਨੂੰ ਆਪਣੇ ਵੱਲ ਖਿੱਚਣ ਦੀ ਵੱਡੀ ਕੋਸ਼ਿਸ਼ ਕੀਤੀ ਹੈ। ਦੂਜੇ ਪਾਸੇ, ਗੁਆਂਢੀ ਸੂਬੇ ਹਰਿਆਣਾ ਵਿੱਚ ਭਾਜਪਾ ਸਰਕਾਰ ਵੱਲੋਂ 24 ਫ਼ਸਲਾਂ ‘ਤੇ ਦਿੱਤੀ ਜਾ ਰਹੀ ਐਮ.ਐਸ.ਪੀ. (MSP) ਸਮੇਤ ਹੋਰ ਵਿਕਾਸ ਕਾਰਜਾਂ ਦਾ ਉਲੇਖ ਕਰਦਿਆਂ ਮੋਦੀ ਨੇ ਪੰਜਾਬ ਵਿੱਚ ‘ਡਬਲ ਇੰਜਣ ਸਰਕਾਰ’ ਦਾ ਨੈਰੇਟਿਵ ਸੈੱਟ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਨੇ ਸਿੱਖ ਮਿਊਜ਼ੀਅਮ ਬਣਾ ਕੇ ਸਿੱਖ ਪਰੰਪਰਾਵਾਂ ਨੂੰ ਸੰਭਾਲਣ ਅਤੇ ਸਨਮਾਨ ਦੇਣ ਦਾ ਇਤਿਹਾਸਕ ਕਾਰਜ ਕੀਤਾ ਹੈ।

ਇਸ ਦੌਰਾਨ ਸਭ ਤੋਂ ਵੱਧ ਖਿੱਚ ਦਾ ਕੇਂਦਰ ਪੀ.ਐਮ. ਮੋਦੀ ਦੀ ਪੱਗ ਰਹੀ। ਉਹ ਮੰਚ ‘ਤੇ ਹਰੇ ਰੰਗ ਦੀ ਪੱਗ ਸਜਾ ਕੇ ਆਏ, ਜਿਸ ਨੂੰ ਰਵਾਇਤੀ ਤੌਰ ‘ਤੇ ਕਿਸਾਨਾਂ ਦਾ ਟ੍ਰੇਡਮਾਰਕ ਮੰਨਿਆ ਜਾਂਦਾ ਹੈ। ਹਰੇ ਰੰਗ ਦੀ ਪੱਗ ਪਹਿਨ ਕੇ ਉਨ੍ਹਾਂ ਨੇ ਇਹ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਕਿ ਭਾਜਪਾ ਕਿਸਾਨਾਂ ਦੀ ਸੱਚੀ ਹਿਤੈਸ਼ੀ ਹੈ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆਉਣ ‘ਤੇ ਕਿਸਾਨਾਂ ਨੂੰ ਉਨ੍ਹਾਂ ਦੇ ਸਾਰੇ ਹੱਕ ਦਿੱਤੇ ਜਾਣਗੇ। ਇਸ ਦੇ ਹੱਕ ਵਿੱਚ ਉਨ੍ਹਾਂ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਐਮ.ਐਸ.ਪੀ. ਦੀ ਉਦਾਹਰਣ ਵੀ ਪੇਸ਼ ਕੀਤੀ।

ਵਿਕਾਸ ਕਾਰਜਾਂ ਦੇ ਜ਼ਰੀਏ ਤਿੰਨਾਂ ਖੇਤਰ ਦੀਆਂ 54 ਵਿਧਾਨ ਸਭਾ ਸੀਟਾਂ ‘ਤੇ ਨਿਸ਼ਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਕੁੱਲ 15 ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਵਿੱਚ ਮਾਲਵਾ ਖੇਤਰ ਦੇ 7, ਦੋਆਬਾ ਦੇ 5 ਅਤੇ ਮਾਝਾ ਦੇ 3 ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਪੰਜਾਬ ਦੇ 12 ਤੋਂ ਵੱਧ ਪ੍ਰਮੁੱਖ ਜ਼ਿਲ੍ਹਿਆਂ ਦੀ ਆਰਥਿਕਤਾ ਅਤੇ ਆਵਾਜਾਈ ਵਿਵਸਥਾ ਨੂੰ ਇੱਕ ਨਵੀਂ ਰਫ਼ਤਾਰ ਮਿਲੇਗੀ। ਮੋਦੀ ਨੇ ਇਨ੍ਹਾਂ ਵਿਕਾਸ ਕਾਰਜਾਂ ਦੇ ਜ਼ਰੀਏ ਪੰਜਾਬ ਦੀਆਂ ਕਰੀਬ 54 ਵਿਧਾਨ ਸਭਾ ਸੀਟਾਂ ਨੂੰ ਸਿੱਧਾ ਟਾਰਗੇਟ ਕੀਤਾ ਹੈ, ਜਿਨ੍ਹਾਂ ਵਿੱਚ ਮਾਲਵਾ ਖੇਤਰ ਦੀਆਂ 23, ਦੋਆਬਾ ਦੀਆਂ 20 ਅਤੇ ਮਾਝਾ ਦੀਆਂ 11 ਸੀਟਾਂ ਸ਼ਾਮਲ ਹਨ।

ਮਾਲਵਾ ਖੇਤਰ ਦੇ ਲੁਧਿਆਣਾ, ਐਸ.ਏ.ਐਸ. ਨਗਰ, ਰੂਪਨਗਰ, ਪਟਿਆਲਾ, ਸ਼੍ਰੀ ਮੁਕਤਸਰ ਸਾਹਿਬ ਅਤੇ ਸੰਗਰੂਰ ਜ਼ਿਲ੍ਹਿਆਂ ਨੂੰ ਇਸ ਦਾ ਸਭ ਤੋਂ ਵੱਡਾ ਫ਼ਾਇਦਾ ਮਿਲਣ ਜਾ ਰਿਹਾ ਹੈ। ਇੱਥੇ ਸਾਊਦਰਨ ਲੁਧਿਆਣਾ ਬਾਈਪਾਸ, ਦਿੱਲੀ-ਕਟੜਾ ਐਕਸਪ੍ਰੈਸਵੇਅ ਅਤੇ ਆਈ.ਟੀ. ਸਿਟੀ-ਕੁਰਾਲੀ ਹਾਈਵੇਅ ਵਰਗੇ ਪ੍ਰੋਜੈਕਟ ਇਨ੍ਹਾਂ ਖੇਤਰਾਂ ਦੀ ਰੋਡ ਕਨੈਕਟੀਵਿਟੀ ਨੂੰ ਵਿਸ਼ਵ ਪੱਧਰੀ ਬਣਾਉਣਗੇ; ਜਦਕਿ ਮੁਕਤਸਰ, ਮੋਹਾਲੀ ਅਤੇ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ ਅਤੇ ਚੰਡੀਗੜ੍ਹ PGI ਦੇ ਨਵੇਂ ਸੈਂਟਰ ਵੀ ਇਸੇ ਬੈਲਟ ਦੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...