July 23, 2026, 1:22 am
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

Published on

----------- Advertisement -----------

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਨੌਜਵਾਨਾਂ ‘ਤੇ ਲਾਠੀਚਾਰਜ ਕਰਨ ‘ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਤੋਂ ਆਏ ਸੈਕੜੇ ਨੌਜਵਾਨ ਜੰਤਰ-ਮੰਤਰ ‘ਤੇ ਇਕੱਠੇ ਹੋਏ ਹਨ। ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ‘ਤੇ ਲਾਠੀਚਾਰਜ ਕਰਵਾ ਰਹੀ ਹੈ। ਇਹ ਠੀਕ ਨਹੀਂ ਹੈ। ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਇਹ ਸਾਡੇ ਹੀ ਦੇਸ਼ ਦੇ ਬੱਚੇ ਹਨ ਜੋ ਇਨਸਾਫ਼ ਮੰਗਣ ਲਈ ਸੜਕਾਂ ‘ਤੇ ਉੱਤਰੇ ਹਨ। ਪ੍ਰਧਾਨ ਮੰਤਰੀ ਜੀ, ਹੰਕਾਰ ਛੱਡੋ ਅਤੇ ਉਨ੍ਹਾਂ ਦੀ ਗੱਲ ਸੁਣੋ। ਇਹਨਾਂ ਨੌਜਵਾਨਾਂ ਦਾ ਗੁੱਸਾ ਸੰਭਾਲੋ। ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ।

ਪੰਜਾਬ ਦੌਰੇ ‘ਤੇ ਗਏ ਜੰਤਰ-ਮੰਤਰ ‘ਤੇ ਨੌਜਵਾਨਾਂ ਦੇ ਅੰਦੋਲਨ ਬਾਰੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਕਿੰਨੇ ਜ਼ਿਆਦਾ ਲੋਕ ਇਕੱਠੇ ਹੋ ਗਏ ਹਨ। ਪੂਰਾ ਕਨਾਟ ਪਲੇਸ ਭਰ ਗਿਆ ਹੈ, ਜਨਪਥ ਭਰ ਗਿਆ ਹੈ ਅਤੇ ਜੰਤਰ-ਮੰਤਰ ਵੀ ਭਰ ਗਿਆ ਹੈ। ਪੂਰੇ ਦੇਸ਼ ਭਰ ਤੋਂ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਆਏ ਹੋਏ ਹਨ ਅਤੇ ਸਰਕਾਰ ਉਨ੍ਹਾਂ ‘ਤੇ ਆਪਣੀ ਪੂਰੀ ਦਮਨਕਾਰੀ ਸ਼ਕਤੀ ਦਾ ਇਸਤੇਮਾਲ ਕਰ ਰਹੀ ਹੈ। ਪੁਲਿਸ ਉਨ੍ਹਾਂ ‘ਤੇ ਲਾਠੀਚਾਰਜ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਕੁੱਟ ਰਹੀ ਹੈ। ਉੱਥੇ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ ਅਤੇ ਨੌਜਵਾਨਾਂ ਨੂੰ ਸੰਸਦ ਜਾਣ ਤੋਂ ਰੋਕਿਆ ਜਾ ਰਹਾ ਹੈ। ਇਹ ਬਿਲਕੁਲ ਗਲਤ ਹੈ, ਨੌਜਵਾਨ ਆਖਰ ਜਾਣ ਤਾਂ ਜਾਣ ਕਿੱਥੇ?

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਪਹਿਲਾਂ ਸਰਕਾਰ ਇਹਨਾਂ ਦੇ ਪੇਪਰ ਲੀਕ ਕਰਵਾ ਦਿੰਦੀ ਹੈ, ਫਿਰ ਜਦੋਂ ਪੇਪਰ ਦੁਬਾਰਾ ਹੁੰਦਾ ਹੈ ਤਾਂ ਉਸ ਦੇ ਮੁਲਾਂਕਣ ਵਿੱਚ ਪੂਰੀ ਗੜਬੜੀ ਹੋ ਜਾਂਦੀ ਹੈ। ਬੱਚੇ ਸ਼ਿਕਾਇਤ ‘ਤੇ ਸ਼ਿਕਾਇਤ ਕਰਦੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ। ਆਖਰ ਬੱਚੇ ਜਾਣ ਕਿੱਥੇ, ਸਰਕਾਰ ਨੇ ਤਾਂ ਉਨ੍ਹਾਂ ਦਾ ਭਵਿੱਖ ਹੀ ਬਰਬਾਦ ਕਰ ਦਿੱਤਾ ਹੈ। ਹੁਣ ਜਦੋਂ ਉਹ ਇਨਸਾਫ਼ ਮੰਗਣ ਲਈ ਸੜਕ ‘ਤੇ ਉੱਤਰਦੇ ਹਨ, ਤਾਂ ਉਨ੍ਹਾਂ ‘ਤੇ ਲਾਠੀਚਾਰਜ ਕਰਵਾਇਆ ਜਾਂਦਾ ਹੈ। ਇਹ ਬਿਲਕੁਲ ਸਹੀ ਨਹੀਂ ਹੈ ਅਤੇ ਬੱਚਿਆਂ ਵਿੱਚ ਇਸ ਨੂੰ ਲੈ ਕੇ ਬਹੁਤ ਜ਼ਿਆਦਾ ਗੁੱਸਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਮੋਦੀ ਜੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਬੱਚਿਆਂ ਦੇ ਗੁੱਸੇ ਨੂੰ ਸੰਭਾਲੋ, ਨਹੀਂ ਤਾਂ ਇਹ ਤੁਹਾਡੇ ਲਈ ਬਹੁਤ ਭਾਰੀ ਪਵੇਗਾ। ਬੱਚਿਆਂ ਨਾਲ ਬੈਠ ਕੇ ਗੱਲ ਕਰੋ, ਇਹ ਸਾਡੇ ਹੀ ਦੇਸ਼ ਦੇ ਬੱਚੇ ਹਨ। ਸਰਕਾਰ ਇਹਨਾਂ ਨਾਲ ਬੈਠ ਕੇ ਗੱਲ ਕਿਉਂ ਨਹੀਂ ਕਰਦੀ, ਆਖਰ ਇੰਨਾ ਹੰਕਾਰ ਕਿਉਂ ਹੈ?

ਉੱਥੇ ਹੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਹੁਤ ਸਾਰੇ ਬੱਚੇ ਅਜਿਹੇ ਹਨ ਜੋ ਇਹ ਸੋਚਦੇ ਹਨ ਕਿ ਕਿਤਾਬ ਮੇਰੀ ਜ਼ਿੰਦਗੀ ਅਤੇ ਮੇਰੇ ਪਰਿਵਾਰ ਦਾ ਭਵਿੱਖ ਬਦਲ ਦੇਵੇਗੀ ਅਤੇ ਮੈਂ ਕਿਤਾਬ ਪੜ੍ਹਾਂਗਾ। ਬੱਚੇ ਸਵੇਰੇ 3 ਵਜੇ ਦਾ ਅਲਾਰਮ ਲਗਾ ਕੇ ਪੜ੍ਹਨ ਬੈਠਦੇ ਹਨ। ਉਨ੍ਹਾਂ ਦੀ 14-14 ਘੰਟੇ ਦੀ ਸਿਟਿੰਗ ਹੁੰਦੀ ਹੈ, ਤਦ ਜਾ ਕੇ ਕਿਤੇ ਉਹ ਨੀਟ ਪ੍ਰੀਖਿਆ ਦੀ ਤਿਆਰੀ ਕਰਦੇ ਹਨ। ਪਰ ਪ੍ਰੀਖਿਆ ਤੋਂ ਇੱਕ-ਦੋ ਦਿਨ ਪਹਿਲਾਂ ਪਤਾ ਲੱਗਦਾ ਹੈ ਕਿ ਪੇਪਰ ਤਾਂ ਲੀਕ ਹੋ ਗਿਆ। ਵੱਡੇ-ਵੱਡੇ ਅਮੀਰ ਲੋਕਾਂ ਨੇ ਪੇਪਰ ਖਰੀਦ ਲਿਆ ਹੈ ਅਤੇ ਹੁਣ ਕੇਵਲ ਉਨ੍ਹਾਂ ਦੇ ਹੀ ਬੱਚੇ ਅੱਗੇ ਆਉਣਗੇ। ਇਹ ਬਿਲਕੁਲ ਸਹੀ ਨਹੀਂ ਹੈ। ਜੰਤਰ-ਮੰਤਰ ‘ਤੇ ਸਾਡੇ ਵਿਦਿਆਰਥੀਆਂ ਦਾ ਜੋ ਪ੍ਰਦਰਸ਼ਨ ਚੱਲ ਰਿਹਾ ਹੈ, ਮੈਂ ਉਸ ਦਾ ਪੂਰਾ ਸਮਰਥਨ ਕਰਦਾ ਹਾਂ। ਅਸੀਂ ਸਾਰੇ ਵਿਦਿਆਰਥੀਆਂ ਦੇ ਨਾਲ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...