November 14, 2026, 9:30 pm
----------- Advertisement -----------
HomeNewsBreaking Newsਗੁਰੂ ਕੀ ਨਗਰੀ ਤੋਂ ਭਗਵੰਤ ਮਾਨ ਨੇ ਲਾਂਚ ਕੀਤਾ 'ਆਪ' ਦਾ 'ਡਿਜੀਟਲ...

ਗੁਰੂ ਕੀ ਨਗਰੀ ਤੋਂ ਭਗਵੰਤ ਮਾਨ ਨੇ ਲਾਂਚ ਕੀਤਾ ‘ਆਪ’ ਦਾ ‘ਡਿਜੀਟਲ ਡੋਰ ਟੂ ਡੋਰ ਕੈਂਪੇਨ’

Published on

----------- Advertisement -----------

… ਕੈਂਪੇਨ ਦੇ ਤਹਿਤ ਲੋਕ 98827 98827 ਨੰਬਰ ‘ਤੇ ਮਿਸ ਕਾਲ ਕਰਕੇ ਪੰਜਾਬ ਦੇ 11 ਮੁੱਦਿਆਂ ‘ਤੇ ਸਿੱਧੇ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਕਰ ਸਕਦੇ ਹਨ ਸਵਾਲ
… 20 ਫਰਵਰੀ ਨੂੰ ਪੰਜਾਬ ਦੇ ਲੋਕ ਆਪਣੀ ਅਤੇ ਪੰਜਾਬ ਦੀ ਤਕਦੀਰ ਬਦਲਣ ਲਈ ਪਾਉਣਗੇ ਵੋਟ -ਭਗਵੰਤ ਮਾਨ

ਅੰਮ੍ਰਿਤਸਰ/ਚੰਡੀਗੜ੍ਹ, 10 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣਾਂ ਲਈ ‘ਡਿਜੀਟਲ ਡੋਰ ਟੂ ਡੋਰ ਕੈਂਪੇਨ’ ਲਾਂਚ ਕੀਤਾ ਹੈ। ਵੀਰਵਾਰ ਨੂੰ ਮਾਨ ਨੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਡਿਜੀਟਲ ਕੈਂਪੇਨ ਦਾ ਐਲਾਨ ਕਰਦਿਆਂ ਕਿਹਾ ਕਿ ਲੋਕ 98827 98827 ਨੰਬਰ ‘ਤੇ ਮਿਸ ਕਾਲ ਕਰਕੇ ਜਾਂ https://9k$auka™ejr}wa&©u.com ਵੈੱਬਸਾਈਟ ‘ਤੇ ਕਲਿੱਕ ਕਰਕੇ ਸਿੱਧੇ ਮੈਨੂੰ ਅਤੇ ‘ਆਪ’ ਸੁਪਰੀਮੋ ਕੇਜਰੀਵਾਲ ਤੋਂ ਪੰਜਾਬ ਦੇ 11 ਅਹਿਮ ਮੁੱਦਿਆਂ ‘ਤੇ ਸਵਾਲ ਕਰ ਸਕਦੇ ਹਨ।

ਇਸ ਡਿਜੀਟਲ ਮੁਹਿੰਮ ਤਹਿਤ ਨੰਬਰ ‘ਤੇ ਮਿਸ ਕਾਲ ਕਰਨ ਤੋਂ ਬਾਅਦ ਮੋਬਾਈਲ ‘ਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਮੈਸੇਜ ਆਵੇਗਾ। ਉਸ ‘ਤੇ ਕਲਿੱਕ ਕਰਨ ਨਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਡਿਜੀਟਲ ਤੌਰ ‘ਤੇ ਉਨਾਂ ਦਾ ਬੂਹਾ ਖੜਕਾਉਣਗੇ। ਘਰ ਦੇ ਅੰਦਰ ਵੜਕੇ ਉਨਾਂ ਦੇ ਸਵਾਲ ਜਾਣਨਗੇ। ਲੋਕ ਪੰਜਾਬ ਨਾਲ ਸਬੰਧਤ 11 ਅਹਿਮ ਮੁੱਦਿਆਂ ਜਿਵੇਂ ਕਿ ਸਿੱਖਿਆ, ਸਿਹਤ, ਬਿਜਲੀ, ਐਸਸੀ ਭਾਈਚਾਰਾ, ਔਰਤਾਂ ਦੀ ਸੁਰੱਖਿਆ, ਅਮਨ-ਕਾਨੂੰਨ, ਖੇਤੀਬਾੜੀ, ਨਸਾ ਮੁਕਤ ਪੰਜਾਬ, ਰੁਜਗਾਰ, ਵਪਾਰ ਅਤੇ ਭ੍ਰਿਸਟਾਚਾਰ ਤੋਂ ਮੁਕਤੀ ‘ਤੇ ਸਵਾਲ ਪੁੱਛ ਸਕਦੇ ਹਨ। ਮਾਨ ਅਤੇ ਕੇਜਰੀਵਾਲ ਦੋਵੇਂ ਹੀ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ।

ਇਸ ਮੌਕੇ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ। ਬਦਲਾਅ ਲਈ ਲੋਕਾਂ ਦੀ ਇੱਕੋ ਇੱਕ ਪਸੰਦ ਆਮ ਆਦਮੀ ਪਾਰਟੀ ਹੈ। ਅਸੀਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰਾਂ ਜਾਣਨ ਵਾਲੇ, ਪੜੇ-ਲਿਖੇ, ਯੋਗ ਅਤੇ ਆਮ ਘਰਾਂ ਨਾਲ ਸਬੰਧ ਰੱਖਣ ਵਾਲੇ ਉਮੀਦਵਾਰ ਖੜੇ ਕੀਤੇ ਹਨ। 20 ਫਰਵਰੀ ਨੂੰ ਪੰਜਾਬ ਦੇ ਲੋਕ ਆਪਣੀ ਅਤੇ ਪੰਜਾਬ ਦੀ ਕਿਸਮਤ ਲਿਖਣਗੇ। ਲੋਕ ਇਸ ਵਾਰ ਆਪਣੇ ਬੱਚਿਆਂ ਦੀ ਤਕਦੀਰ ਬਦਲਣ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...