July 23, 2026, 3:13 pm
----------- Advertisement -----------
HomeNewsBreaking NewsCJP ਪ੍ਰਦਰਸ਼ਨ ‘ਚ ਮਹਿਲਾ ਨੂੰ ਥੱਪੜ ਮਾਰਨ ਵਾਲੇ ADCP ‘ਤੇ ਡਿੱਗੀ ਗਾਜ਼,...

CJP ਪ੍ਰਦਰਸ਼ਨ ‘ਚ ਮਹਿਲਾ ਨੂੰ ਥੱਪੜ ਮਾਰਨ ਵਾਲੇ ADCP ‘ਤੇ ਡਿੱਗੀ ਗਾਜ਼, ਹੋ ਗਿਆ ਵੱਡਾ ਐਕਸ਼ਨ

Published on

----------- Advertisement -----------

ਦਿੱਲੀ ਦੇ ਜੰਤਰ-ਮੰਤਰ ‘ਤੇ ਸੀਜੇਪੀ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਵਿਚ CJP ਪ੍ਰਦਰਸ਼ਨ ਦੌਰਾਨ ਏਡੀਸੀਪੀ ਸੰਦੀਪ ਲਾਂਬਾ ਨੇ ਇਕ ਮਹਿਲਾ ਪ੍ਰਦਰਸ਼ਨਕਾਰੀ ਨੂੰ ਥੱਪੜ ਮਾਰਿਆ। ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਇਸ ਦੇ ਬਾਅਦ ਉਨ੍ਹਾਂ ‘ਤੇ ਐਕਸ਼ਨ ਹੋਇਆ ਹੈ। 

ਪੁਲਿਸ ਸੂਤਰਾਂ ਨੇ ਦੱਸਿਆ ਕਿ ਸੰਦੀਪ ਲਾਂਬਾ ਨੂੰ ਪ੍ਰੋਟੈਸਟ ਵਾਲੀ ਥਾਂ ਤੋਂ ਹਟਾ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਉਨ੍ਹਾਂ ਦੀ ਪੋਸਟਿੰਗ ਵਾਲੀ ਜਗ੍ਹਾ ‘ਤੇ ਵਾਪਸ ਜਾਣ ਨੂੰ ਕਿਹਾ ਗਿਆ ਹੈ। ਇਸ ਲਈ ਵਧੀਕ ਡੀਸੀਪੀ ਸੰਦੀਪ ਲਾਂਬਾ ਨੂੰ ਡਿਊਟੀ ਤੋਂ ਹਟਾ ਦਿੱਤਾ ਗਿਆ ਹੈ। ਵਾਇਰਲ ਵੀਡੀਓ ਦੇ ਬਾਅਦ ਮਾਮਲਾ ਦਿੱਲੀ ਹਾਈਕੋਰਟ ਪਹੁੰਚਿਆ ਜਿਥੇ ਪੁਲਿਸ ਕਾਰਵਾਈ ‘ਤੇ ਸਵਾਲ ਚੁੱਕੇ। ਦੂਜੇ ਪਾਸੇ ਪ੍ਰਦਰਸ਼ਨ ਦੌਰਾਨ 2 RAF ਜਵਾਨਾਂ ‘ਤੇ ਹਮਲੇ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ FIR ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੋਮਵਾਰ ਨੂੰ ਸੀਜੇਪੀ ਦੀ ਅਗਵਾਈ ਵਿਚ ਸੰਸਦ ਤੱਕ ਮਾਰਚ ਕਰ ਰਹੇ ਲੋਕਾਂ ‘ਤੇ ਪੁਲਿਸ ਤੇ ਸੁਰੱਖਿਆ ਮੁਲਾਜ਼ਮਾਂ ਨੇ ਲਾਠੀਚਾਰਜ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਪੁਲਿਸ ਦੀ ਕਾਰਵਾਈ ਦੇ ਵਿਚ ਸੰਦੀਪ ਲਾਂਬਾ ਨੂੰ ਕਥਿਤ ਤੌਰ ‘ਤੇ ਇਕ ਮਹਿਲਾ ਪ੍ਰਦਰਸ਼ਨਕਾਰੀ ਨੂੰ ਥੱਪੜ ਮਾਰਦੇ ਹੋਏ ਦੇਖਿਆ ਗਿਆ।

ਦਿੱਲੀ ਪ੍ਰਦਰਸ਼ਨ ‘ਤੇ ਹਾਈਕੋਰਟ ਵਿਚ ਸੁਣਵਾਈ ਹੋਈ ਉਦੋਂ ਇਹ ਮਾਮਲਾ ਵੀ ਚੁੱਕਿਆ ਗਿਆ। ਸੁਣਵਾਈ ਦੌਰਾਨ ਸੀਨੀਅਰ ਐਡਵੋਕੇਟ ਗੋਪਾਲ ਸ਼ੰਕਰਨਾਰਾਇਣ ਨੇ ਇਹ ਮੁੱਦਾ ਚੁੱਕਿਆ। ਅਦਾਲਤ ਨੂੰ ਦੱਸਿਆ ਗਿਆ ਕਿ ਇਕ ਵੀਡੀਓ ਵਿਚ ਵਧੀਕ ਡੀਸੀਪੀ ਸੰਦੀਪ ਲਾਂਬਾ ਸਾਫ ਤੌਰ ‘ਤੇ ਇਕ ਮਹਿਲਾ ਨੂੰ ਥੱਪੜ ਮਾਰਦੇ ਦਿਖਾਈ ਦੇ ਰਹੇ ਹਨ ਜਦੋਂ ਕਿ ਉਹ ਮਹਿਲਾ ਕਿਨਾਰੇ ਖੜ੍ਹੀ ਸੀ ਤੇ ਕੁਝ ਨਹੀਂ ਕਰ ਰਹੀ ਸੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...