November 11, 2026, 12:25 pm
----------- Advertisement -----------
HomeNewsBreaking Newsਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

Published on

----------- Advertisement -----------

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ ਮੁਹਾਲੀ ਵਿੱਚ ਵਾਪਰੀ ਇਕ ਘਟਨਾ ਨੇ ਇਸ ਸੱਚਾਈ ਨੂੰ ਇੱਕ ਵਾਰ ਫਿਰ ਅਮਰ ਕਰ ਦਿੱਤਾ ਹੈ। ਇੱਕ ਪਾਲਤੂ ਜਾਨਵਰ ਨੇ ਆਪਣੀ ਵਫ਼ਾਦਾਰੀ ਅਤੇ ਸੂਝਬੂਝ ਨਾਲ ਉਸ ਅੰਨ੍ਹੇ ਕਤਲ ਦਾ ਪਰਦਾਫਾਸ਼ ਕੀਤਾ, ਜਿਸਦਾ ਕੋਈ ਸੁਰਾਗ ਮਿਲਣਾ ਪੁਲੀਸ ਲਈ ਵੀ ਮੁਸ਼ਕਲ ਹੋ ਰਿਹਾ ਸੀ। ਪਾਲਤੂ ਕੁੱਤੇ ‘ਰੌਕੀ’ ਦੀ ਬਦੌਲਤ ਹੀ ਅੱਜ ਪੰਜ ਸਾਲ ਪੁਰਾਣੇ ਇਕ ਮਾਮਲੇ ਵਿੱਚ ਕਾਤਲ ਨੂੰ ਉਮਰ ਕੈਦ ਦੀ ਸਜ਼ਾ ਮਿਲ ਸਕੀ ਹੈ।

ਮਾਮਲਾ 12 ਜੂਨ 2021 ਦਾ ਹੈ ਜਦੋਂ ਛੋਟੀ ਬੜੀ ਨੱਗਲ ਦਾ ਰਹਿਣ ਵਾਲਾ ਬੱਕਰੀ ਪਾਲਕ ਸੁੱਚਾ ਸਿੰਘ ਰੋਜ਼ਾਨਾ ਦੀ ਤਰ੍ਹਾਂ ਬੱਕਰੀਆਂ ਚਾਰਨ ਲਈ ਘਰੋਂ ਗਿਆ ਸੀ, ਪਰ ਵਾਪਸ ਨਹੀਂ ਪਰਤਿਆ। ਸੁੱਚਾ ਸਿੰਘ ਨੇ ਪਿੰਡ ਦੇ ਹੀ ਜਗੀਰ ਸਿੰਘ ਉਰਫ਼ ਘੋਲਾ ਨੂੰ ਕੁਝ ਬੱਕਰੀਆਂ ਵੇਚੀਆਂ ਸਨ, ਜਿਸਦੇ 40,000 ਰੁਪਏ ਉਸ ਵੱਲ ਬਾਕੀ ਸਨ। ਜਦੋਂ ਸੁੱਚਾ ਸਿੰਘ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਿਆ, ਤਾਂ ਉਸਦੇ ਪਰਿਵਾਰ ਨੇ ਹਰ ਪਾਸੇ ਭਾਲ ਕੀਤੀ ਗਈ, ਪਰ ਉਸਦਾ ਕੋਈ ਪਤਾ ਨਹੀਂ ਲੱਗਿਆ।

ਇਸ ਦੌਰਾਨ ਸੁੱਚਾ ਸਿੰਘ ਦਾ ਪਾਲਤੂ ਕੁੱਤਾ ‘ਰੌਕੀ’ ਆਪਣੇ ਮਾਲਕ ਦੀ ਭਾਲ ਵਿੱਚ ਪਰਿਵਾਰ ਲਈ ਉਮੀਦ ਦੀ ਆਖਰੀ ਕਿਰਨ ਬਣਿਆ। ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਰੌਕੀ ਵਾਰ-ਵਾਰ ਉਨ੍ਹਾਂ ਨੂੰ ਖੇਤਾਂ ਵੱਲ ਖਿੱਚ ਕੇ ਲੈ ਜਾਂਦਾ ਹੈ ਅਤੇ ਇੱਕ ਖਾਸ ਜਗ੍ਹਾ ‘ਤੇ ਖੜ੍ਹੇ ਹੋ ਕੇ ਲਗਾਤਾਰ ਭੌਂਕਦਾ ਹੈ। ਕੁੱਤੇ ਦੀ ਇਸ ਅਜੀਬ ਹਰਕਤ ਅਤੇ ਬਾਰ-ਬਾਰ ਇੱਕੋ ਥਾਂ ‘ਤੇ ਇਸ਼ਾਰਾ ਕਰਨ ਤੋਂ ਪਰਿਵਾਰ ਨੂੰ ਸ਼ੱਕ ਹੋਇਆ

ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਜਦੋਂ ਉਸ ਜਗ੍ਹਾ ਦੀ ਖੁਦਾਈ ਕਰਵਾਈ, ਤਾਂ ਉੱਥੋਂ ਇੱਕ ਲਾਸ਼ ਬਰਾਮਦ ਹੋਈ ਜਿਸਦਾ ਸਿਰ ਧੜ ਨਾਲੋਂ ਵੱਖ ਕੀਤਾ ਹੋਇਆ ਸੀ। ਇਹ ਲਾਪਤਾ ਸੁੱਚਾ ਸਿੰਘ ਦੀ ਹੀ ਸੀ। ਰੌਕੀ ਵੱਲੋਂ ਦਿਖਾਏ ਗਏ ਇਸ ਅਹਿਮ ਸੁਰਾਗ ਨੇ ਪੁਲੀਸ ਨੂੰ ਜਾਂਚ ਦਾ ਸਹੀ ਰਾਹ ਦਿਖਾਇਆ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਜਗੀਰ ਸਿੰਘ ਘੋਲਾ ਖ਼ਿਲਾਫ਼ ਮਾਮਲਾ ਦਰਜ ਕੀਤਾ ਅਤੇ ਬਾਅਦ ਵਿੱਚ ਦੂਜੀ ਜਗ੍ਹਾ ਤੋਂ ਕਾਤਲਾਂ ਵੱਲੋਂ ਸੁੱਟਿਆ ਗਿਆ ਸਿਰ ਵੀ ਬਰਾਮਦ ਕਰ ਲਿਆ।

ਲੰਬੀ ਕਾਨੂੰਨੀ ਲੜਾਈ ਅਤੇ ਅਦਾਲਤੀ ਕਾਰਵਾਈ ਤੋਂ ਬਾਅਦ ਆਖ਼ਰਕਾਰ ਮੋਹਾਲੀ ਦੀ ਇੱਕ ਅਦਾਲਤ ਨੇ ਪੰਜ ਸਾਲ ਪੁਰਾਣੇ ਇਸ ਸਨਸਨੀਖੇਜ਼ ਕਤਲ ਕੇਸ ਵਿੱਚ ਫ਼ੈਸਲਾ ਸੁਣਾਉਂਦਿਆਂ ਮੁੱਖ ਦੋਸ਼ੀ ਜਗੀਰ ਸਿੰਘ ਨੂੰ ਉਮਰ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਭਾਵੇਂ ਸੁੱਚਾ ਸਿੰਘ ਇਸ ਦੁਨੀਆ ਵਿੱਚ ਨਹੀਂ ਰਿਹਾ, ਪਰ ਉਸਦੇ ਵਫ਼ਾਦਾਰ ਸਾਥੀ ‘ਰੌਕੀ’ ਨੇ ਸਾਬਤ ਕਰ ਦਿੱਤਾ ਕਿ ਮੂੰਹੋਂ ਨਾ ਬੋਲ ਸਕਣ ਵਾਲੇ ਜਾਨਵਰ ਵੀ ਆਪਣੇ ਪਿਆਰ ਅਤੇ ਵਫ਼ਾਦਾਰੀ ਨਾਲ ਇਨਸਾਫ਼ ਦੀ ਮੰਜ਼ਿਲ ਤੱਕ ਪਹੁੰਚਾਉਣ ਦਾ ਹੌਂਸਲਾ ਰੱਖਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...