July 23, 2026, 3:59 pm
----------- Advertisement -----------
HomeNewsBreaking News ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

Published on

----------- Advertisement -----------

 ਸਿਡਨੀ ਦੇ ਬੌਂਡੀ ਬੀਚ ‘ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ ਕੈਬ ਡਰਾਈਵਰ ਰਹਿਮਤ ਪਾਸ਼ਾ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਬਹਾਦਰੀ ਦੀ ਮਿਸਾਲ ਕਾਇਮ ਕੀਤੀ ਸੀ। ਉਸ ਨੇ ਗੋਲੀਆਂ ਦੀ ਬਰਸਾਤ ਵਿਚੋਂ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਕਰੀਬ 18 ਤੋਂ 20 ਲੋਕਾਂ ਦੀ ਜਾਨ ਬਚਾਉਣ ਦਾ ਸਿਹਰਾ ਹਾਸਲ ਕੀਤਾ।

ਪਾਸ਼ਾ ਦੀ ਇਸ ਬਹਾਦਰੀ ਨੂੰ ਦੇਖਦਿਆਂ ਆਸਟਰੇਲੀਆ ਨੇ ਉਨ੍ਹਾਂ ਨੂੰ ਸਥਾਈ ਰਿਹਾਇਸ਼ ਦੇ ਦਿੱਤੀ ਹੈ, ਇਸ ਤੋਂ ਇਲਾਵਾ ਉਸ  ਦੀ ਪਤਨੀ ਅਤੇ ਤਿੰਨ ਬੱਚਿਆਂ ਦੀਆਂ ਸਥਾਈ ਰਿਹਾਇਸ਼ ਅਰਜ਼ੀਆਂ ‘ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਖ਼ਬਰ ਤੋਂ ਬਾਅਦ ਸਮਾਜਿਕ ਮਾਧਿਅਮਾਂ ‘ਤੇ ਲੋਕਾਂ ਨੇ ਪਾਸ਼ਾ ਦੀ ਖੂਬ ਪ੍ਰਸ਼ੰਸਾ ਕੀਤੀ। ਕਈਆਂ ਨੇ ਲਿਖਿਆ ਕਿ ਉਸ ਨੂੰ ਬਹਾਦਰ ਇਨਸਾਨ ਵਜੋਂ ਪੇਸ਼ ਕੀਤਾ ਜਾਣਾ ਚਾਹੀਦਾ ਹੈ।

ਹੋਰਾਂ ਨੇ ਕਿਹਾ ਕਿ ਅਜਿਹੇ ਕੰਮ ਵੱਖ-ਵੱਖ ਭਾਈਚਾਰਿਆਂ ਵਿਚਕਾਰ ਭਰੋਸਾ ਅਤੇ ਏਕਤਾ ਨੂੰ ਮਜ਼ਬੂਤ ਕਰਦੇ ਹਨ ਅਤੇ ਕੁਝ ਲੋਕਾਂ ਨੇ ਮੰਗ ਕੀਤੀ ਕਿ ਸਥਾਈ ਰਿਹਾਇਸ਼ ਦੇ ਨਾਲ ਉਸ ਨੂੰ ਵਿਸ਼ੇਸ਼ ਸਨਮਾਨ ਅਤੇ ਆਰਥਿਕ ਇਨਾਮ ਵੀ ਮਿਲਣਾ ਚਾਹੀਦਾ ਹੈ।

ਵੇਰਵਿਆਂ ਅਨੁਸਾਰ ਰਾਹਤ ਕਾਰਜਾਂ ਦੌਰਾਨ ਪਾਈ ਉਸ ਦੀ ਟੋਪੀ ਨੂੰ ਸਿਡਨੀ ਦੇ ਅਜਾਇਬਘਰ ਵਿੱਚ ਰੱਖਿਆ ਜਾਵੇਗਾ ਅਤੇ ਰਹਿਮਤ ਪਾਸ਼ਾ ਦਾ  ਨਾਮ ਕਈ ਬਹਾਦਰੀ ਪੁਰਸਕਾਰਾਂ ਲਈ ਵੀ ਭੇਜਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...