November 11, 2026, 12:25 pm
----------- Advertisement -----------
HomeNewsBreaking Newsਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

Published on

----------- Advertisement -----------

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੀਟ ਪੇਪਰ ਲੀਕ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ ‘ਤੇ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਨੂੰ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਲੱਖਾਂ ਵਿਦਿਆਰਥੀ ਆਪਣੇ ਭਵਿੱਖ ਅਤੇ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦਾ ਸੰਘਰਸ਼ ਇਸ ਪੱਧਰ ‘ਤੇ ਪਹੁੰਚ ਚੁੱਕਾ ਹੈ ਜਿਸ ਨੇ ਕਦੇ ਕੇਂਦਰ ਵਿੱਚ ਸੱਤਾ ‘ਚ ਰਹੀ ਕਾਂਗਰਸ ਨੂੰ ਵੀ ਹਿਲਾ ਦਿੱਤਾ ਹੈ। ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰਨ ਦੀ ਬਜਾਏ ਪੰਜਾਬ ਕਾਂਗਰਸ ਅਤੇ ਭਾਜਪਾ ਮਿਲ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ।

ਪੰਨੂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਜਾਣਬੁੱਝ ਕੇ ਤੱਥਾਂ ਨੂੰ ਮਰੋੜ ਕੇ ਪੇਸ਼ ਕਰ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਫ਼ਰੀਦਕੋਟ ਵਿੱਚ ਜੋ ਮਾਮਲਾ ਸਾਹਮਣੇ ਆਇਆ ਸੀ, ਉਹ ਪੇਪਰ ਲੀਕ ਦਾ ਨਹੀਂ ਸਗੋਂ ਗੈਜੇਟਸ ਰਾਹੀਂ ਨਕਲ ਦਾ ਮਾਮਲਾ ਸੀ। ਸਬੰਧਤ ਉਮੀਦਵਾਰ ਨੂੰ ਪ੍ਰੀਖਿਆ ਕੇਂਦਰ ‘ਤੇ ਹੀ ਰੰਗੇ ਹੱਥੀਂ ਫੜਿਆ ਗਿਆ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਦਮ ਚੁੱਕੇ। ਇਸ ਦੇ ਬਾਵਜੂਦ ਕਾਂਗਰਸ ਇਸ ਘਟਨਾ ਨੂੰ ਜਾਣਬੁੱਝ ਕੇ ਪੇਪਰ ਲੀਕ ਦੱਸ ਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਨੂੰ ਪਹਿਲਾਂ ਆਪਣੇ ਗਿਰੇਬਾਨ ਵਿੱਚ ਝਾਕਣਾ ਚਾਹੀਦਾ ਹੈ। ਆਪਣੇ ਸ਼ਾਸਨਕਾਲ ਦੌਰਾਨ ਹੋਏ ਪੇਪਰ ਲੀਕ ਦੇ ਮਾਮਲਿਆਂ ਦਾ ਜਵਾਬ ਦੇਣ ਦੀ ਬਜਾਏ ਉਹ ਹੁਣ ਝੂਠੀ ਬਿਆਨਬਾਜ਼ੀ ਦੇ ਸਹਾਰੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ। ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ 90 ਤੋਂ ਵੱਧ ਪੇਪਰ ਲੀਕ ਹੋਏ, ਜਿਸ ਨਾਲ ਕਰੋੜਾਂ ਨੌਜਵਾਨਾਂ ਦਾ ਭਵਿੱਖ ਦਾਅ ‘ਤੇ ਲੱਗ ਗਿਆ। ਇਹਨਾਂ ਘਟਨਾਵਾਂ ਤੋਂ ਨਿਰਾਸ਼ ਹੋ ਕੇ 20 ਤੋਂ ਵੱਧ ਵਿਦਿਆਰਥੀਆਂ ਨੇ ਖੁਦਕੁਸ਼ੀ ਤੱਕ ਕਰ ਲਈ, ਪਰ ਭਾਜਪਾ ਸਰਕਾਰ ਨੇ ਨਾ ਤਾਂ ਦੋਸ਼ੀਆਂ ‘ਤੇ ਸਮਾਂ ਰਹਿੰਦੇ ਸਖ਼ਤ ਕਾਰਵਾਈ ਕੀਤੀ ਅਤੇ ਨਾ ਹੀ ਨੌਜਵਾਨਾਂ ਦਾ ਵਿਸ਼ਵਾਸ ਜਿੱਤਣ ਦੀ ਕੋਸ਼ਿਸ਼ ਕੀਤੀ।

ਪੰਨੂ ਨੇ ਕਿਹਾ ਕਿ ਅੱਜ ਦੇਸ਼ ਦਾ ਨੌਜਵਾਨ ਇਨਸਾਫ਼ ਮੰਗ ਰਿਹਾ ਹੈ, ਪਰ ਭਾਜਪਾ ਸਰਕਾਰ ਉਸ ਦੀ ਆਵਾਜ਼ ਸੁਣਨ ਦੀ ਬਜਾਏ ਵਿਰੋਧੀ ਧਿਰ ‘ਤੇ ਦੋਸ਼ ਲਗਾ ਕੇ ਆਪਣੀ ਨਾਕਾਮੀ ਛੁਪਾਉਣ ‘ਚ ਲੱਗੀ ਹੋਈ ਹੈ। ਕਾਂਗਰਸ ਵੀ ਭਾਜਪਾ ਦੀ ਇਸ ਨਾਕਾਮੀ ‘ਤੇ ਸਵਾਲ ਚੁੱਕਣ ਦੀ ਬਜਾਏ ਉਸ ਦੇ ਸੁਰ ਵਿੱਚ ਸੁਰ ਮਿਲਾ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਬਦਨਾਮ ਕਰਨ ਦੀ ਅਸਫ਼ਲ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਦੇਸ਼ ਦੇ ਨੌਜਵਾਨ ਪੂਰੀ ਸੱਚਾਈ ਜਾਣਦੇ ਹਨ। ਝੂਠੇ ਦੋਸ਼ਾਂ ਅਤੇ ਸਿਆਸੀ ਨੌਟੰਕੀ ਨਾਲ ਭਾਜਪਾ ਅਤੇ ਕਾਂਗਰਸ ਆਪਣੀਆਂ ਨਾਕਾਮੀਆਂ ਨੂੰ ਨਹੀਂ ਛੁਪਾ ਸਕਦੀਆਂ। ਆਮ ਆਦਮੀ ਪਾਰਟੀ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਆਵਾਜ਼ ਨੂੰ ਹਰ ਮੰਚ ‘ਤੇ ਚੁੱਕਦੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...