July 24, 2026, 3:49 pm
----------- Advertisement -----------
HomeNewsBreaking Newsਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

Published on

----------- Advertisement -----------

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ ਮੀਰੀ ਪੀਰੀ ਖਾਲਸਾ ਮਾਰਚ ਦੀ ਆਰੰਭਤਾ ਕੀਤੀ ਗਈ। ਗੁਰਮਤਿ ਰਵਾਇਤਾਂ ਅਤੇ ਪਰੰਪਰਾਵਾਂ ਦੇ ਮੁਤਾਬਕ ਆਰੰਭ ਹੋਇਆ ਇਹ ਖਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਿੰਨ ਅਗਸਤ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਪੁੱਜ ਕੇ ਮੁਕੰਮਲ ਹੋਵੇਗਾ।

ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਸੰਦੇਸ਼ ਦਿੱਤਾ ਹੈ ਕਿ ਕੌਮ ਇਸ ਵੇਲੇ ਹੋ ਰਹੇ ਬਾਹਰੀ ਤੇ ਅੰਦਰੂਨੀ ਹਮਲਿਆਂ ਤੋਂ ਸੁਚੇਤ ਹੋਵੇ, ਇਨ੍ਹਾਂ ਹਮਲਿਆਂ ਦਾ ਮੁਕਾਬਲਾ ਕਰਨ ਲਈ ਇੱਕਜੁੱਟ ਹੋਵੇ ਅਤੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਮੀਰੀ ਪੀਰੀ ਖਾਲਸਾ ਮਾਰਚ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਕਰ ਰਹੇ ਹਨ। ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵੱਖ ਵੱਖ ਸਿੱਖ ਜਥੇਬੰਦੀਆਂ, ਨਿਹੰਗ ਜਥੇਬੰਦੀਆਂ, ਸੰਪਰਦਾਵਾਂ  ਦੇ ਪ੍ਰਤਿਨਿਧ ਸ਼ਾਮਿਲ ਹਨ।

ਪੁਰਾਤਨ ਚੱਲੀ ਆ ਰਹੀ ਪਰੰਪਰਾ ਦੇ ਮੁਤਾਬਿਕ ਖਾਲਸਾ ਮਾਰਚ ਵਿੱਚ ਨਿਹੰਗ ਸਿੰਘਾਂ ਵੱਲੋਂ ਸਜਾਏ ਹੋਏ ਹਾਥੀ, ਘੋੜੇ ਅਤੇ ਊਠ ਵੀ ਸ਼ਾਮਿਲ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵਾਲੀ ਬੱਸ ਅਤੇ ਪੰਜ ਪਿਆਰੇ ਮਾਰਚ ਦੀ ਅਗਵਾਈ ਕਰ ਰਹੇ ਹਨ। ਸਕੂਲੀ ਬੱਚਿਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਬਦਾਂ ਦੀਆਂ ਧੁਨਾਂ ਦਾ ਗਾਇਨ ਕੀਤਾ  ਜਾ ਰਿਹਾ ਹੈ, ਨਿਹੰਗ ਜਥੇਬੰਦੀਆਂ ਅਤੇ ਗੱਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਜਾ ਰਹੇ ਹਨ।

ਇਸ ਤੋਂ ਪਹਿਲਾਂ ਮੀਰੀ ਪੀਰੀ ਦਿਵਸ ਦੇ ਸਬੰਧ ਵਿੱਚ ਸ਼੍ਰੀ ਅਕਾਲ ਤਖਤ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਅਰਦਾਸ ਕਰਕੇ ਹੁਕਮਨਾਮਾ ਲਿਆ ਗਿਆ।

ਇਸ ਮੌਕੇ ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਧਾਰਨ ਕੀਤੀਆਂ ਗਈਆਂ ਮੀਰੀ ਪੀਰੀ ਦੀਆਂ ਕ੍ਰਿਪਾਨਾਂ ਦੇ ਸੰਗਤ ਨੂੰ ਦਰਸ਼ਨ ਕਰਵਾਉਂਦੇ ਹੋਏ ਇਸ ਦਿਨ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਉਨ੍ਹਾਂ ਆਖਿਆ ਕਿ ਮੁਗਲ ਕਾਲ, ਅੰਗਰੇਜ ਕਾਲ ਅਤੇ ਹੁਣ ਆਜ਼ਾਦੀ ਤੋਂ ਬਾਅਦ ਵੀ ਸਿੱਖ ਸੰਸਥਾਵਾਂ ਤੇ ਹਮਲੇ ਜਾਰੀ ਹਨ। ਉਨ੍ਹਾਂ ਆਖਿਆ ਕਿ ਬਣਾਏ ਗਏ ਨਵੇਂ ਇੱਕ ਕਾਨੂੰਨ ਰਾਹੀ ਸਿੱਖਾਂ ਨੂੰ ਗੁਰਬਾਣੀ ਤੋਂ ਤੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਇਹ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਅਤੇ ਸਿੱਖਾਂ ਨੂੰ ਸਿੱਖ ਸੰਸਥਾਵਾਂ ਤੋਂ ਦੂਰ ਕਰਨ ਦੀ ਸਾਜ਼ਿਸ਼ ਹੈ।

ਜਥੇਦਾਰ ਨੇ ਆਖਿਆ ਕਿ ਜਦੋਂ ਜਦੋਂ ਸਿੱਖ ਰਾਜਸੀ ਤੌਰ ਤੇ ਕਮਜ਼ੋਰ ਹੋਏ ਹਨ ਤਾਂ ਇਹ ਹਮਲਿਆਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਰਾਜਸੀ ਸ਼ਕਤੀ ਦਾ ਇੱਕਜੁੱਟ ਹੋਣਾ ਅਤੇ ਮਜਬੂਤ ਹੋਣਾ ਜਰੂਰੀ ਹੈ। ਇਸ ਲਈ ਸਿੱਖ ਅਵੇਸਲੇ ਨਾ ਹੋਣ। ਜਦੋਂ ਸਿੱਖ ਅਵੇਸਲਾ ਹੋਇਆ ਹੈ, ਉਸ ਵੇਲੇ ਹੀ ਸਿੱਖ ਵਿਰੋਧੀ ਤਾਕਤਾਂ ਨੇ ਸਿੱਖਾਂ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ ਪੀਰੀ ਦਿਵਸ ਦੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਭਵਿੱਖ ਵਿੱਚ ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਜਾਂ ਨਗਰ ਕੀਰਤਨ ਸਜਾਉਣ ਦੇ ਇਸ ਰੁਝਾਨ ਨੂੰ ਜਾਰੀ ਰੱਖਣ ਵਾਸਤੇ ਇਸ ਬੰਦ ਵਿੱਚ ਵਿਚਾਰ ਚਰਚਾ ਕੀਤੀ ਜਾਵੇਗੀ। ਉਹਨਾਂ ਸਮੁੱਚੀ ਸਿੱਖ ਕੌਮ ਨੂੰ ਇੱਕਜੁੱਟ ਹੋਣ ਅਤੇ ਸਿੱਖ ਕੌਮ ਤੇ ਹੋ ਰਹੇ ਹਮਲਿਆਂ ਦਾ ਡੱਟ ਕੇ ਸਾਹਮਣਾ ਕਰਨ ਦਾ ਸੱਦਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...