November 11, 2026, 11:20 am
----------- Advertisement -----------
HomeNewsBreaking News25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ...

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

Published on

----------- Advertisement -----------

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਬੂ ਸਲੇਮ ਨੇ ਕਿਹਾ ਹੈ ਕਿ ਜੇਲ੍ਹ ’ਚ ਉਸ ਨੂੰ 25 ਸਾਲ ਪੂਰੇ ਹੋ ਗਏ ਹਨ, ਇਸ ਲਈ ਉਸ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ।

1993 ਦੇ ਮੁੰਬਈ ਬੰਬ ਧਮਾਕਿਆਂ ’ਚ 257 ਲੋਕ ਮਾਰੇ ਗਏ ਸਨ।

ਅਬੂ ਸਲੇਮ ਨੇ ਕੋਰਟ ’ਚ ਲਗਾਈ ਅਰਜ਼ੀ

ਅਬੂ ਸਲੇਮ ਦੇ ਵਕੀਲ ਨੇ ਦਲੀਲ ਦਿੱਤੀ ਕਿ ਸਪੈਸ਼ਲ TADA ਕੋਰਟ ਨੇ ਸਾਫ਼ ਕਿਹਾ ਸੀ ਕਿ ਉਸ ਨੂੰ ਅੰਡਰਟ੍ਰਾਇਲ ’ਚ ਬਿਤਾਏ ਸਮੇਂ ਦਾ ਲਾਭ ਮਿਲੇਗਾ ਪਰ ਜੇਲ੍ਹ ਅਧਿਕਾਰੀ ਉਹ ਲਾਭ ਨਹੀਂ ਦੇ ਰਹੇ।

ANI ਦੇ ਮੁਤਾਬਕ ਵਕੀਲ ਨੇ ਕਿਹਾ, TADA ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਜੇਲ੍ਹ ਵਾਲੇ ਮੈਨੂੰ ਕ੍ਰੈਡਿਟ ਦੇਣ ਤੋਂ ਮਨ੍ਹਾ ਕਰ ਰਹੇ ਹਨ। ਸਲੇਮ ਦਾ ਕਹਿਣਾ ਹੈ ਕਿ ਪੁਰਤਗਾਲ ਤੋਂ ਉਸਦੀ ਹਵਾਲਗੀ ਦੀਆਂ ਸ਼ਰਤਾਂ ਦੇ ਹਿਸਾਬ ਨਾਲ ਉਸ ਨੇ 24 ਦਸੰਬਰ 2024 ਨੂੰ 25 ਸਾਲ ਪੂਰੇ ਕਰ ਲਏ ਹਨ। ਉਸ ਨੇ ਹਿਸਾਬ ਦਿੱਤਾ ਕਿ ਅੰਡਰਟ੍ਰਾਇਲ 11 ਸਾਲ 10 ਮਹੀਨੇ, ਸਜ਼ਾ ਵਜੋਂ 10 ਸਾਲ ਅਤੇ ਚੰਗੇ ਵਿਵਹਾਰ ‘ਤੇ 3 ਸਾਲ ਤੋਂ ਵੱਧ ਦੀ ਛੋਟ ਜੋੜ ਕੇ ਉਸ ਨੂੰ 25 ਸਾਲ ਹੋ ਗਏ ਹਨ।

ਪਹਿਲਾਂ ਸੁਪਰੀਮ ਕੋਰਟ ਨੇ ਸਲੇਮ ਨੂੰ ਅੰਤਰਿਮ ਰਾਹਤ ਦੇਣ ਤੋਂ ਮਨ੍ਹਾ ਕਰ ਦਿੱਤਾ ਸੀ ਅਤੇ ਉਸ ਨੂੰ ਬੰਬਈ ਹਾਈ ਕੋਰਟ ਜਾਣ ਲਈ ਕਿਹਾ ਸੀ। ਹਾਈ ਕੋਰਟ ਨੇ ਹੁਣ ਉਸ ਦੀ ਪਟੀਸ਼ਨ ਸੁਣਵਾਈ ਲਈ ਸਵੀਕਾਰ ਕਰ ਲਈ ਹੈ।

ਸੀ.ਬੀ.ਆਈ. ਨੇ ਰੱਖੀ ਸ਼ਰਤ

CBI ਦੀ ਸਪੈਸ਼ਲ TADA ਕੋਰਟ ਨੇ ਦੱਸਿਆ ਕਿ ਰਿਹਾਈ ਤੋਂ ਪਹਿਲਾਂ ਸਲੇਮ ਨੂੰ 16.51 ਲੱਖ ਰੁਪਏ ਦਾ ਜੁਰਮਾਨਾ ਭਰਨਾ ਹੋਵੇਗਾ। ਇਹ ਜੁਰਮਾਨਾ 2 ਮਾਮਲਿਆਂ ਦਾ ਹੈ – ਕਾਰੋਬਾਰੀ ਪ੍ਰਦੀਪ ਜੈਨ ਦੀ ਹੱਤਿਆ ਅਤੇ 1993 ਮੁੰਬਈ ਸੀਰੀਅਲ ਬਲਾਸਟ। CBI ਨੇ ਕਿਹਾ ਕਿ ਜੇਕਰ 12 ਅਕਤੂਬਰ 2030 ਤੱਕ ਪੈਸੇ ਨਹੀਂ ਭਰੇ ਗਏ ਤਾਂ ਸਲੇਮ ਨੂੰ ਕੋਰਟ ਵੱਲੋਂ ਤੈਅ ਵਾਧੂ ਸਜ਼ਾ ਕੱਟਣੀ ਪਵੇਗੀ।

ਅਬੂ ਸਲੇਮ ਇਸ ਸਮੇਂ ਨਾਸਿਕ ਰੋਡ ਸੈਂਟਰਲ ਜੇਲ੍ਹ ’ਚ ਬੰਦ ਹੈ। ਉਸ ਨੇ ਕੋਰਟ ਨੂੰ ਪੁੱਛਿਆ ਸੀ ਕਿ ਜੁਰਮਾਨਾ ਭਰਨਾ ਜ਼ਰੂਰੀ ਹੈ ਜਾਂ ਨਹੀਂ। ਇਸ ‘ਤੇ CBI ਨੇ ਕਿਹਾ ਕਿ ਜੁਰਮਾਨਾ ਭਰਨਾ ਜ਼ਰੂਰੀ ਹੈ।

ਹਵਾਲਗੀ ਦੀ ਸ਼ਰਤ

ਅਬੂ ਸਲੇਮ ਨੂੰ 2005 ਵਿੱਚ ਪੁਰਤਗਾਲ ਤੋਂ ਭਾਰਤ ਲਿਆਂਦਾ ਗਿਆ ਸੀ। ਹਵਾਲਗੀ ਦੇ ਸਮੇਂ ਇਹ ਸ਼ਰਤ ਸੀ ਕਿ ਉਸ ਦੀ ਸਜ਼ਾ 25 ਸਾਲ ਤੋਂ ਵੱਧ ਨਹੀਂ ਹੋਵੇਗੀ। ਉਦੋਂ ਤੋਂ ਉਸ ਦੀ ਜੇਲ੍ਹ ਦੀ ਮਿਆਦ ਦੀ ਗਿਣਤੀ ਨੂੰ ਲੈ ਕੇ ਕਈ ਵਾਰ ਕੋਰਟ ਵਿੱਚ ਸੁਣਵਾਈ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...