September 20, 2026, 3:04 pm
----------- Advertisement -----------
HomeNewsBreaking Newsਲੁਧਿਆਣਾ: ਮੁਸਲਮਾਨ ਬੇਟੀਆਂ ਵੱਲੋਂ 12 ਫਰਵਰੀ ਨੂੰ ਹੋਵੇਗਾ ਹਿਜਾਬ ਮਾਰਚ

ਲੁਧਿਆਣਾ: ਮੁਸਲਮਾਨ ਬੇਟੀਆਂ ਵੱਲੋਂ 12 ਫਰਵਰੀ ਨੂੰ ਹੋਵੇਗਾ ਹਿਜਾਬ ਮਾਰਚ

Published on

----------- Advertisement -----------

ਲੁਧਿਆਣਾ : ਕਰਨਾਟਕ ਦੇ ਇੱਕ ਕਾਲਜ ਵਿੱਚ ਹਿਜਾਬ ਪਾ ਕੇ ਪੜ੍ਹਦੀਆਂ ਮੁਸਲਿਮ ਵਿਦਿਆਰਥਣਾਂ ਵਿਰੁੱਧ ਸ਼ੁਰੂ ਕੀਤੇ ਗਏ ਨਾਪਾਕ ਰੋਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਅੱਜ ਇੱਥੋਂ ਦੀ ਇਤਿਹਾਸਕ ਜਾਮਾ ਮਸਜਿਦ ਵਿਖੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਦੀ ਪ੍ਰਧਾਨਗੀ ਹੇਠ ਲੁਧਿਆਣਾ ਦੀਆਂ ਸਾਰੀਆਂ ਮਸਜਿਦਾਂ ਅਤੇ ਮਦਰੱਸਿਆਂ ਅਤੇ ਸਮਾਜਿਕ ਸੰਸਥਾਵਾਂ ਦੇ ਮੁਖੀਆਂ ਅਤੇ ਇਮਾਮ ਸਾਹਿਬਾਨ ਦੀ ਮੀਟਿੰਗ ਹੋਈ।

ਅੱਜ ਇੱਥੇ ਇਤਿਹਾਸਿਕ ਜਾਮਾ ਮਸਜਿਦ ‘ਚ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਦੀ ਅਗੁਵਾਈ ਹੇਠ ਲੁਧਿਆਣਾ ਦੀਆਂ ਸਾਰੀਆਂ ਮਸਜਿਦਾਂ, ਮਦਰਸੀਆਂ ਅਤੇ ਮੁਸਲਮਾਨ ਸਮਾਜਿਕ ਸੰਸਥਾਵਾਂ ਦੇ ਪ੍ਰਧਾਨ ਅਤੇ ਇਮਾਮ ਸਾਹਿਬਾਨ ਦੀ ਮੀਟਿੰਗ ਹੋਈ। ਇਸ ਮੌਕੇ ‘ਤੇ ਸੰਬੋਧਨ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਨੇ ਕਿਹਾ ਕਿ ਅਸੀ ਕਰਨਾਟਕਾ ਦੀ ਉਸ ਬਹਾਦੁਰ ਧੀ ਮੁਸਕਾਨ ਨੂੰ ਸਲਾਮ ਪੇਸ਼ ਕਰਦੇ ਹਾਂ ਕਿ ਜਿਨੇ ਦਰਜਨਾਂ ਫਿਰਕਾਪ੍ਰਸਤਾਂ ਦਾ ਅੱਲਾਹ -ਹੂ- ਅਕਬਰ ਦੀ ਅਵਾਜ ਦੇ ਨਾਲ ਮੁੰਹ ਤੋਡ ਜਵਾਬ ਦਿੱਤਾ। ਉਨਾਂ ਕਿਹਾ ਕਿ ਮੁਸਕਾਨ ਨੇ ਬੁਜਦਿਲਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਧੀਆਂ ਡਰਨ ਵਾਲੀਆਂ ਨਹੀਂ ਹਨ। ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਕਰਨਾਟਕਾ ਤੋਂ ਹੁਣ ਦੇਸ਼ ‘ਚ ਨਫਰਤ ਦਾ ਨਵਾਂ ਸੁਨੇਹਾ ਉੱਥੇ ਦੇ ਫਿਰਕਾਪ੍ਰਸਤ ਹਿਜਾਬ ਦਾ ਨਾਮ ਲੈ ਕੇ ਦੇ ਰਹੇ ਹਨ ਕਿਉਂਕਿ ਸੱਤਾ ‘ਚ ਆਏ ਇਸ ਨਾਕਾਮ ਰਾਜਨੇਤਾਵਾਂ ਦੇ ਕੋਲ ਨਫਰਤ ਅਤੇ ਧਰਮ ਦੀ ਰਾਜਨੀਤੀ ਦੇ ਸਿਵਾਏ ਕੁੱਝ ਬਚਿਆ ਹੀ ਨਹੀਂ ਹੈ।

ਉਨਾਂ ਕਿਹਾ ਕਿ ਇੱਕ ਪਾਸੇ ਸਰਕਾਰ ਕਹਿੰਦੀ ਹੈ ਕਿ ਬੇਟੀ ਪੜਾਓ ਅਤੇ ਦੂਜੇ ਪਾਸੇ ਬੇਟੀਆਂ ਨੂੰ ਸਿਰਫ ਹਿਜਾਬ ਦੀ ਵਜਾ ਨਾਲ ਪੜਾਈ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਹਿਜਾਬ ਅਤੇ ਬੁਰਖਾ ਅੱਜ ਨਹੀਂ ਆਇਆ ਹੈ ਇਸਨੂੰ ਪੜਾਈ ਦੇ ਨਾਲ – ਨਾਲ ਸਦੀਆਂ ਤੋ ਮੁਸਲਮਾਨ ਧੀਆਂ ਪਾਉਦੀਆਂ ਆ ਰਹੀਆਂ ਹਨ ਤਾਂ ਫਿਰ ਹੁਣ ਅਚਾਨਕ ਅਜਿਹਾ ਕੀ ਹੋ ਗਿਆ ਕਿ ਇਸ ‘ਤੇ ਰਾਜਨੀਤੀ ਸ਼ੁਰੂ ਕਰ ਦਿੱਤੀ ਗਈ ਹੈ। ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਦੱਸਿਆ ਕਿ ਅੱਜ ਦੀ ਮੀਟਿੰਗ ‘ਚ ਸਾਰੇ ਮੈਬਰਾਂ ਨੇ ਐਲਾਨ ਕੀਤਾ ਹੈ ਕਿ ਲੁਧਿਆਣਾ ‘ਚ ਸਿਵਲ ਹਸਪਤਾਲ ਰੋਡ ਤੋਂ ਬਰਾਉਨ ਰੋਡ, ਸੁਭਾਨੀ ਬਿਲਡਿੰਗ, ਜਾਮਾ ਮਸਜਿਦ ਜੇਲ ਰੋਡ ਹੁੰਦੇ ਹੋਏ ਇੱਕ ਵਿਸ਼ਾਲ ਹਿਜਾਬ ਮਾਰਚ 12 ਫਰਵਰੀ ਨੂੰ ਸਵੇਰੇ 10 : 30 ਵਜੇ ਕੱਢਿਆ ਜਾਵੇਗਾ, ਜਿਸ ‘ਚ ਲੁਧਿਆਣਾ ਦੀਆਂ ਸਾਰੀਆਂ ਮੁਸਲਮਾਨ ਭੈਣਾਂ – ਬੇਟੀਆਂ ਸ਼ਾਮਿਲ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...