July 30, 2026, 3:14 pm
----------- Advertisement -----------
HomeNewsBreaking Newsਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

Published on

----------- Advertisement -----------

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਮਾਸੜ ਨੇ ਭੈਣ-ਭਰਾ ਨੂੰ ਜਲੰਧਰ ਤੋਂ ਆਪਣੇ ਘਰ ਬੁਲਾਇਆ ਸੀ, ਜਿਸ ਤੋਂ ਬਾਅਦ ਚੋਰੀ ਦਾ ਇਲਜ਼ਾਮ ਲਗਾ ਕੇ ਲੜਕੀ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ।

ਮੁਲਜ਼ਮ ਨੇ ਬਾਹਰੋਂ ਕਮਰੇ ਦਾ ਦਰਵਾਜ਼ਾ ਬੰਦ ਕਰਕੇ ਲੜਕੀ ਦੀ ਡੰਡਿਆਂ ਨਾਲ ਬੇਰਹਮੀ ਨਾਲ ਕੁੱਟਮਾਰ ਕੀਤੀ। ਉਸ ਦੀਆਂ ਚੀਕਾਂ ਸੁਣ ਕੇ ਭਰਾ ਅਤੇ ਮਾਸੀ ਮੌਕੇ ‘ਤੇ ਪਹੁੰਚੇ ਅਤੇ ਦਰਵਾਜ਼ਾ ਖੋਲ੍ਹਣ ਲਈ ਕਿਹਾ, ਪਰ ਮੁਲਜ਼ਮ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਅਤੇ ਲੜਕੀ ਨੂੰ ਲਗਾਤਾਰ ਪਿੱਟਦਾ ਰਿਹਾ। ਇਸ ਦੌਰਾਨ ਉਸ ਨੇ ਦੋ ਹੋਰ ਵਿਅਕਤੀਆਂ ਨੂੰ ਵੀ ਕਮਰੇ ਦੇ ਅੰਦਰ ਬੁਲਾ ਲਿਆ।

ਪੁਲਿਸ ਅਨੁਸਾਰ ਕੁੱਟਮਾਰ ਦੌਰਾਨ ਜਦੋਂ ਲੜਕੀ ਬੇਹੋਸ਼ ਹੋ ਗਈ, ਤਾਂ ਮੁਲਜ਼ਮ ਨੇ ਦਰਵਾਜ਼ਾ ਖੋਲ੍ਹਿਆ। ਉਸ ਵੇਲੇ ਲੜਕੀ ਨਗਨ ਹਾਲਤ ਵਿੱਚ ਕਮਰੇ ‘ਚ ਪਈ ਸੀ। ਇਸ ਤੋਂ ਬਾਅਦ ਮਾਸੀ ਨੇ ਉਸ ਨੂੰ ਕੱਪੜੇ ਪਵਾਏ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਮਾਸੜ ਨੂੰ 28 ਜੁਲਾਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਤੋਂ ਬਾਅਦ ਪੂਰੀ ਘਟਨਾ ਦਾ ਖ਼ੁਲਾਸਾ ਹੋਇਆ।

ਭਰਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ

ਡੀ.ਸੀ.ਪੀ. ਆਲਮ ਵਿਜੇ ਸਿੰਘ ਅਨੁਸਾਰ 15 ਜੁਲਾਈ ਨੂੰ ਥਾਣਾ ਗੇਟ ਹਕੀਮਾ ਵਿਖੇ ਭਾਰਤੀ ਨਿਆਇ ਸੰਹਿਤਾ (BNS) ਦੀ ਧਾਰਾ 103 ਅਤੇ 351(3)(5) ਤਹਿਤ ਕੇਸ ਦਰਜ ਕੀਤਾ ਗਿਆ ਸੀ। ਮ੍ਰਿਤਕਾ ਦੇ ਭਰਾ ਸੂਜਲ ਸਹੋਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਭੈਣ ਦਾ ਉਸ ਦੇ ਮਾਸੜ ਵਨੀਤ ਕੁਮਾਰ ਉਰਫ਼ ਸੰਨੀ ਅਤੇ ਉਸ ਦੇ ਦੋ ਸਾਥੀਆਂ ਨੇ ਬੇਰਹਮੀ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਹੈ।

ਵਾਰਦਾਤ ‘ਚ ਵਰਤਿਆ ਡੰਡਾ ਬਰਾਮਦ, 2 ਮੁਲਜ਼ਮ ਫ਼ਰਾਰ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਜਾਂਚ ਸ਼ੁਰੂ ਕੀਤੀ ਅਤੇ ਮੁੱਖ ਮੁਲਜ਼ਮ ਵਨੀਤ ਕੁਮਾਰ ਉਰਫ਼ ਸੰਨੀ ਨੂੰ ਹਿਰਾਸਤ ਵਿੱਚ ਲੈ ਲਿਆ। ਵਾਰਦਾਤ ਸਮੇਂ ਵਰਤਿਆ ਗਿਆ ਡੰਡਾ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੇ ਦੋ ਹੋਰ ਸਾਥੀ ਅਜੇ ਫ਼ਰਾਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਮੁਲਜ਼ਮ ‘ਤੇ ਪਹਿਲਾਂ ਵੀ NDPS ਐਕਟ ਤਹਿਤ ਮਾਮਲਾ ਹੈ ਦਰਜ

ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਨੀਤ ਕੁਮਾਰ ਉਰਫ਼ ਸੰਨੀ (36 ਸਾਲ) 12ਵੀਂ ਪਾਸ ਹੈ ਅਤੇ ਫਾਈਨਾਂਸ ਦਾ ਕੰਮ ਕਰਦਾ ਹੈ। ਸਾਲ 2018 ਵਿੱਚ ਵੀ ਉਸ ਦੇ ਖ਼ਿਲਾਫ਼ ਥਾਣਾ ਸੀ-ਡਿਵੀਜ਼ਨ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ (NDPS Act) ਤਹਿਤ ਮਾਮਲਾ ਦਰਜ ਹੋ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...