July 31, 2026, 1:16 pm
----------- Advertisement -----------
HomeNewsBreaking Newsਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ...

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

Published on

----------- Advertisement -----------

*ਚੰਡੀਗੜ੍ਹ, 29 ਜੁਲਾਈ,2026*:ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ 12 ਸਾਲ ਤੋਂ ਧਰਮ ਤੇ ਜਾਤੀ ਦੇ ਆਧਾਰ ਉੱਤੇ ਵੰਡੀਆਂ ਪਾਉਣ ਵਾਲੀ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ ਹਨ।

ਮੀਤ ਹੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਸੈਲਫੀ ਵੀਡਿਓ ਬਣਾਉਣ ਨੇ ਸਾਬਤ ਕਰ ਦਿੱਤਾ ਕਿ ਸਿੱਖਿਆ, ਬੇਰੋਜ਼ਗਾਰੀ ਜਿਹੇ ਹੀ ਅਸਲ ਮੁੱਦੇ ਹਨ ਜਿਨ੍ਹਾਂ ਤੋਂ ਭਾਜਪਾ ਭੱਜ ਰਹੀ ਹੈ। ਜੰਤਰ-ਮੰਤਰ ਅੰਦੋਲਨ ਨੇ ਭਾਜਪਾ ਸਰਕਾਰ ਦਾ ਚਿਹਰਾ ਨੰਗਾ ਕਰ ਦਿੱਤਾ ਅਤੇ ਭਾਜਪਾ ਦੀਨਨਫ਼ਰਤ ਦੀ ਰਾਜਨੀਤੀ ਨੂੰ ਕਰਾਰੀ ਚੋਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪਤਾ ਹੈ ਕਿ ਸਿੱਖਿਆ ਦੇ ਮੁੱਦੇ ਉੱਤੇ ਉਸ ਕੋਲ ਕੋਈ ਜਵਾਬ ਨਹੀਂ ਹੈ।

ਲੋਕ ਸਭਾ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਨੂੰ ਸੈਲਫੀ ਵੀਡਿਓ ਰਾਹੀਂ ਸਪੱਸ਼ਟੀਕਰਨ ਦੇਣਾ ਕੇਂਦਰ ਸਰਕਾਰ ਦੀ ਬੁਖਲਾਹਟ ਤੇ ਘਬਰਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸੋਧਨਾ ਬਿੱਲ ਰਾਹੀਂ ਵੱਡੇ ਦਮਗਜ਼ੇ ਮਾਰਨ ਵਾਲੀ ਕੇਂਦਰ ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਜਿਸ ਨੂੰ ਉਹ ਵੱਡੇ ਸੁਧਾਰ ਦੱਸ ਰਹੇ ਹਨ, ਉਹ ਵਿਸ਼ਵ ਦੇ ਛੋਟੇ-ਛੋਟੇ ਮੁਲਕਾਂ ਅੰਦਰ ਪਹਿਲਾਂ ਹੀ ਵਿਵਸਥਾਵਾਂ ਚੱਲ ਰਹੀਆਂ ਹਨ।

ਮੀਤ ਹੇਅਰ ਨੇ ਕਿਹਾ ਕਿ ਨਵੇਂ ਬਿੱਲ ਵਿੱਚ ਸਜ਼ਾ ਵਧਾਉਣ ਦੀ ਤਜਵੀਜ਼ ਹੈ ਜਦੋਂ ਕਿ ਸਜ਼ਾ ਦੀ ਵਿਵਸਥਾ ਪਹਿਲਾਂ ਹੀ ਮੌਜੂਦ ਪਰ 2024 ਤੋਂ ਕਿਸੇ ਨੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...

ਜਲ ਸਰੋਤ ਮੰਤਰੀ ਤੇ ਵਿਧਾਇਕ ਵੱਲੋਂ ਪਿੰਡ ਬੂਟਾ ਸਿੰਘ ਵਾਲਾ ਤੇ ਬਾਦਸ਼ਾਹਪੁਰ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

*ਚੰਡੀਗੜ੍ਹ/ਪਾਤੜਾਂ, 30 ਜੁਲਾਈ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...