July 31, 2026, 3:49 pm
----------- Advertisement -----------
HomeNewsBreaking News ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

Published on

----------- Advertisement -----------

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ ਦਾ ਨਾਮ ਕੈਨੇਡਾ ਦੇ ਸੈਰ  ਸਪਾਟਾ ਨਿਗਮ ਭਾਵ ਡੈਸਟੀਨੇਸ਼ਨ ਕੈਨੇਡਾ ਦਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਲੱਗਣ ਵਾਲਿਆਂ ਦੀ ਸੂਚੀ ਵਿੱਚ ਸਭ ਤੋਂ ਉਪਰ ਹੈ ਅਤੇ ਅਗਲੇ ਦਿਨਾਂ ’ਚ ਉਸਦੇ ਨਾਂਅ ਦਾ ਐਲਾਨ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਬੇਸ਼ੱਕ ਸਿਆਸੀ ਪਿਛੋਕੜ ਹੋਣ ਕਾਰਨ ਨਿਗਮ ਦੇ ਕੁਝ ਅਧਿਕਾਰੀਆਂ ਵਲੋਂ ਉਸ ਦੀ ਚੋਣ ਤੇ ਕਿੰਤੂ ਪ੍ਰੰਤੂ ਕੀਤਾ ਜਾ ਰਿਹਾ ਹੈ, ਪਰ ਵਕੀਲ ਵਜੋਂ ਉਸ ਵਲੋਂ ਨਿਭਾਈਆਂ ਸੇਵਾਵਾਂ ਉਸਨੂੰ ਹੋਰਾਂ ਤੋਂ ਕਾਫੀ ਅੱਗੇ ਲੈ ਜਾਂਦੀਆਂ ਹਨ।  ਡੈਸਟੀਨੇਸ਼ਨ ਕੈਨੇਡਾ ਦੇ ਸੀਈਓ ਦਾ ਸਲਾਨਾ ਪੈਕਜ ਕਰੀਬ ਸਾਢੇ ਤਿੰਨ ਲੱਖ ਡਾਲਰ ਯਨੀ ਸਵਾ ਤਿੰਨ ਕਰੋੜ ਰੁਪਏ ਹੁੰਦਾ ਹੈ।

ਜਗਮੀਤ ਸਿੰਘ ਧਾਲੀਵਾਲ ਦਾ ਪਰਿਵਾਰ ਭਾਰਤ ਦੇ ਅਜਾਦੀ ਘੁਲਾਟੀਏ ਸੇਵਾ ਸਿੰਘ ਠੀਕਰੀਵਾਲਾ ਪਰਿਵਾਰ ਨਾਲ ਸਬੰਧਤ ਹੈ। ਕਰੀਬ 5 ਦਹਾਕੇ ਪਹਿਲਾਂ ਉਸਦੇ ਪਿਤਾ ਕੈਨੇਡਾ ਆਕੇ ਵਸੇ ਸਨ। ਵਕਾਲਤ ਤੋਂ ਸਿਆਸੀ ਪਿੜ ਵਿੱਚ ਪੈਰ ਰੱਖਣ ਤੋਂ ਬਾਅਦ ਜਗਮੀਤ ਸਿੰਘ 2017 ਵਿੱਚ ਨਿਊ ਡੈਮੋਕਰੈਟਿਕ ਪਾਰਟੀ ਦਾ ਪ੍ਰਧਾਨ ਬਣਿਆ। ਫਿਰ 2019 ਵਿੱਚ ਵੈਨਕੂਵਰ ਨੇੜਲੇ ਸ਼ਹਿਰ ਬਰਨਬੀ ਤੋਂ ਦੋ ਵਾਰ ਸੰਸਦ ਮੈਂਬਰ ਚੁਣਿਆ ਗਿਆ।

ਉਸਦੀ ਪ੍ਰਧਾਨਗੀ ਹੇਠ ਜਸਟਿਨ ਟਰੂਡੋ ਦੀ ਘੱਟ ਗਿਣਤੀ ਸਰਕਾਰ ਦੇ ਸਮਰਥਨ ਬਦਲੇ ਸਰਕਾਰ ਤੋਂ ਲੋਕਾਂ ਦੀਆਂ ਕੁਝ ਭਖਦੀਆਂ ਮੰਗਾਂ ਨੂੰ ਸਿਰੇ ਚੜਾਈਆਂ ਗਈਆਂ ਗਈਆਂ। ਪਰ ਪਿਛਲੇ ਸਾਲ ਹੋਈਆਂ ਸੰਸਦੀ ਚੋਣਾਂ ਮੌਕੇ ਪਾਰਟੀ ਦੀ ਮਾੜੀ ਕਾਰਗੁਜਾਰੀ ਕਾਰਨ ਉਸ ਨੂੰ ਪ੍ਰਧਾਨਗੀ ਤੋਂ ਲਾਂਭੇ ਹੋਣਾ ਪਿਆ ਸੀ।

ਡੈਸਟੀਨੇਸ਼ਨ ਕੈਨੇਡਾ ਫੈਡਰਲ ਸਰਕਾਰ ਦਾ ਨਿਗਮ ਹੈ, ਜਿਸ ਵਲੋਂ ਆਲਮੀ ਪੱਧਰ ਤੇ ਵਿਚਰਦਿਆਂ ਲੋਕਾਂ ਨੂੰ ਕੈਨੇਡਾ ਯਾਤਰਾ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਸੈਰ ਸਪਾਟੇ ਤੋਂ ਹੋਣ ਵਾਲੀ ਕਮਾਈ ਕੈਨੇਡਾ ਦੀ ਆਰਥਿਕਤਾ ਵਿੱਚ ਵੱਡਾ ਯੋਗਦਾਰ ਪਾਉਂਦੀ ਹੈ। ਕੈਨੇਡਾ ਦੇ ਕਾਮਿਆਂ ਚੋਂ 10 ਫੀਸਦ ਲੋਕ ਸਿੱਧੇ ਜਾਂ ਅਸਿੱਧੇ ਸੈਰ ਸਪਾਟੇ ਨਾਲ ਜੁੜੇ ਹੋਏ ਹਨ ਅਤੇ ਸੈਰ ਸਪਾਟੇ ਤੇ ਆਏ ਲੋਕਾਂ ਵਲੋਂ ਇੱਥੇ 36 ਕਰੋੜ ਡਾਲਰ ਰੋਜ਼ਾਨਾ ਖਰਚੇ ਜਾਂਦੇ ਹਨ। ਹਾਲ ਹੀ ਵਿੱਚ ਹੋਏ ਫੀਫਾ ਕੱਪ ਕਾਰਨ ਇਸ ਸਾਲ ਕੈਨੇਡਾ ਦੇ ਕੁੱਲ ਘਰੇਲੂ ਉਤਪਾਦਨ ਵਿੱਚ ਵਿੱਚ ਸੈਰ ਸਪਾਟੇ ਤੋਂ ਹੀ ਪੌਣੇ ਚਾਰ ਅਰਬ ਡਾਲਰ ਜੁੜਨ  ਦੀ ਉਮੀਦ ਪ੍ਰਗਟਾਈ ਗਈ ਹੈ, ਜੋ ਕੈਨੇਡਾ ਦੀ ਜੀਡੀਪੀ ਦਾ 6 ਫੀਸਦ ਬਣਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...