September 10, 2026, 4:06 pm
----------- Advertisement -----------
HomeNewsLatest Newsਸਨੋਰ: ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮਜੀਤ ਇੰਦਰ ਸਿੰਘ ਚਾਹਲ ਦੇ ਹੱਕ 'ਚ...

ਸਨੋਰ: ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮਜੀਤ ਇੰਦਰ ਸਿੰਘ ਚਾਹਲ ਦੇ ਹੱਕ ‘ਚ ਕੀਤੀ ਭਰਵੀਂ ਰੈਲੀ

Published on

----------- Advertisement -----------

ਸਨੌਰ,(ਪਟਿਆਲਾ) 10 ਫਰਵਰੀ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਲਕਾ ਸਨੌਰ ਵਿਖੇ ਪੰਜਾਬ ਲੋਕ ਕਾਂਗਰਸ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਾਹਲ ਦੇ ਹੱਕ ਵਿੱਚ ਭਰਵੀਂ ਅਤੇ ਪ੍ਰਭਾਵਸ਼ਾਲੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਨੌਰ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨੇ ਚਾਹਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਜੁਟੇ ਹੋਏ ਬਿਕਰਮ ਚਹਿਲ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ ਤਾਂ ਜੋ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾ ਸਕੇ।

ਇਸ ਮੌਕੇ ਤੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਆਪਣੀ ਆਰਥਿਕ ਪੁਨਰ ਸੁਰਜੀਤੀ ਲਈ ਕੇਂਦਰ ਸਰਕਾਰ ਦੇ ਸਮਰਥਨ ਦੀ ਲੋੜ ਹੈ, ਜਿਸ ਨੂੰ ਪ੍ਰਾਪਤ ਕਰਨ ਵਿੱਚ ਪੰਜਾਬ ਲੋਕ ਕਾਂਗਰਸ-ਭਾਜਪਾ-ਅਕਾਲੀ ਦਲ ਸੰਯੁਕਤ ਗਠਜੋੜ ਮਦਦ ਕਰੇਗਾ, ਕੈਪਟਨ ਅਮਰਿੰਦਰ ਨੇ ਨੋਟ ਕੀਤਾ ਕਿ ਸੂਬੇ ਕੋਲ ਵਿਕਾਸ ਲਈ ਕੋਈ ਪੈਸਾ ਨਹੀਂ ਹੈ, ਜੋ ਕਿ ਸਰਕਾਰ ਦੇ ਝੂਠੇ ਵਾਅਦਿਆਂ ਦੇ ਤਹਿਤ ਦੂਰ ਦੀ ਗੱਲ ਰਹੇਗਾ। ਕਾਂਗਰਸ, ਆਪ ਅਤੇ ਅਕਾਲੀ ਦਲ ਵਰਗੀਆਂ ਪਾਰਟੀਆਂ, ਜੋ ਕੇਂਦਰ ਨਾਲ ਤਾਲਮੇਲ ਵਿੱਚ ਕੰਮ ਕਰਨ ਲਈ ਤਿਆਰ ਨਹੀਂ ਸਨ।

ਇਸ ਮੌਕੇ ਤੇ ਉਹਨਾਂ ਨੇ ਇਲਾਕੇ ਨਾਲ ਆਪਣੇ ਨੇੜਲੇ ਸਬੰਧਾਂ ਨੂੰ ਯਾਦ ਕਰਦਿਆਂ ਦੱਸਿਆ ਕਿ ਉਹ 1980 ਵਿੱਚ ਡਕਾਲਾ ਤੋਂ ਆਪਣੀ ਪਹਿਲੀ ਚੋਣ ਲੜੇ ਸਨ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਵੀ ਇਸ ਹਲਕੇ ਤੋਂ ਚੋਣ ਲੜ ਚੁੱਕੇ ਸਨ।

ਬਿਕਰਮ ਚਹਿਲ ਨੇ ਆਪਣੇ ਸੰਬੋਧਨ ਵਿੱਚ ਚੁਣੇ ਜਾਣ ‘ਤੇ ਹਲਕੇ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਸਮਾਜਸੇਵੀ ਕੰਮਾਂ ਨੂੰ ਜਾਰੀ ਰੱਖਣਗੇ। ਔਰਤਾਂ ਲਈ ਸਿਲਾਈ ਸੈਂਟਰ ਖੋਲ੍ਹਣ ਤੋਂ ਇਲਾਵਾ, ਉਨ੍ਹਾਂ ਨੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਅਤੇ ਉਦਯੋਗਿਕ ਨਿਵੇਸ਼ ਰਾਹੀਂ ਰੁਜ਼ਗਾਰ ਪੈਦਾ ਕਰਨ ਲਈ ਕੋਚਿੰਗ ਸੈਂਟਰਾਂ ਦਾ ਵਾਅਦਾ ਕੀਤਾ। ਲੋਕਾਂ ਨੂੰ ਬਿਹਤਰ ਸਿਹਤ ਅਤੇ ਵਿਦਿਅਕ ਬੁਨਿਆਦੀ ਢਾਂਚੇ ਦਾ ਭਰੋਸਾ ਦਿੰਦੇ ਹੋਏ, ਉਸਨੇ ਕਿਹਾ ਕਿ ਖੇਤਰ ਦੇ ਵਿਕਾਸ ਵਿੱਚ ਉਨ੍ਹਾਂ ਦੇ ਸੀਐਸਆਰ ਖਰਚਿਆਂ ਦੀ ਵਰਤੋਂ ਕਰਨ ਲਈ ਕਾਰਪੋਰੇਟਾਂ ਨੂੰ ਸ਼ਾਮਲ ਕੀਤਾ ਜਾਵੇਗਾ। ਆਪ ਜੀ ਨੇ ਲਿਖਿਆ ਹੈ ਕਿ ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ, ਭਾਜਪਾ ਨੇਤਾ ਭੁਪੇਸ਼ ਅਗਰਵਾਲ, ਅਨਿਲ ਅੱਗਰਵਾਲ, ਤਜਿੰਦਰਪਾਲ ਸਿੰਘ ਸੰਧੂ, ਸਨੋਰ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਸ਼ਿੰਦੀ ਨੇ ਵੀ ਭਰਵੀਂ ਇਕੱਠ ਨੂੰ ਸੰਬੋਧਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...