August 3, 2026, 11:57 am
----------- Advertisement -----------
HomeNewsBreaking Newsਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

Published on

----------- Advertisement -----------

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ ਸਰਾਂ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ ਹਨ। ਉਨ੍ਹਾਂ ਦੀ ਭੇਦਭਰੀ ਹਾਲਤ ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉਹ ਲੰਘੇ ਕੱਲ੍ਹ ਨਜ਼ਦੀਕੀ ਪਿੰਡ ਫਤਿਹਗੜ੍ਹ ਕੋਰੋਟਾਣਾ ਵਿੱਚ ਆਪਣੇ ਜੱਦੀ ਘਰੋਂ ਮ੍ਰਿਤਕ ਹਾਲਤ ਵਿੱਚ ਮਿਲੇ। ਮਨਜੀਤ ਸਰਾਂ ਲੰਬੇ ਸਮੇਂ ਤੋਂ ਆਪਣੇ ਬੱਚਿਆਂ ਨਾਲ ਕੈਨੇਡਾ ਰਹਿ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪੁੱਤਰ, ਧੀਆਂ ਅਤੇ ਪਤਨੀ ਦੇ ਕੈਨੇਡਾ ਤੋਂ ਵਾਪਸ ਆਉਣ ਤੋਂ ਬਾਅਦ ਕੀਤਾ ਜਾਵੇਗਾ। ਪਿੰਡ ਵਿੱਚ ਰਹਿੰਦੇ ਉਨ੍ਹਾਂ ਦੇ ਭਰਾਵਾਂ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਜੀਤ ਸਰਾਂ ਪਿੰਡ ਦਾ ਗੇੜਾ ਲਾਉਣ ਆਏ ਸਨ ਅਤੇ ਕੁਝ ਦਿਨਾਂ ਬਾਅਦ ਉਨ੍ਹਾਂ ਨੇ ਵਾਪਸ ਮੁੜਨਾ ਸੀ। 2 ਅਗਸਤ ਯਾਨੀ ਲੰਘੇ ਕੱਲ੍ਹ ਜਦੋਂ ਉਹ ਰਾਤ ਨੂੰ ਸੁੱਤੇ ਤਾਂ ਦੇਰ ਤੱਕ ਨਹੀਂ ਉੱਠੇ। ਜਦੋਂ ਉਨ੍ਹਾਂ ਦੇ ਸੌਣ ਵਾਲੇ ਕਮਰੇ ਦਾ ਦਰਵਾਜ਼ਾ ਖੜਕਾਇਆ ਗਿਆ ਅਤੇ ਕੋਈ ਜਵਾਬ ਨਾ ਮਿਲਿਆ, ਤਾਂ ਦਰਵਾਜ਼ਾ ਤੋੜ ਕੇ ਦੇਖਿਆ ਗਿਆ। ਉਹ ਬੈੱਡ ਉੱਤੇ ਮ੍ਰਿਤਕ ਹਾਲਤ ਵਿੱਚ ਪਏ ਸਨ ਅਤੇ ਉਨ੍ਹਾਂ ਦੇ ਨੇੜੇ ਹੀ ਡਿਸਪ੍ਰਿਨ ਦੀਆਂ ਗੋਲੀਆਂ ਦਾ ਪੱਤਾ ਪਿਆ ਸੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ਼ਾਇਦ ਰਾਤ ਨੂੰ ਉਨ੍ਹਾਂ ਨੂੰ ਦਿਲ ਦੇ ਦਰਦ ਦੀ ਸ਼ਿਕਾਇਤ ਹੋਈ ਹੋਵੇਗੀ ਅਤੇ ਉਨ੍ਹਾਂ ਨੇ ਇਹ ਗੋਲੀਆਂ ਲਈਆਂ ਹੋਣਗੀਆਂ। ਪੰਜਾਬੀ ਸਿਨੇਮਾ ਨੂੰ ਪਿਆ ਵੱਡਾ ਘਾਟਾ

ਉਨ੍ਹਾਂ ਦੇ ਸਾਥੀ ਰਹੇ ਪੰਜਾਬੀ ਫ਼ਿਲਮ ਨਿਰਦੇਸ਼ਕ ਦਰਸ਼ਨ ਬਾਵਾ ਨੇ ਦੱਸਿਆ ਕਿ ਮਨਜੀਤ ਸਰਾਂ ਦੀ ਪਹਿਲੀ ਕਾਮਯਾਬ ਫ਼ਿਲਮ ‘ਕਬਜ਼ਾ’ ਨੇ ਉਨ੍ਹਾਂ ਨੂੰ ਬੁਲੰਦੀਆਂ ਦੀ ਸਿਖਰ ਉੱਤੇ ਪਹੁੰਚਾ ਦਿੱਤਾ ਸੀ। ਉਕਤ ਫ਼ਿਲਮ ਵਿੱਚ ਯੋਗਰਾਜ ਸਿੰਘ ਅਤੇ ਰਜਿੰਦਰ ਰੂਬੀ ਨੇ ਯਾਦਗਾਰੀ ਰੋਲ ਨਿਭਾਏ ਸਨ। ਸਰਾਂ ਨੇ ਛੋਟੇ ਪਰਦੇ ਉੱਤੇ ਵੀ ਅਨੇਕਾਂ ਸ਼ਾਹਕਾਰ ਰਚਨਾਵਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਵਾਰ ਉਹ ਸਰਾਂ ਨੂੰ ਮਿਲ ਨਹੀਂ ਸਕੇ ਸਨ, ਜਿਸ ਦਾ ਉਨ੍ਹਾਂ ਨੂੰ ਹਮੇਸ਼ਾ ਮਲਾਲ ਰਹੇਗਾ। ਫੋਨ ਉੱਤੇ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਥੋੜ੍ਹੀ ਬਿਮਾਰੀ ਦਾ ਜ਼ਿਕਰ ਕੀਤਾ ਸੀ।

ਸਾਹਿਤਕ ਅਤੇ ਕਲਾ ਜਗਤ ਵਿੱਚ ਸੋਗ ਦੀ ਲਹਿਰ

ਉੱਘੇ ਲੇਖਕ ਅਤੇ ਪੰਜਾਬੀ ਸਾਹਿਤਕਾਰ ਗੁਰਮੀਤ ਕੜਿਆਲਵੀ, ਅਮਰੀਕ ਤਲਵੰਡੀ, ਸੁਰਜੀਤ ਸਿੰਘ ਕਾਉਂਕੇ ਅਤੇ ਪਰਮਜੀਤ ਸਿੰਘ ਚੂਹੜ ਚੱਕ ਨੇ ਮਨਜੀਤ ਸਰਾਂ ਦੀ ਮੌਤ ਉੱਤੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਫ਼ਿਲਮ ਇੰਡਸਟਰੀ ਅਤੇ ਸਾਹਿਤਕ ਸਾਥੀਆਂ ਨੂੰ ਉਨ੍ਹਾਂ ਦੇ ਤੁਰ ਜਾਣ ਨਾਲ ਬਹੁਤ ਵੱਡਾ ਘਾਟਾ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...