August 4, 2026, 3:49 pm
----------- Advertisement -----------

Published on

----------- Advertisement -----------

*ਭਾਰੀ ਮੀਂਹ ਵਿੱਚ ਸੜਕਾਂ ‘ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ ਭਾਰੀ ਰੋਸ:ਕਟਾਰੂਚੱਕ*

ਚੰਡੀਗੜ੍ਹ 3 ਅਗਸਤ:ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ ‘ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਉਹਨਾਂ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਰਕਾਰ ਨਾਲ ਰਾਜਦੂਤਕ ਪੱਧਰ ‘ਤੇ ਗੱਲਬਾਤ ਕਰਕੇ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਤੋਂ ਬਚਾਏ।

ਮੰਤਰੀ ਨੇ ਕਿਹਾ ਕਿ ਬ੍ਰੈਂਪਟਨ ਦੇ ਪੋਟਾਸ ਕਾਲਜ ਵਿੱਚ ਸਾਲ 2024 ਵਿੱਚ ਦਾਖਲ ਹੋਏ ਵਿਦਿਆਰਥੀਆਂ ਨੇ ਆਪਣੀ 2 ਸਾਲ ਦੀ ਪੋਸਟ-ਗ੍ਰੈਜੂਏਸ਼ਨ ਪੂਰੀ ਕਰ ਲਈ ਹੈ। ਪਰ, ਕੈਨੇਡਾ ਵਿੱਚ ਸਰਕਾਰ ਬਦਲਣ ਤੋਂ ਬਾਅਦ ਉੱਥੋਂ ਦੇ ਪ੍ਰਸ਼ਾਸਨ ਨੇ ਮਨਮਾਨੇ ਢੰਗ ਨਾਲ ਨਿਯਮਾਂ ਵਿੱਚ ਬਦਲਾਅ ਕਰਕੇ ਵਿਦਿਆਰਥੀਆਂ ਦਾ ਵਰਕ ਪਰਮਿਟ ਰੋਕ ਦਿੱਤਾ ਹੈ। ਇਹ ਸਿੱਧੀ-ਸਾਦੀ ਧੋਖਾਧੜੀ ਹੈ।

ਉਹਨਾਂ ਕਿਹਾ ਕਿ ਭਾਰੀ-ਭਰਕਮ ਫੀਸਾਂ ਭਰਨ ਅਤੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਨ ਤੋਂ ਬਾਅਦ ਵੀ ਅੱਜ ਸਾਡੇ ਹੋਣਹਾਰ ਬੱਚੇ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਧੀਆਂ ਵੀ ਸ਼ਾਮਲ ਹਨ, ਭਾਰੀ ਬਾਰਿਸ਼ ਦੇ ਵਿਚਕਾਰ ਸੜਕਾਂ ‘ਤੇ ਤੰਬੂ (ਟੈਂਟ) ਲਗਾ ਕੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ।

ਮੰਤਰੀ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ‘ਤੇ ਵੀ ਢਿੱਲੇ ਰਵੱਈਏ ਅਪਣਾਉਣ ਦਾ ਦੋਸ਼ ਲਗਾਇਆ। ਉਹਨਾਂ ਕਿਹਾ ਕਿ ਜਦੋਂ ਦੇਸ਼ ਦੇ ਬੱਚੇ ਵਿਦੇਸ਼ਾਂ ਵਿੱਚ ਸੜਕਾਂ ‘ਤੇ ਰੋ ਰਹੇ ਹੋਣ, ਉਦੋਂ ਭਾਰਤ ਸਰਕਾਰ ਹੱਥ ‘ਤੇ ਹੱਥ ਧਰ ਕੇ ਨਹੀਂ ਬੈਠ ਸਕਦੀ। ਇਹ ਕੇਵਲ ਕੁਝ ਵਿਦਿਆਰਥੀਆਂ ਦਾ ਮੁੱਦਾ ਨਹੀਂ ਹੈ, ਸਗੋਂ ਦੇਸ਼ ਦੇ ਆਤਮ-ਸਨਮਾਨ ਅਤੇ ਸਾਡੇ ਨੌਜਵਾਨਾਂ ਦੇ ਭਵਿੱਖ ਦਾ ਸਵਾਲ ਹੈ। ਕੇਂਦਰ ਸਰਕਾਰ ਨੂੰ ਤੁਰੰਤ ਇਸ ਬੇਹੱਦ ਸੰਵੇਦਨਸ਼ੀਲ ਮੁੱਦੇ ‘ਤੇ ਕੈਨੇਡੀਅਨ ਸਰਕਾਰ ਨਾਲ ਸਖ਼ਤ ਰਾਜਦੂਤਕ ਵਿਰੋਧ ਦਰਜ ਕਰਵਾਉਣਾ ਚਾਹੀਦਾ ਹੈ ਅਤੇ ਵਰਕ ਪਰਮਿਟ ਦੀ ਬਹਾਲੀ ਯਕੀਨੀ ਬਣਾਉਣੀ ਚਾਹੀਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਠਾਨਕੋਟ, ਗੁਰਦਾਸਪੁਰ ਸਮੇਤ ਪੂਰੇ ਪੰਜਾਬ ਦੇ ਪਰਿਵਾਰਾਂ ਵਿੱਚ ਆਪਣੇ ਬੱਚਿਆਂ ਦੀ ਇਹ ਦੁਰਦਸ਼ਾ ਦੇਖ ਕੇ ਭਾਰੀ ਚਿੰਤਾ ਅਤੇ ਰੋਸ ਫੈਲਿਆ ਹੋਇਆ ਹੈ। ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਇਸ ਮਾਮਲੇ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ ਅਤੇ ਹਰ ਸੰਭਵ ਕਦਮ ਚੁੱਕ ਰਹੀ ਹੈ। ਪਰ ਅੰਤਰਰਾਸ਼ਟਰੀ ਗੱਲਬਾਤ ਦਾ ਅਧਿਕਾਰ ਕੇਂਦਰ ਸਰਕਾਰ ਕੋਲ ਹੈ, ਇਸ ਲਈ ਮੋਦੀ ਸਰਕਾਰ ਨੂੰ ਤੁਰੰਤ ਨੀਂਦ ਤੋਂ ਜਾਗ ਕੇ ਕੈਨੇਡੀਅਨ ਹਕੂਮਤ ਨਾਲ ਸੰਪਰਕ ਸਾਧਣਾ ਚਾਹੀਦਾ ਹੈ ਅਤੇ ਇਸ ਸੰਕਟ ਦਾ ਤੁਰੰਤ ਹੱਲ ਕੱਢਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...