August 4, 2026, 8:40 pm
----------- Advertisement -----------
HomeNewsBreaking Newsਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ,...

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

Published on

----------- Advertisement -----------

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਸ ਪ੍ਰਕਿਰਿਆ ਦੌਰਾਨ ਵੱਡੇ ਖ਼ੁਲਾਸੇ ਸਾਹਮਣੇ ਆਏ ਹਨ, ਜਿਨ੍ਹਾਂ ਅਨੁਸਾਰ ਸੂਬੇ ਵਿੱਚ ਲਗਭਗ 20 ਲੱਖ ਵੋਟਰ ਆਪਣੀ ਜਗ੍ਹਾ ‘ਤੇ ਨਹੀਂ ਮਿਲੇ ਹਨ। ਇਨ੍ਹਾਂ ਵਿੱਚੋਂ 4.12 ਲੱਖ ਦੇ ਲਗਭਗ ਵੋਟਰ ਲਾਪਤਾ ਪਾਏ ਗਏ ਹਨ, ਜਦੋਂ ਕਿ ਪੌਣੇ 6 ਲੱਖ (5.74 ਲੱਖ) ਦੇ ਕਰੀਬ ਵੋਟਰਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਲਗਭਗ ਸਵਾ ਲੱਖ ਵੋਟਰ ਅਜਿਹੇ ਹਨ, ਜਿਨ੍ਹਾਂ ਦੇ ਨਾਂ ਦੋ-ਦੋ ਥਾਵਾਂ ‘ਤੇ ਦਰਜ ਪਾਏ ਗਏ ਹਨ।ਬੂਥ ਲੈਵਲ ਅਫ਼ਸਰਾਂ (BLO) ਵੱਲੋਂ ਕੁੱਲ 2.61 ਕਰੋੜ ਐਨਿਊਮਰੇਸ਼ਨ ਫਾਰਮ ਵੰਡੇ ਗਏ ਸਨ, ਜਿਨ੍ਹਾਂ ਵਿੱਚੋਂ ਲਗਭਗ 2.41 ਕਰੋੜ ਫਾਰਮ ਵਾਪਸ ਬੀ.ਐਲ.ਓਜ਼ ਕੋਲ ਜਮ੍ਹਾਂ ਹੋ ਚੁੱਕੇ ਹਨ। ਚੋਣ ਕਮਿਸ਼ਨ ਵੱਲੋਂ 13 ਅਗਸਤ ਨੂੰ ਵੋਟਰ ਸੂਚੀ ਦਾ ਪ੍ਰਾਰੰਭਿਕ ਡਰਾਫਟ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ ਲਗਭਗ ਇੱਕ ਮਹੀਨੇ ਤੱਕ ਆਮ ਲੋਕ ਇਸ ਡਰਾਫਟ ਵੋਟਰ ਸੂਚੀ ‘ਤੇ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਣਗੇ। ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ (ERO) ਵੋਟਰਾਂ ਦੇ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਨਗੇ ਅਤੇ ਯੋਗ ਨਾਵਾਂ ਨੂੰ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਗੇ। ਜਿਨ੍ਹਾਂ ਵੋਟਰਾਂ ਦੇ ਦਸਤਾਵੇਜ਼ਾਂ ‘ਤੇ ਕੋਈ ਸ਼ੰਕਾ ਹੋਵੇਗੀ, ਉਨ੍ਹਾਂ ਨੂੰ ਈ.ਆਰ.ਓ. ਵੱਲੋਂ ਨੋਟਿਸ ਭੇਜਿਆ ਜਾਵੇਗਾ ਅਤੇ ਵੋਟਰ ਨੂੰ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਈ.ਆਰ.ਓ. ਸਾਹਮਣੇ ਪੇਸ਼ ਹੋਣਾ ਪਵੇਗਾ।

ਚੋਣ ਕਮਿਸ਼ਨ ਵੱਲੋਂ ਅੰਕੜਿਆਂ ਦਾ ਖ਼ੁਲਾਸਾ

ਮੁੱਖ ਚੋਣ ਅਫ਼ਸਰ (CEO) ਸ੍ਰੀਮਤੀ ਆਨੰਦਿਤਾ ਮਿੱਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਧਾਈ ਪ੍ਰਕਿਰਿਆ ਦੌਰਾਨ 4 ਲੱਖ 12 ਹਜ਼ਾਰ 715 ਵੋਟਰ ਟਰੇਸ ਨਹੀਂ ਹੋ ਸਕੇ, 5.74 ਲੱਖ ਵੋਟਰ ਮ੍ਰਿਤਕ ਪਾਏ ਗਏ ਅਤੇ 1 ਲੱਖ 19 ਹਜ਼ਾਰ 145 ਡਬਲ ਵੋਟਾਂ ਪਛਾਣੀਆਂ ਗਈਆਂ ਹਨ। ਇਸ ਤੋਂ ਇਲਾਵਾ ਲਗਭਗ 12 ਲੱਖ ਵੋਟਰ ਅਜਿਹੇ ਹਨ ਜੋ ਮੈਪ (Map) ਨਹੀਂ ਹੋ ਸਕੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੋ ਨਵੇਂ ਨੌਜਵਾਨ ਜਾਂ ਨਾਗਰਿਕ ਆਪਣੀ ਵੋਟ ਬਣਾਉਣਾ ਚਾਹੁੰਦੇ ਹਨ, ਉਹ ਹੁਣ ਫਾਰਮ ਨੰਬਰ 6 ਭਰ ਕੇ ਜਮ੍ਹਾਂ ਕਰਵਾ ਸਕਦੇ ਹਨ।

ਸਿਆਸੀ ਪਾਰਟੀਆਂ ਨੂੰ ਸੌਂਪੀ ਜਾਵੇਗੀ ਸੂਚੀ

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀ ਦਾ ਡਰਾਫਟ ਸੀ.ਈ.ਓ. ਦਫ਼ਤਰ ਵੱਲੋਂ ਸਾਰੀਆਂ ਰਜਿਸਟਰਡ ਸਿਆਸੀ ਪਾਰਟੀਆਂ ਨੂੰ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਲੋਕ ਦਫ਼ਤਰਾਂ ਵਿੱਚ ਖ਼ੁਦ ਨਹੀਂ ਆ ਸਕਦੇ, ਉਨ੍ਹਾਂ ਦੀ ਸਹੂਲਤ ਲਈ 16 ਅਗਸਤ ਨੂੰ ਬੂਥ ਲੈਵਲ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਅਨਮੈਪਡ ਵੋਟਰਾਂ ਲਈ ਅਹਿਮ ਸੁਨੇਹਾ

ਆਨੰਦਿਤਾ ਮਿੱਤਰਾ ਨੇ ਦੱਸਿਆ ਕਿ ਸੀ.ਈ.ਓ. ਦੀ ਅਧਿਕਾਰਤ ਵੈੱਬਸਾਈਟ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿਨ੍ਹਾਂ 12 ਲੱਖ ਵੋਟਰਾਂ ਦੀ ਵੋਟ ਅਨਮੈਪਡ ਰਹਿ ਗਈ ਹੈ, ਉਨ੍ਹਾਂ ਦੇ ਨਾਂ ਵੋਟਰ ਸੂਚੀ ਵਿੱਚ ਮੌਜੂਦ ਹਨ ਅਤੇ ਉਨ੍ਹਾਂ ਦੀ ਵੋਟ ਨੂੰ ਕੋਈ ਖ਼ਤਰਾ ਨਹੀਂ ਹੈ। ਅਜਿਹੇ ਵੋਟਰ ਆਪਣੇ ਜ਼ਰੂਰੀ ਦਸਤਾਵੇਜ਼ ਲਿਆ ਕੇ ਆਪਣੀ ਵੋਟ ਨੂੰ ਰੈਗੂਲਰ ਕਰਵਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...