August 6, 2026, 1:33 pm
----------- Advertisement -----------
HomeNewsBreaking News*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

Published on

----------- Advertisement -----------

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੁਰਜ਼ੋਰ ਢੰਗ ਨਾਲ ਦੁਹਰਾਇਆ। ਮੁਲਾਕਾਤ ਦੌਰਾਨ ਕੰਗ ਨੇ ਇਸ ਸੜਕ ਦੀ ਰਣਨੀਤਕ, ਧਾਰਮਿਕ ਅਤੇ ਆਰਥਿਕ ਮਹੱਤਤਾ ‘ਤੇ ਚਰਚਾ ਕੀਤੀ ਅਤੇ ਕੇਂਦਰ ਸਰਕਾਰ ਨੂੰ ਇਸ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ।

ਕੰਗ ਨੇ ਕਿਹਾ ਕਿ ਪ੍ਰਸਤਾਵਿਤ ਰਾਸ਼ਟਰੀ ਰਾਜਮਾਰਗ ਸਿਰਫ਼ ਇੱਕ ਸੜਕੀ ਬੁਨਿਆਦੀ ਢਾਂਚਾ ਪ੍ਰੋਜੈਕਟ ਨਹੀਂ ਹੈ, ਸਗੋਂ ਇਸ ਖੇਤਰ ਦੇ ਲੱਖਾਂ ਲੋਕਾਂ ਲਈ ਇੱਕ ਲਾਈਫਲਾਈਨ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਸ੍ਰੀ ਅਨੰਦਪੁਰ ਸਾਹਿਬ ਜਿੱਥੇ 1699 ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਨੂੰ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਨੈਣਾ ਦੇਵੀ ਜੀ ਦੇ ਮੰਦਰ ਨਾਲ ਜੋੜਦੀ ਹੈ। ਹਰ ਸਾਲ ਲੱਖਾਂ ਸ਼ਰਧਾਲੂ, ਸੰਗਤਾਂ ਅਤੇ ਸੈਲਾਨੀ ਇਸ ਮਾਰਗ ਤੋਂ ਯਾਤਰਾ ਕਰਦੇ ਹਨ।

‘ਆਪ’ ਐਮਪੀ ਨੇ ਅੱਗੇ ਕਿਹਾ ਕਿ ਇਹ ਸੜਕ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਦੇ ਨਾਲ-ਨਾਲ ਹਜ਼ਾਰਾਂ ਰੋਜ਼ਾਨਾ ਯਾਤਰੀਆਂ, ਕਿਸਾਨਾਂ, ਵਪਾਰੀਆਂ ਅਤੇ ਟ੍ਰਾਂਸਪੋਰਟਰਾਂ ਦੀ ਵੀ ਸੇਵਾ ਕਰਦੀ ਹੈ। ਇਸ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਨਾਲ ਸੰਪਰਕ ਵਿੱਚ ਵੱਡਾ ਸੁਧਾਰ ਹੋਵੇਗਾ, ਯਾਤਰਾ ਵਧੇਰੇ ਸੁਰੱਖਿਅਤ ਅਤੇ ਸੁਚਾਰੂ ਹੋਵੇਗੀ, ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ, ਵਪਾਰ ਅਤੇ ਕਾਰੋਬਾਰ ਮਜ਼ਬੂਤ ​​ਹੋਵੇਗਾ ਅਤੇ ਪੂਰੇ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਗਤੀ ਮਿਲੇਗੀ।

ਕੰਗ ਨੇ ਕਿਹਾ ਕਿ ਪਹਿਲਾਂ ਮਨਜ਼ੂਰੀਆਂ ਅਤੇ ਐਲਾਨਾਂ (ਜਿਨ੍ਹਾਂ ਵਿੱਚ 2019 ਵਿੱਚ ਰੱਖਿਆ ਗਿਆ ਨੀਂਹ ਪੱਥਰ ਵੀ ਸ਼ਾਮਲ ਹੈ) ਦੇ ਬਾਵਜੂਦ, ਬੀਤੇ ਸਾਲਾਂ ਵਿੱਚ ਇਸ ਪ੍ਰੋਜੈਕਟ ਵਿੱਚ ਕੋਈ ਸਾਰਥਕ ਪ੍ਰਗਤੀ ਨਹੀਂ ਹੋਈ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨ ਕੇ ਅਤੇ ਸਮੇਂ ਸਿਰ ਵਿਕਾਸ ਤੇ ਰੱਖ-ਰਖਾਅ ਲਈ ਇਸ ਨੂੰ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਦੇ ਅਧੀਨ ਲਿਆ ਕੇ ਆਪਣੀ ਵਚਨਬੱਧਤਾ ਨੂੰ ਪੂਰਾ ਕੀਤਾ ਜਾਵੇ।

ਮੁਲਾਕਾਤ ‘ਤੇ ਤਸੱਲੀ ਪ੍ਰਗਟਾਉਂਦਿਆਂ ਕੰਗ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸਕਾਰਾਤਮਕ ਭਰੋਸਾ ਦਿੱਤਾ ਹੈ ਅਤੇ ਇਸ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਦੀ ਮਹੱਤਤਾ ਨੂੰ ਮੰਨਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਅੱਗੇ ਵਧਾਉਣ ਲਈ ਠੋਸ ਕਦਮ ਚੁੱਕੇਗੀ।

ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੰਗ ਨੇ ਕਿਹਾ ਕਿ ਉਹ ਉਦੋਂ ਤੱਕ ਇਸ ਮੁੱਦੇ ਨੂੰ ਚੁੱਕਦੇ ਰਹਿਣਗੇ ਜਦੋਂ ਤੱਕ ਖੇਤਰ ਨੂੰ ਆਧੁਨਿਕ ਸੜਕੀ ਬੁਨਿਆਦੀ ਢਾਂਚਾ ਨਹੀਂ ਮਿਲ ਜਾਂਦਾ, ਜਿਸ ਦਾ ਇਹ ਹੱਕਦਾਰ ਹੈ। ਉਨ੍ਹਾਂ ਕਿਹਾ, “ਬਿਹਤਰ ਸੰਪਰਕ ਹੀ ਵਿਕਾਸ ਦੀ ਨੀਂਹ ਹੈ, ਅਤੇ ਜਦੋਂ ਤੱਕ ਇਹ ਅਹਿਮ ਮੰਗ ਪੂਰੀ ਨਹੀਂ ਹੋ ਜਾਂਦੀ, ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਰਹਾਂਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

ਪੰਚਾਇਤ ਵਿਕਾਸ ਸਕੱਤਰ ਕਾਡਰ ਦੀ ਸਿਰਜਣਾ ਲਈ ‘ਪੰਜਾਬ ਪੰਚਾਇਤੀ ਰਾਜ ਐਕਟ, 1994’ ਵਿੱਚ ਸੋਧ

ਚੰਡੀਗੜ੍ਹ; 5 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ...

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...