August 7, 2026, 12:57 pm
----------- Advertisement -----------
HomeNewsBreaking Newsਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ...

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

Published on

----------- Advertisement -----------

ਨਵੀਂ ਦਿੱਲੀ 6 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਬਾਅ ਹੇਠ ਮੇਟਾ ਪੇਪਰ ਲੀਕ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ ਉੱਠ ਰਹੀ ਹਰ ਆਵਾਜ਼ ਨੂੰ ਦਬਾ ਰਿਹਾ ਹੈ। ਮੇਰੀ ਤਰ੍ਹਾਂ ਹੀ ਮੋਦੀ ਸਰਕਾਰ ਦੇ ਖ਼ਿਲਾਫ਼ ਬੋਲਣ ਵਾਲੇ ਬਹੁਤ ਸਾਰੇ ਲੋਕਾਂ ਦੇ ਅਕਾਊਂਟ ਸੀਮਤ ਕਰ ਦਿੱਤੇ ਗਏ ਹਨ। ਉਨ੍ਹਾਂ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਅਕਾਊਂਟ ਸੀਮਤ ਕੀਤਾ ਗਿਆ ਹੈ, ਉਹ ਮੈਨੂੰ ਡੀਐੱਮ ਕਰਨ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ, ਤਾਂ ਜੋ ਅਸੀਂ ਸਾਰੇ ਮਿਲ ਕੇ ਮੇਟਾ ਅਤੇ ਇੰਸਟਾਗ੍ਰਾਮ ‘ਤੇ ਦਬਾਅ ਪਾ ਸਕੀਏ ਕਿ ਉਹ ਅਜਿਹੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ।

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇੰਸਟਾਗ੍ਰਾਮ ਵਾਲਿਆਂ ਨੇ ਮੈਨੂੰ ਨੋਟਿਸ ਭੇਜਿਆ ਹੈ ਕਿ ਮੇਰੇ ਅਕਾਊਂਟ ਨੂੰ ਭਾਰਤ ਵਿੱਚ ਸਪ੍ਰੈੱਸ (ਦਬਾਅ) ਅਤੇ ਸੀਮਤ ਕਰ ਦਿੱਤਾ ਗਿਆ ਹੈ। ਮੈਂ ਉੱਥੇ ਫ਼ੋਨ ਕਰਕੇ ਪਤਾ ਕਰਨ ਦੀ ਕੋਸ਼ਿਸ਼ ਕੀਤੀ ਕਿ ਅਜਿਹਾ ਕਿਉਂ ਕੀਤਾ ਗਿਆ, ਪਰ ਕਿਸੇ ਨੇ ਕੁਝ ਨਹੀਂ ਦੱਸਿਆ। ਮੈਂ ਪੁੱਛਿਆ ਕਿ ਇਸ ਨੂੰ ਕਿਵੇਂ ਠੀਕ ਕਰਵਾਈਏ, ਪਰ ਕਿਸੇ ਨੇ ਕੁਝ ਨਹੀਂ ਦੱਸਿਆ। ਮੈਂ ਈਮੇਲ ਭੇਜੀ, ਪਰ ਉਸ ਦਾ ਵੀ ਕੋਈ ਜਵਾਬ ਨਹੀਂ ਦਿੱਤਾ ਗਿਆ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਇਹ ਲੋਕ ਮੇਰੇ ਨਾਲ ਅਜਿਹਾ ਕਰ ਰਹੇ ਹਨ, ਤਾਂ ਆਮ ਲੋਕਾਂ ਨਾਲ ਪਤਾ ਨਹੀਂ ਕੀ ਕਰ ਰਹੇ ਹੋਣਗੇ। ਜਿਵੇਂ ਹੀ ਮੈਂ ਇਸ ਗੱਲ ਨੂੰ ਚੁੱਕਿਆ, ਬਹੁਤ ਸਾਰੇ ਲੋਕਾਂ ਦੇ ਮੈਸੇਜ ਅਤੇ ਫ਼ੋਨ ਆ ਰਹੇ ਹਨ ਕਿ ਉਨ੍ਹਾਂ ਦਾ ਅਕਾਊਂਟ ਵੀ ਸਪ੍ਰੈੱਸ ਕਰ ਦਿੱਤਾ ਗਿਆ ਹੈ। ਪਤਾ ਲੱਗਿਆ ਹੈ ਕਿ ਕੇਂਦਰ ਸਰਕਾਰ ਮੇਟਾ ਅਤੇ ਇੰਸਟਾਗ੍ਰਾਮ ‘ਤੇ ਦਬਾਅ ਪਾ ਰਹੀ ਹੈ ਕਿ ਜੋ ਵੀ ਮੋਦੀ ਜੀ ਦੇ ਖ਼ਿਲਾਫ਼ ਕੁਝ ਬੋਲੇ, ਜੋ ਇਥਾਨੌਲ ‘ਤੇ ਕੁਝ ਬੋਲੇ ਜਾਂ ਜੋ ਪੇਪਰ ਲੀਕ ‘ਤੇ ਕੁਝ ਬੋਲੇ, ਉਨ੍ਹਾਂ ਦੇ ਅਕਾਊਂਟ ਸਪ੍ਰੈੱਸ ਕਰ ਦਿੱਤੇ ਜਾਣ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰੀ ਸਾਰੇ ਲੋਕਾਂ ਨੂੰ ਬੇਨਤੀ ਹੈ ਕਿ ਜੇਕਰ ਕਿਸੇ ਦਾ ਅਕਾਊਂਟ ਵੀ ਇਸ ਤਰ੍ਹਾਂ ਸਪ੍ਰੈੱਸ ਕੀਤਾ ਜਾ ਰਿਹਾ ਹੈ ਜਾਂ ਅਜਿਹਾ ਲੱਗ ਰਿਹਾ ਹੈ, ਤਾਂ ਮੈਨੂੰ ਡੀਐੱਮ ਕਰਕੇ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ। ਮੈਂ ਇੱਕਠੇ ਮਿਲ ਕੇ ਲੋਕਾਂ ਦੇ ਮੁੱਦੇ ਨੂੰ ਵੀ ਚੁੱਕਾਂਗਾ। ਸਾਰੇ ਇੱਕਠੇ ਮਿਲ ਕੇ ਮੇਟਾ ਅਤੇ ਇੰਸਟਾਗ੍ਰਾਮ ਨੂੰ ਮਜ਼ਬੂਰ ਕਰਨਗੇ ਕਿ ਉਹ ਇਸ ਤਰ੍ਹਾਂ ਦੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ।

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਮੇਟਾ ਅਤੇ ਮੇਟਾ ਇੰਡੀਆ ਨੂੰ ਟੈਗ ਕਰਦੇ ਹੋਏ ਪੁੱਛਿਆ ਕਿ ਤੁਸੀਂ ਮੇਰਾ ਅਕਾਊਂਟ ਕਿਉਂ ਰਿਸਟ੍ਰਿਕਟ ਕਰ ਦਿੱਤਾ ਹੈ? ਭਾਰਤ ਸਥਿਤ ਮੇਟਾ ਦੇ ਦਫ਼ਤਰ ਵਿੱਚ ਜ਼ਬਾਨੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਮੇਰਾ ਅਕਾਊਂਟ ਭਾਰਤ ਵਿੱਚ ਰਿਸਟ੍ਰਿਕਟ ਕਰ ਦਿੱਤਾ ਗਿਆ ਹੈ ਅਤੇ ਭਾਰਤ ਵਿੱਚ ਉਪਲਬਧ ਨਹੀਂ ਹੈ। ਆਖ਼ਰ ਅਜਿਹਾ ਕਿਉਂ ਕੀਤਾ ਗਿਆ ਹੈ? ਮੇਟਾ ਦੇ ਦਫ਼ਤਰ ਵਿੱਚ ਕੋਈ ਵੀ ਇਸ ਦਾ ਕਾਰਨ ਨਹੀਂ ਦੱਸ ਰਿਹਾ ਅਤੇ ਨਾ ਹੀ ਕੋਈ ਇਹ ਦੱਸ ਰਿਹਾ ਹੈ ਕਿ ਇਹ ਰਿਸਟ੍ਰਿਕਸ਼ਨ ਕਿਵੇਂ ਹਟਾਈ ਜਾ ਸਕਦੀ ਹੈ। ਭੇਜੀਆਂ ਗਈਆਂ ਸਾਰੀਆਂ ਈਮੇਲਾਂ ਦਾ ਰੂਟੀਨ ਐਕਨੌਲੇਜਮੈਂਟ ਤੋਂ ਇਲਾਵਾ ਕੋਈ ਜਵਾਬ ਨਹੀਂ ਮਿਲਿਆ ਹੈ। ਇਹ ਬਹੁਤ ਹੀ ਖ਼ਰਾਬ ਸਰਵਿਸ ਹੈ। ਉਨ੍ਹਾਂ ਮੇਟਾ ਨੂੰ ਕਿਹਾ ਕਿ ਮੇਟਾ, ਸਾਡੇ ਪ੍ਰਧਾਨ ਮੰਤਰੀ ਦੇ ਅੱਗੇ ਇੰਨਾ ਨਾ ਝੁਕੇ, ਨਹੀਂ ਤਾਂ ਉਹ ਭਾਰਤ ਵਿੱਚ ਮੇਟਾ ਨੂੰ ਸਿਰਫ਼ ਆਪਣਾ ਹੀ ਅਕਾਊਂਟ ਚਲਾਉਣ ਦੀ ਇਜਾਜ਼ਤ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...

•“ਮੈਨੂੰ ਨਿਸ਼ਾਨਾ ਬਣਾਓ, ਨਾ ਕਿ ਸਰਕਾਰੀ ਸਕੂਲਾਂ ਨੂੰ”, ਬੈਂਸ ਨੇ ਝੂਠੇ ਪ੍ਰਚਾਰ ਲਈ ਵਿਰੋਧੀ ਧਿਰ ਨੂੰ ਘੇਰਿਆ

ਚੰਡੀਗੜ੍ਹ, 6 ਅਗਸਤ:ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ...

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...