August 7, 2026, 12:57 pm
----------- Advertisement -----------
HomeNewsBreaking News2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

Published on

----------- Advertisement -----------

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ ਪਾਣੀ ਦੀ ਟੈਂਕੀ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਹ ਪਿੰਡ ਵਿੱਚ ਆਂਗਣਵਾੜੀ ਵਰਕਰ ਵਜੋਂ ਕੰਮ ਕਰਦੀ ਸੀ। ਉਸਦਾ ਪਤੀ ਸੰਦੀਪ ਨਸ਼ੇ ਦਾ ਆਦੀ ਸੀ ਅਤੇ ਇਸ ਕਾਰਨ ਜੋੜੇ ਵਿਚਕਾਰ ਅਕਸਰ ਝਗੜਾ ਹੁੰਦਾ ਰਹਿੰਦਾ ਸੀ।

ਜਾਣਕਾਰੀ ਅਨੁਸਾਰ ਪਿਛਲੇ ਦਿਨ ਪਤੀ-ਪਤਨੀ ਵਿਚਕਾਰ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਪਤੀ ਕਾਫ਼ੀ ਦੇਰ ਤੱਕ ਪਤਨੀ ਨੂੰ ਗੁੱਸੇ ਵਿਚ ਬੋਲਦਾ ਰਿਹਾ।  ਇਸ ਗੱਲ ਤੋਂ ਦੁਖੀ ਹੋ ਕੇ, ਉਸ ਨੇ ਆਪਣੇ ਦੋ ਬੱਚਿਆਂ ਸਮੇਤ ਪਾਣੀ ਵਾਲੀ ਟੈਂਕੀ ਵਿੱਚ ਛਾਲ ਮਾਰ ਦਿੱਤੀ। ਪਾਣੀ ਦੀ ਇਹ ਟੈਂਕੀ ਘਰ ਦੇ ਵਰਾਂਡੇ ਵਿੱਚ ਬਣੀ ਹੋਈ ਹੈ।

ਜਿਵੇਂ ਹੀ ਗੁਆਂਢੀਆਂ ਅਤੇ ਹੋਰ ਲੋਕਾਂ ਨੂੰ ਪਤਾ ਲੱਗਾ, ਉਨ੍ਹਾਂ ਨੇ ਤੁਰੰਤ ਤਿੰਨਾਂ ਨੂੰ ਬਾਹਰ ਕੱਢਿਆ। ਹਾਲਾਂਕਿ, ਉਦੋਂ ਤੱਕ ਉਹ ਤਿੰਨੋਂ ਡੁੱਬ ਚੁੱਕੇ ਸਨ। ਘਟਨਾ ਦੇ ਸਮੇਂ, ਪਤੀ ਲੋਕਾਂ ਨੂੰ ਪਾਣੀ ਪਿਲਾਉਣ ਲਈ ਰੇਲਵੇ ਸਟੇਸ਼ਨ ਗਿਆ ਹੋਇਆ ਸੀ। ਇਸ ਦੌਰਾਨ, ਭੱਟੂ ਪੁਲਿਸ ਨੇ ਮ੍ਰਿਤਕ ਔਰਤ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੇ ਭਰਾ ਪ੍ਰਵੀਨ ਕੁਮਾਰ ਦਾ ਦੋਸ਼ ਹੈ ਕਿ ਉਸ ਦੇ ਜੀਜੇ ਸੰਦੀਪ ਵੱਲੋਂ ਉਸ ਦੀ ਭੈਣ ਨੂੰ ਅਕਸਰ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਇਸੇ ਤੰਗ-ਪਰੇਸ਼ਾਨੀ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ।

ਰਿਪੋਰਟਾਂ ਅਨੁਸਾਰ, ਮ੍ਰਿਤਕਾਂ ਦੀ ਪਛਾਣ ਸੁਦੇਸ਼ (31) ਜੋ ਭੱਟੂ ਇਲਾਕੇ ਦੇ ਪਿੰਡ ਮੇਹੂਵਾਲਾ ਦੀ ਵਸਨੀਕ ਸੀ ਉਸ ਦੇ ਪੁੱਤਰ ਵਿਨੀਤ (8) ਅਤੇ ਧੀ ਜੋਤੀ (10) ਵਜੋਂ ਕੀਤੀ ਗਈ ਹੈ। ਘਟਨਾ ਦੇ ਸਮੇਂ, ਬੱਚਿਆਂ ਦੇ ਪਿਤਾ ਸੰਦੀਪ ਕੁਮਾਰ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਨੂੰ ਪਾਣੀ ਪਹੁੰਚਾਉਣ ਲਈ ਗਏ ਹੋਏ ਸਨ।

ਸੰਦੀਪ ਕੁਮਾਰ ਇੱਕ ਕਿਸਾਨ ਹੈ। ਉਹ ਆਪਣੇ ਪਰਿਵਾਰ ਨਾਲ ਪਿੰਡ ਤੋਂ ਕੁਝ ਦੂਰੀ ‘ਤੇ ਸਥਿਤ ਇੱਕ ‘ਢਾਣੀ’ (ਘਰਾਂ ਦੀ ਇੱਕ ਛੋਟੀ ਜਿਹੀ ਬਸਤੀ) ਵਿੱਚ ਰਹਿੰਦਾ ਹੈ। ਸੰਦੀਪ ਨੇ 12 ਸਾਲ ਪਹਿਲਾਂ ਸੁਦੇਸ਼ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਭੱਟੂ ਦੇ ਸਟੇਸ਼ਨ ਹਾਊਸ ਅਫ਼ਸਰ (SHO) ਵੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਭਰਾ ਦੇ ਬਿਆਨ ਦੇ ਆਧਾਰ ‘ਤੇ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
 

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...

•“ਮੈਨੂੰ ਨਿਸ਼ਾਨਾ ਬਣਾਓ, ਨਾ ਕਿ ਸਰਕਾਰੀ ਸਕੂਲਾਂ ਨੂੰ”, ਬੈਂਸ ਨੇ ਝੂਠੇ ਪ੍ਰਚਾਰ ਲਈ ਵਿਰੋਧੀ ਧਿਰ ਨੂੰ ਘੇਰਿਆ

ਚੰਡੀਗੜ੍ਹ, 6 ਅਗਸਤ:ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ...

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਨਵੀਂ ਦਿੱਲੀ 6 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ...

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...