August 8, 2026, 3:10 pm
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੇ ਜਾਣ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਕਾਰ ਸੰਭਾਵੀ ਗਠਜੋੜ ਬਾਰੇ ਨਵੇਂ ਕਿਆਸ ਲੱਗਣੇ ਸ਼ੁਰੂ ਹੋ ਗਏ ਹਨ।

ਦੋਵੇਂ ਪਾਰਟੀਆਂ ਨੇ ਲੰਮਾਂ ਸਮਾਂ ਗਠਜੋੜ ਤਹਿਤ ਸੂਬੇ ਵਿੱਚ ਤਿੰਨ ਵਾਰ (1997 ਤੋਂ 2002, 2007 ਤੋਂ 2012, ਅਤੇ 2012 ਤੋਂ 2017 ਤੱਕ) ਸਰਕਾਰ ਚਲਾਈ ਹੈ।

ਹਾਲਾਂਕਿ 2020 ਦੇ ਕਿਸਾਨ ਅੰਦੋਲਨ ਦੌਰਾਨ ਦੋਵਾਂ ਰਾਜਨੀਤਿਕ ਪਾਰਟੀਆਂ ਵਿੱਚ ਤਣਾਅ ਪੈਦਾ ਹੋ ਗਿਆ ਸੀ ਜਦੋਂ ਅਕਾਲੀ ਦਲ ਨੇ ਪਹਿਲਾਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਅਤੇ ਬਾਅਦ ਵਿੱਚ ਉਨ੍ਹਾਂ ਦੇ ਰੱਦ ਕਰਨ ਦੀ ਮੰਗ ਕਰਦਿਆਂ ਵਿਰੋਧ ਕੀਤਾ। ਉਨ੍ਹਾਂ ਨੇ ਭਾਜਪਾ ਨਾਲੋਂ ਗਠਜੋੜ ਵੀ ਤੋੜ ਲਿਆ ਸੀ ਅਤੇ ਵੱਖ-ਵੱਖ ਵਿਧਾਨ ਸਭਾ ਚੋਣਾਂ ਲੜੀਆਂ ਸਨ, ਪਰ ਦੋਵਾਂ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਹਾਲੇ ਤੱਕ ਕਿਸੇ ਵੀ ਪੱਖ ਤੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਪਰ ਸੁਖਬੀਰ ਸਿੰਘ ਬਾਦਲ ਨਜ਼ਦੀਕੀਆਂ ਦਾ ਕਹਿਣਾ ਹੈ  ਕਿ ਇਹ ਇੱਕ ਗ਼ੈਰ-ਰਸਮੀ ਮੀਟਿੰਗ ਸੀ। ਚਰਚਾ ਦੇ ਵੇਰਵੇ ਸਾਂਝੇ ਨਹੀਂ ਕੀਤੇ ਗਏ ਹਨ।

ਇਹ ਮੀਟਿੰਗ ਉਸ ਸਮੇਂ ਆਈ ਹੈ ਜਦੋਂ ਭਾਜਪਾ ਦੀ ਸੂਬਾਈ ਇਕਾਈ ਦੇ ਨੇਤਾਵਾਂ ਵਿੱਚ ਮਤਭੇਦ ਸਾਹਮਣੇ ਆਏ ਹਨ, ਜਿਸ ਵਿੱਚ ਤਿਕਸ਼ਣ ਸੂਦ ਵਰਗੇ ਸੀਨੀਅਰ ਨੇਤਾ ਭਾਜਪਾ ਸੂਬਾ ਇਕਾਈ ਵਿੱਚ ਮੌਜੂਦਾ ਪ੍ਰਬੰਧਾਂ ਦਾ ਵਿਰੋਧ ਕਰ ਰਹੇ ਹਨ।

ਅਕਾਲੀ ਦਲ ਵੀ ਅੰਦਰੂਨੀ ਕਲੇਸ਼ ਅਤੇ ਧੜੇਬੰਦੀ ਤੋਂ ਪੀੜਤ ਹੈ। ਸੀਨੀਅਰ ਨੇਤਾਵਾਂ ਨੇ ਹੱਥ ਮਿਲਾ ਕੇ ਵੱਖ ਹੋਇਆ ਧੜਾ ਅਕਾਲੀ ਦਲ ਪੁਨਰ ਸੁਰਜੀਤ ਬਣਾ ਲਿਆ ਹੈ ਅਤੇ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ, ਸੂਬੇ ਦੇ ਪੇਂਡੂ ਵੋਟਰਾਂ ਨੂੰ ਲਾਮਬੰਦ ਕਰ ਰਿਹਾ ਹੈ।

ਇੱਕ ਪਾਰਟੀ ਸੂਤਰ ਨੇ ਕਿਹਾ, “ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਿੱਚ ਅੰਦਰੂਨੀ ਕਲੇਸ਼ ਦੇ ਨਾਲ, ਜੇ ਉਹ ਗਠਜੋੜ ਬਣਾਉਂਦੇ ਹਨ, ਤਾਂ ਉਨ੍ਹਾਂ ਕੋਲ ਵਿਧਾਨ ਸਭਾ ਚੋਣਾਂ ਜਿੱਤਣ ਦਾ ਸਭ ਤੋਂ ਚੰਗਾ ਮੌਕਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...