August 8, 2026, 3:10 pm
----------- Advertisement -----------
HomeNewsBreaking Newsਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

Published on

----------- Advertisement -----------

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ ਅਜਿਹੀ ਕੁੜੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਥਿਤ ਤੌਰ ’ਤੇ ਨਕਲੀ SHO ਬਣ ਕੇ ਇਲਾਕੇ ਵਿੱਚ ਘੁੰਮਦੀ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਪੁਲਿਸ ਮੁਤਾਬਕ ਉਸ ਨੇ ਇਹ ਸਾਰਾ ਡਰਾਮਾ ਚੰਗੇ ਘਰ-ਪਰਿਵਾਰ ਵਿੱਚ ਵਿਆਹ ਕਰਵਾਉਣ ਲਈ ਰਚਿਆ ਸੀ।

ਮੋਗਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਕੁੜੀ ਪੁਲਿਸ ਅਧਿਕਾਰੀ ਹੋਣ ਦਾ ਦਾਅਵਾ ਕਰਦਿਆਂ ਲੋਕਾਂ ’ਤੇ ਰੌਬ ਪਾਉਂਦੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਜਾਲ ਵਿਛਾ ਕੇ ਉਸ ਨੂੰ ਕਾਬੂ ਕਰ ਲਿਆ।

ਤਲਾਸ਼ੀ ਦੌਰਾਨ ਉਸ ਕੋਲੋਂ ਪੁਲਿਸ ਦੀ ਨਕਲੀ ਵਰਦੀ ਅਤੇ ਨਕਲੀ ਪਛਾਣ ਪੱਤਰ ਵੀ ਬਰਾਮਦ ਹੋਇਆ। ਪੁਲਿਸ ਮੁਤਾਬਕ ਮੁਲਜ਼ਮ ਕੁੜੀ ਆਪਣੇ ਆਪ ਨੂੰ SHO ਦੱਸ ਕੇ ਲੋਕਾਂ ਨਾਲ ਗੱਲਬਾਤ ਕਰਦੀ ਸੀ ਅਤੇ ਪੁਲਿਸ ਅਧਿਕਾਰੀ ਹੋਣ ਦਾ ਪ੍ਰਭਾਵ ਬਣਾਉਂਦੀ ਸੀ।

ਜਾਣਕਾਰੀ ਅਨੁਸਾਰ ਕੁੜੀ ਦਾ ਵਿਆਹ 21 ਜੂਨ 2026 ਨੂੰ ਹੋ ਚੁੱਕਾ ਹੈ। ਇਸ ਦੇ ਬਾਵਜੂਦ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੀ ਗਈ ਕੁੜੀ ਤਰਨਤਾਰਨ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ, ਜਦਕਿ ਉਹ ਫਿਲਹਾਲ ਫਿਰੋਜ਼ਪੁਰ ਦੇ ਇੱਕ ਪਿੰਡ ਵਿੱਚ ਰਹਿ ਰਹੀ ਸੀ।

ਹੁਣ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਕੀ ਉਸ ਨੇ ਸਿਰਫ਼ ਵਧੀਆ ਰਿਸ਼ਤਾ ਹਾਸਲ ਕਰਨ ਲਈ ਪੁਲਿਸ ਅਫਸਰ ਬਣਨ ਦਾ ਨਾਟਕ ਕੀਤਾ ਸੀ ਜਾਂ ਇਸ ਪਿੱਛੇ ਕੋਈ ਹੋਰ ਮਨਸੂਬਾ ਵੀ ਸੀ। ਪੁਲਿਸ ਜਾਂਚ ਤੋਂ ਬਾਅਦ ਹੀ ਇਸ ਪੂਰੇ ਮਾਮਲੇ ਦੀ ਅਸਲ ਤਸਵੀਰ ਸਾਫ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...