August 8, 2026, 1:09 pm
----------- Advertisement -----------
HomeNewsBreaking Newsਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ ‘ਤੇ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ 11 ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਟਿੱਸਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ।

ਚੰਬਾ ਦੇ ਐਸ.ਪੀ. ਵਿਜੇ ਕੁਮਾਰ ਸਕਲਾਨੀ ਨੇ ਦੱਸਿਆ ਕਿ ਬੱਸ ਸਵੇਰੇ 7 ਵਜੇ ਬੈਰਾਗੜ੍ਹ ਤੋਂ ਚੰਬਾ ਲਈ ਰਵਾਨਾ ਹੋਈ ਸੀ। ਬੈਰਾਗੜ੍ਹ ਤੋਂ ਕੁਝ ਦੂਰੀ ‘ਤੇ ‘ਸ਼ਰਮਾ ਕੋਚ’ ਬੱਸ ਪਲਟ ਗਈ। ਚਸ਼ਮਦੀਦਾਂ ਅਨੁਸਾਰ, ਜਿਵੇਂ ਹੀ ਬੱਸ ਪਲਟੀ, ਮੌਕੇ ‘ਤੇ ਹਫੜਾ-ਦਫੜੀ ਮੱਚ ਗਈ ਅਤੇ ਚੀਕ-ਚਿਹਾੜਾ ਪੈ ਗਿਆ। ਸਥਾਨਕ ਲੋਕਾਂ ਨੇ ਹਾਦਸੇ ਬਾਰੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ, ਸਥਾਨਕ ਲੋਕਾਂ ਨੇ ਰਾਹਤ ਅਤੇ ਬਚਾਅ ਕਾਰਜਾਂ ਨੂੰ ਅੰਜਾਮ ਦੇਣ ਲਈ ਪੁਲਿਸ ਦਾ ਸਾਥ ਦਿੱਤਾ।

ਮੁੱਢਲੀ ਜਾਣਕਾਰੀ ਅਨੁਸਾਰ, ਬੱਸ ਵਿੱਚ ਲਗਭਗ 25 ਯਾਤਰੀ ਸਵਾਰ ਸਨ। ਹਾਦਸੇ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ਦਾ ਅਸਲ ਪੱਧਰ ਤਾਂ ਹੀ ਸਪੱਸ਼ਟ ਹੋਵੇਗਾ ਜਦੋਂ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚਣਗੇ ਅਤੇ ਜਾਂਚ ਮੁਕੰਮਲ ਹੋ ਜਾਵੇਗੀ। ਮ੍ਰਿਤਕਾਂ ਦੀ ਗਿਣਤੀ ਅਜੇ ਹੋਰ ਵਧ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...