September 23, 2026, 1:52 pm
----------- Advertisement -----------
HomeNewsBreaking Newsਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

Published on

----------- Advertisement -----------

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ ਇੱਕ ਦੱਸਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਸ ਬਿਆਨ ਤੋਂ ਬਾਅਦ ਕੈਪਟਨ ਦੇ ਮੁੜ ਕਾਂਗਰਸ ਵਿੱਚ ਜਾਣ ਦੀਆਂ ਅਟਕਲਾਂ ਵੀ ਲੱਗਣ ਲੱਗੀਆਂ ਸਨ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਸਾਰੀਆਂ ਕਿਆਸਅਰਾਈਆਂ ’ਤੇ ਸਪੱਸ਼ਟ ਜਵਾਬ ਦਿੱਤਾ ਹੈ।

ਕੈਪਟਨ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਵੱਲੋਂ ਕੀਤੀ ਗਈ ਤਾਰੀਫ਼ ਦੀ ਕਦਰ ਕਰਦੇ ਹਨ, ਪਰ ਉਨ੍ਹਾਂ ਦੀ ਸਿਆਸੀ ਵਚਨਬੱਧਤਾ ਭਾਜਪਾ ਨਾਲ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ ਅਤੇ ਕਾਂਗਰਸ ਵਿੱਚ ਵਾਪਸੀ ਦਾ ਕੋਈ ਸਵਾਲ ਨਹੀਂ ਹੈ।

ਕੈਪਟਨ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਆਪਣੇ ਪੁਰਾਣੇ ਨਿੱਜੀ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਦੋਵੇਂ ਉਨ੍ਹਾਂ ਨੂੰ ਬਚਪਨ ਤੋਂ ਜਾਣਦੇ ਹਨ। ਉਨ੍ਹਾਂ ਦੱਸਿਆ ਕਿ ਰਾਹੁਲ ਅਤੇ ਪ੍ਰਿਯੰਕਾ ਦੇ ਪਿਤਾ ਮਰਹੂਮ ਰਾਜੀਵ ਗਾਂਧੀ ਉਨ੍ਹਾਂ ਦੇ ਸਹਿਪਾਠੀ ਅਤੇ ਦੋਸਤ ਰਹੇ ਹਨ।

ਇਸ ਦੌਰਾਨ ਕੈਪਟਨ ਨੇ ਭਾਜਪਾ ਦੀ ਪੰਜਾਬ ਵਿੱਚ ਸਿਆਸਤ ਨੂੰ ਲੈ ਕੇ ਵੀ ਆਪਣੀ ਰਾਏ ਰੱਖੀ। ਉਨ੍ਹਾਂ 1980 ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਉਹ ਕਾਂਗਰਸ ਦੇ ਸੰਸਦ ਮੈਂਬਰ ਸਨ, ਜਦਕਿ ਉਨ੍ਹਾਂ ਦੀ ਮਾਤਾ ਮਹਾਰਾਣੀ ਮਹਿੰਦਰ ਕੌਰ ਵਿਰੋਧੀ ਪਾਰਟੀ ਵੱਲੋਂ ਸੰਸਦ ਮੈਂਬਰ ਸਨ। ਕੈਪਟਨ ਨੇ ਸਵਾਲ ਕੀਤਾ ਕਿ ਕੀ ਇਸ ਦਾ ਮਤਲਬ ਇਹ ਸੀ ਕਿ ਉਨ੍ਹਾਂ ਦੇ ਆਪਣੀ ਮਾਂ ਨਾਲ ਸਬੰਧ ਠੀਕ ਨਹੀਂ ਸਨ?

ਦੂਜੇ ਪਾਸੇ, ਭਾਜਪਾ ਨੇ ਰਾਹੁਲ ਗਾਂਧੀ ਦੇ ਬਿਆਨ ’ਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਯਾਦ ਉਸ ਸਮੇਂ ਕਿਉਂ ਆ ਰਹੀ ਹੈ, ਜਦੋਂ ਪੰਜਾਬ ਕਾਂਗਰਸ ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਹੈ। ਭਾਜਪਾ ਵੱਲੋਂ ਕਾਂਗਰਸ ਦੀ ਪੰਜਾਬ ਇਕਾਈ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਗਏ ਹਨ।

ਇਸ ਤਰ੍ਹਾਂ ‘ਕੂਲ ਅੰਕਲ’ ਤੋਂ ਸ਼ੁਰੂ ਹੋਇਆ ਇਹ ਮਾਮਲਾ ਹੁਣ ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਅਤੇ ਭਾਜਪਾ ਵਿਚਾਲੇ ਨਵੇਂ ਸਿਆਸੀ ਤੰਜ ਦਾ ਕਾਰਨ ਬਣ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...