August 9, 2026, 4:10 pm
----------- Advertisement -----------
HomeNewsBreaking Newsਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

Published on

----------- Advertisement -----------

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਮੋਬਾਈਲ ’ਤੇ ਰੀਲਾਂ ਬਣਾਉਣ ਦੀ ਆਦਤ ਅਤੇ ਘਰੇਲੂ ਵਿਵਾਦ ਤੋਂ ਪਰੇਸ਼ਾਨ ਪਤੀ ਨੇ ਆਪਣੀ ਪਤਨੀ ਦੀ ਕਥਿਤ ਤੌਰ ’ਤੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।

ਕੁੰਬਲਗੋਡੂ ਪੁਲਿਸ ਦੀ ਵਿਸ਼ੇਸ਼ ਟੀਮ ਨੇ ਇਸ ਮਾਮਲੇ ਵਿੱਚ ਬਿਹਾਰ ਦੇ ਪੂਰਬੀ ਚੰਪਾਰਣ ਦੇ ਰਹਿਣ ਵਾਲੇ ਧੀਰਜ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕਾ ਦੀ ਪਛਾਣ ਰੀਮਾ ਕੁਮਾਰੀ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਦੋਵਾਂ ਵਿਚਾਲੇ ਪ੍ਰੇਮ ਸਬੰਧ ਸਨ ਅਤੇ ਕਰੀਬ 10 ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਪ੍ਰੇਮ ਵਿਆਹ ਕਰਵਾਇਆ ਸੀ। ਵਿਆਹ ਤੋਂ ਬਾਅਦ ਧੀਰਜ ਰੀਮਾ ਨੂੰ ਉਸਦੇ ਪਰਿਵਾਰ ਦੀ ਜਾਣਕਾਰੀ ਤੋਂ ਬਿਨਾਂ ਬੈਂਗਲੁਰੂ ਲੈ ਗਿਆ, ਜਿੱਥੇ ਦੋਵੇਂ ਗੇਰੂਪੱਲਿਆ ਇਲਾਕੇ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿ ਰਹੇ ਸਨ।

ਪੁੱਛਗਿੱਛ ਦੌਰਾਨ ਧੀਰਜ ਨੇ ਪੁਲਿਸ ਨੂੰ ਦੱਸਿਆ ਕਿ ਵਿਆਹ ਤੋਂ ਬਾਅਦ ਰੀਮਾ ਦੀ ਉਸ ਪ੍ਰਤੀ ਦਿਲਚਸਪੀ ਘੱਟ ਹੋ ਗਈ ਸੀ। ਉਹ ਜ਼ਿਆਦਾਤਰ ਸਮਾਂ ਮੋਬਾਈਲ ਫੋਨ ’ਤੇ ਬਿਤਾਉਂਦੀ ਅਤੇ ਰੀਲਾਂ ਬਣਾਉਂਦੀ ਸੀ। ਪੁਲਿਸ ਮੁਤਾਬਕ ਦੋਵਾਂ ਵਿਚਾਲੇ ਸਰੀਰਕ ਸਬੰਧਾਂ ਅਤੇ ਘਰੇਲੂ ਕੰਮਾਂ ਨੂੰ ਲੈ ਕੇ ਵੀ ਤਣਾਅ ਰਹਿੰਦਾ ਸੀ।

ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਕਿ ਰੀਮਾ ਧੀਰਜ ’ਤੇ ਬੈਂਗਲੁਰੂ ਛੱਡ ਕੇ ਬਿਹਾਰ ਵਾਪਸ ਜਾਣ ਲਈ ਦਬਾਅ ਪਾ ਰਹੀ ਸੀ। ਇਸ ਕਾਰਨ ਦੋਵਾਂ ਵਿਚਾਲੇ ਅਕਸਰ ਝਗੜੇ ਹੁੰਦੇ ਸਨ।

ਪੁਲਿਸ ਦੇ ਮੁਤਾਬਕ, ਅਜਿਹੇ ਹੀ ਇੱਕ ਝਗੜੇ ਦੌਰਾਨ ਰੀਮਾ ਨੇ ਧੀਰਜ ’ਤੇ ਡੰਡੇ ਨਾਲ ਹਮਲਾ ਕਰ ਦਿੱਤਾ। ਗੁੱਸੇ ਵਿੱਚ ਆਏ ਧੀਰਜ ਨੇ ਕਥਿਤ ਤੌਰ ’ਤੇ ਉਸਦੀ ਚੁੰਨੀ ਨਾਲ ਗਲਾ ਘੁੱਟ ਦਿੱਤਾ, ਜਿਸ ਨਾਲ ਉਸਦੀ ਮੌਤ ਹੋ ਗਈ।

ਹੱਤਿਆ ਤੋਂ ਬਾਅਦ ਧੀਰਜ ਨੇ ਕਥਿਤ ਤੌਰ ’ਤੇ ਰੀਮਾ ਦੇ ਚਿਹਰੇ ਨੂੰ ਪਲਾਸਟਿਕ ਨਾਲ ਢਕਿਆ ਅਤੇ ਲਾਸ਼ ਨੂੰ ਚਾਦਰ ਵਿੱਚ ਲਪੇਟ ਕੇ ਕਮਰੇ ਵਿੱਚ ਹੀ ਛੱਡ ਦਿੱਤਾ। ਇਸ ਤੋਂ ਬਾਅਦ ਉਹ ਬਿਹਾਰ ਭੱਜ ਗਿਆ। ਪੁਲਿਸ ਨੇ ਜਾਂਚ ਦੌਰਾਨ ਉਸਨੂੰ ਕਾਬੂ ਕਰ ਲਿਆ ਅਤੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...