August 10, 2026, 3:46 pm
----------- Advertisement -----------
HomeNewsBreaking Newsਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

Published on

----------- Advertisement -----------

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ । ਸੋਮਵਾਰ ਤੜਕੇ ਚੇਨੱਈ ਦੇ ਗਿੰਡੀ ਵਿੱਚ ਓਲੰਪੀਆ ਟੈੱਕ ਪਾਰਕ ਸਿਗਨਲ ਨੇੜੇ 23 ਸਾਲਾ ਅਮੀਨ ਦੀ ਲਗਜ਼ਰੀ ਪੋਰਸ਼ (Porsche) ਕਾਰ ਇੱਕ ਰੈਪਿਡੋ ਵੈਗਨ-ਆਰ ਨਾਲ ਟਕਰਾ ਗਈ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਤੜਕੇ ਲਗਭਗ 3:30 ਵਜੇ ਦੀ ਹੈ। ਇਸ ਹਾਦਸੇ ਵਿੱਚ ਅਮੀਨ ਨੂੰ ਮਾਮੂਲੀ ਸੱਟਾਂ ਲੱਗੀਆਂ। ਅਮੀਨ ਨੂੰ ਤੁਰੰਤ ਨੇੜਲੇ ਹਸਪਤਾਲ ਲੈ ਜਾਇਆ ਗਿਆ, ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਅਤੇ ਉਹ ਘਰ ਵਾਪਸ ਪਰਤ ਆਏ। ਦੂਜੇ ਪਾਸੇ, ਪੁਲਿਸ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਡਯਾਰ ਟ੍ਰੈਫਿਕ ਇਨਵੈਸਟੀਗੇਸ਼ਨ ਵਿੰਗ ਦੀ ਪੁਲਿਸ ਨੇ ਦੋਵੇਂ ਗੱਡੀਆਂ ਜ਼ਬਤ ਕਰ ਲਈਆਂ ਹਨ ਅਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਉਦੋਂ ਵਾਪਰੀ ਜਦੋਂ ਵੈਗਨ-ਆਰ ਇੱਕ ਸਿੰਗਲ ਸਾਈਡ ਰੋਡ ਤੋਂ ਮੁੱਖ ਸੜਕ ‘ਤੇ ਆਈ ਅਤੇ ਪੋਰਸ਼ ਨਾਲ ਟਕਰਾ ਗਈ। ਅਮੀਨ ਦੇ ਨਾਲ ਕਾਰ ਵਿੱਚ ਉਨ੍ਹਾਂ ਦੇ ਦੋਸਤ ਵੀ ਸਵਾਰ ਸਨ। ਦੋਵਾਂ ਨੂੰ ਇਲਾਜ ਲਈ ਕਾਵੇਰੀ ਹਸਪਤਾਲ ਲੈ ਜਾਇਆ ਗਿਆ। ਜਦਕਿ ਵੈਗਨ-ਆਰ ਵਿੱਚ ਸਵਾਰ ਯਾਤਰੀ ਵੀ ਜ਼ਖ਼ਮੀ ਹੋ ਗਿਆ ਸੀ ਅਤੇ ਉਸ ਨੂੰ ਕਲੈਗਨਾਰ ਸੈਂਟੇਨਰੀ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਸ ਨੂੰ ਵੀ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...

 ਆਪ ਬੂਥ ਪੱਧਰੀ ਸੰਗਠਨ ਰਾਹੀਂ ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਕੰਮਾਂ ਨੂੰ ਘਰ-ਘਰ ਪਹੁੰਚਾਏਗੀ

ਚੰਡੀਗੜ੍ਹ 9 ਅਗਸਤ:ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ...