August 13, 2026, 2:57 pm
----------- Advertisement -----------
HomeNewsBreaking Newsਨਾਭਾ : ਦਾਦੀ ਨਾਲ ਪੱਠੇ ਲੈਣ ਗਿਆ ਬੱਚਾ ਅਚਾਨਕ ਨਹਿਰ ‘ਚ ਡਿੱਗਿਆ,...

ਨਾਭਾ : ਦਾਦੀ ਨਾਲ ਪੱਠੇ ਲੈਣ ਗਿਆ ਬੱਚਾ ਅਚਾਨਕ ਨਹਿਰ ‘ਚ ਡਿੱਗਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

Published on

----------- Advertisement -----------

ਪਟਿਆਲਾ ਅਧੀਨ ਪੈਂਦੇ ਨਾਭਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਦਾਦੀ ਨਾਲ ਪੱਠੇ ਲੈਣ ਗਿਆ 14 ਸਾਲਾ ਮੁੰਡਾ ਨਹਿਰ ਵਿਚ ਡਿੱਗ ਗਿਆ। ਜਾਣਕਾਰੀ ਮੁਤਾਬਕ ਬੱਚਾ ਸਾਈਕਲ ਰੇਹੜੀ ‘ਤੇ ਜਾ ਰਿਹਾ ਸੀ ਕਿ ਇਹ ਹਾਦਸਾ ਵਾਪਰ ਗਿਆ।

ਰਿਪੋਰਟਾਂ ਮੁਤਾਬਕ ਪਿੰਡ ਭੋਡੇ ਵਿਚ 14 ਸਾਲਾਂ ਹਰਿੰਦਰ ਸਿੰਘ ਆਪਣੀ ਦਾਦੀ ਨਾਲ ਖੇਤਾਂ ਵਿੱਚੋਂ ਜਾਨਵਰਾਂ ਲਈ ਹਰੇ ਪੱਠੇ ਲੈਣ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਜੋੜੇ ਪੁਲ ਵਾਲੀ ਨਹਿਰ ਵਿਚ ਸਾਹਮਿਣੋਂ ਆ ਰਹੀ ਗੱਡੀ ਕਾਰਨ ਰੇਹੜੀ ਦਾ ਸੰਤੁਲਨ ਵਿਗੜ ਗਿਆ, ਜਿਸ ਕਰਕੇ ਉਹ ਰੇਹੜੀ ਰੇਹੜੀ ਸਮੇਤ ਨਹਿਰ ਵਿੱਚ ਡਿੱਗ ਗਿਆ।

ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪਿੰਡ ਵਿੱਚ ਇੱਕ ਐਲਾਨ ਕੀਤਾ ਗਿਆ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਨਹਿਰ ਦੇ ਕੰਢੇ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਗੋਤਾਖੋਰਾਂ ਨੇ ਨਹਿਰ ਵਿੱਚ ਲੜਕੇ ਦੀ ਭਾਲ ਸ਼ੁਰੂ ਕਰ ਦਿੱਤੀ। ਲੜਕਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾ ਰਿਹਾ ਹੈ। ਇਸ ਘਟਨਾ ਨਾਲ ਪਰਿਵਾਰ ਵਿੱਚ ਹਫੜਾ-ਦਫੜੀ ਮਚ ਗਈ, ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...

‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ...