August 13, 2026, 2:57 pm
----------- Advertisement -----------
HomeNewsBreaking Newsਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ...

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

Published on

----------- Advertisement -----------

ਚੰਡੀਗੜ੍ਹ; 11 ਅਗਸਤ 2026:ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਪ੍ਰਮੁੱਖ ਨਸ਼ਾ ਵਿਰੋਧੀ ਅਭਿਆਨ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿਛਲੇ ਹਫ਼ਤੇ 12 ਜ਼ਿਲ੍ਹਿਆਂ ਵਿੱਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ।

ਇਸ ਪਹਿਲ ਦਾ ਉਦੇਸ਼ 21,850 ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਲੋੜੀਂਦੇ ਕਦਮ ਚੁੱਕਣ ਲਈ ਲੋੜੀਂਦੀ ਸਮਰੱਥਾ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਸੋਮਵਾਰ ਨੂੰ ਫ਼ਾਜ਼ਿਲਕਾ ਅਤੇ ਤਰਨ ਤਾਰਨ ਤੋਂ ਕੀਤੀ ਗਈ, ਜਿੱਥੇ ਪਿਛਲੇ ਹਫ਼ਤੇ 800 ਤੋਂ ਵੱਧ ਅਧਿਆਪਕਾਂ ਨੇ ਵਰਕਸ਼ਾਪਾਂ ਵਿੱਚ ਹਿੱਸਾ ਲਿਆ।

ਇਹ ਪ੍ਰੋਗਰਾਮ ਸਕੂਲਾਂ ਵਿੱਚ ਸਰਕਾਰ ਵੱਲੋਂ ਚਲਾਏ ਗਏ ਜਾਗਰੂਕਤਾ ਪ੍ਰੋਗਰਾਮਾਂ ਦੀ ਸਫ਼ਲਤਾ ਤੋਂ ਬਾਅਦ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਸਾਲ ਜਨਵਰੀ ਵਿੱਚ, ਨੌਂ ਜ਼ਿਲ੍ਹਿਆਂ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਸੀ। ਇਸ ਸਿਖਲਾਈ ਦੌਰਾਨ ਸੂਬੇ ਦੇ ਉਨ੍ਹਾਂ ਸਰਹੱਦੀ ਜ਼ਿਲ੍ਹਿਆਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਸੀ, ਜੋ ਨਸ਼ਿਆਂ ਦੀ ਵਰਤੋਂ ਦੀ ਸਮੱਸਿਆ ਪ੍ਰਤੀ ਸੰਵੇਦਨਸ਼ੀਲ ਹਨ।

ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ ਇੱਕ ਪਾਇਲਟ ਅਧਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ 2,800 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ। 75 ਫ਼ੀਸਦੀ ਤੋਂ ਵੱਧ ਭਾਗੀਦਾਰਾਂ ਨੇ ਦੱਸਿਆ ਕਿ ਉਹ ਸਿਹਤਮੰਦ ਸਕੂਲੀ ਮਾਹੌਲ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਹੋਏ। ਇਨ੍ਹਾਂ ਪਹਿਲਕਦਮੀਆਂ ਦੀ ਸਫ਼ਲਤਾ ਦੇ ਆਧਾਰ ’ਤੇ ਭਗਵੰਤ ਮਾਨ ਸਰਕਾਰ ਨੇ ਹੁਣ ਸਿਖਲਾਈ ਮਾਡਿਊਲ ਦਾ ਪੜਾਅਵਾਰ ਵਿਸਥਾਰ ਸ਼ੁਰੂ ਕੀਤਾ ਹੈ, ਜਿਸ ਦੀ ਸ਼ੁਰੂਆਤ ਫ਼ਾਜ਼ਿਲਕਾ, ਤਰਨ ਤਾਰਨ, ਫ਼ਿਰੋਜ਼ਪੁਰ, ਗੁਰਦਾਸਪੁਰ, ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਮੋਹਾਲੀ, ਰੋਪੜ, ਕਪੂਰਥਲਾ, ਲੁਧਿਆਣਾ ਅਤੇ ਪਟਿਆਲਾ ਤੋਂ ਕੀਤੀ ਜਾ ਰਹੀ ਹੈ।

ਜਦੋਂ ਕੋਈ ਵਿਦਿਆਰਥੀ ਕਿਸੇ ਪਰੇਸ਼ਾਨੀ ਵਿੱਚ ਹੁੰਦਾ ਹੈ, ਤਾਂ ਅਧਿਆਪਕ ਅਕਸਰ ਸਭ ਤੋਂ ਪਹਿਲਾਂ ਇਸ ਨੂੰ ਮਹਿਸੂਸ ਕਰਦੇ ਹਨ, ਪਰ ਅਜਿਹੇ ਵਿਹਾਰ ਨੂੰ ਸਿਹਤ ਸਬੰਧੀ ਸਮੱਸਿਆ ਸਮਝਣ ਦੀ ਬਜਾਏ ਅਕਸਰ ਅਨੁਸ਼ਾਸਨਹੀਣਤਾ ਮੰਨ ਲਿਆ ਜਾਂਦਾ ਹੈ। ਕਿਸ਼ੋਰਾਂ ਵਿੱਚ ਵਧ ਰਹੀ ਚਿੰਤਾ, ਤਣਾਅ ਅਤੇ ਨਸ਼ਿਆਂ ਦੀ ਵਰਤੋਂ ਨੂੰ ਦੇਖਦੇ ਹੋਏ, ਸਕੂਲ-ਅਧਾਰਿਤ ਰੋਕਥਾਮ ਸ਼ੁਰੂਆਤੀ ਪਛਾਣ ਅਤੇ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਦਾ ਇੱਕ ਵਿਆਪਕ ਅਤੇ ਟਿਕਾਊ ਸਾਧਨ ਹੈ। ਅਧਿਆਪਕਾਂ ਨੂੰ ਜਾਗਰੂਕ ਕਰਨ ਦੀ ਇਹ ਪਹਿਲ ਸਕੂਲ ਮੁਖੀਆਂ ਲਈ ਪਹਿਲਾਂ ਚਲਾਏ ਗਏ ਜਾਗਰੂਕਤਾ ਪ੍ਰੋਗਰਾਮ ’ਤੇ ਆਧਾਰਿਤ ਹੈ, ਜਿਸ ਦਾ ਉਦੇਸ਼ ਵਿਦਿਆਰਥੀਆਂ ਦੀ ਭਲਾਈ ਲਈ ਪੂਰੇ ਸਕੂਲ ਨੂੰ ਸ਼ਾਮਲ ਕਰਨ ਵਾਲੀ ਵਿਵਸਥਾ ਵਿਕਸਿਤ ਕਰਨਾ ਹੈ।

ਇਸ ਸਬੰਧੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਹਰ ਉਹ ਬੱਚਾ ਜੋ ਨਸ਼ਿਆਂ ਦੇ ਹਨੇਰੇ ਵਿੱਚ ਚਲਾ ਜਾਂਦਾ ਹੈ, ਉਹ ਅਜਿਹਾ ਬੱਚਾ ਹੈ ਜਿਸ ਤੱਕ ਅਸੀਂ ਪਹਿਲਾਂ ਪਹੁੰਚ ਸਕਦੇ ਸੀ। ਸਾਡੇ ਅਧਿਆਪਕ ਬੱਚਿਆਂ ਨਾਲ ਸਭ ਤੋਂ ਵੱਧ ਸਮਾਂ ਬਿਤਾਉਂਦੇ ਹਨ; ਉਹ ਉਨ੍ਹਾਂ ਦੀਆਂ ਖ਼ਾਮੋਸ਼ੀਆਂ, ਗੈਰ-ਹਾਜ਼ਰੀਆਂ ਅਤੇ ਉਨ੍ਹਾਂ ਤਬਦੀਲੀਆਂ ਨੂੰ ਦੇਖਦੇ ਹਨ, ਜਿਨ੍ਹਾਂ ਨੂੰ ਕੋਈ ਹੋਰ ਨਹੀਂ ਦੇਖ ਪਾਉਂਦਾ। ਸਿਖਲਾਈ ਮਾਡਿਊਲ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਅਧਿਆਪਕਾਂ ਨੂੰ ਕਿਸ਼ੋਰਾਂ ਨਾਲ ਜੁੜੇ ਮੁੱਦਿਆਂ, ਉਨ੍ਹਾਂ ਦੀ ਮਾਨਸਿਕ ਸਿਹਤ ਅਤੇ ਭਾਵਨਾਤਮਕ ਭਲਾਈ ਦੀ ਬਿਹਤਰ ਸਮਝ ਮਿਲ ਸਕੇ। ਅਧਿਆਪਕਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਨਾਲ ਜੁੜੇ ਖ਼ਤਰਿਆਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਇਹ ਸਿਖਲਾਈ ਉਨ੍ਹਾਂ ਨੂੰ ਲੋੜ ਪੈਣ ’ਤੇ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਸਮਰੱਥ ਬਣਾਏਗੀ। ਉਹ ਤਣਾਅ ਅਤੇ ਨਸ਼ਿਆਂ ਵੱਲ ਵਧਣ ਦੀ ਸੰਭਾਵਨਾ ਦੇ ਸ਼ੁਰੂਆਤੀ ਸੰਕੇਤਾਂ ਨੂੰ ਪਛਾਣਨਾ, ਸਜ਼ਾ ਦੇਣ ਦੀ ਬਜਾਏ ਸੰਵੇਦਨਸ਼ੀਲਤਾ ਨਾਲ ਪ੍ਰਤੀਕਿਰਿਆ ਦੇਣਾ ਅਤੇ ਮੁਸ਼ਕਲ ਵਿੱਚ ਘਿਰੇ ਵਿਦਿਆਰਥੀਆਂ ਨੂੰ ਬਹੁਤ ਦੇਰ ਹੋਣ ਤੋਂ ਪਹਿਲਾਂ ਸਹਾਇਤਾ ਨਾਲ ਜੋੜਨਾ ਸਿੱਖਣਗੇ। ਪੰਜਾਬ ਵਿੱਚ ਕਿਸੇ ਵੀ ਬੱਚੇ ਨੂੰ ਆਪਣੀ ਪਰੇਸ਼ਾਨੀ ਚੁੱਪਚਾਪ ਸਹਿਣ ਲਈ ਮਜ਼ਬੂਰ ਨਾ ਹੋਣਾ ਪਵੇ ਅਤੇ ਨਾ ਹੀ ਉਸ ਨੂੰ ਸਮਾਜਿਕ ਕਲੰਕ ਦਾ ਸਾਹਮਣਾ ਕਰਨਾ ਪਵੇ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਅਜਿਹੇ ਬੱਚੇ ਨੂੰ ਉਚਿਤ ਦੇਖਭਾਲ ਅਤੇ ਸਹਿਯੋਗ ਮਿਲੇ।”

ਇਹ ਇੱਕ ਵਿਆਪਕ ਅੰਤਰ-ਵਿਭਾਗੀ ਪਹਿਲ ਹੈ, ਜਿਸ ਦੇ ਲਾਗੂਕਰਨ ਨੂੰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਕੌਂਸਲ (SCERT), ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਯਕੀਨੀ ਬਣਾ ਰਹੀ ਹੈ। ਨਸ਼ਿਆਂ ਦੀ ਵਰਤੋਂ ਖ਼ਿਲਾਫ਼ ਵਿਆਪਕ ਮੁਹਿੰਮ ਦੀ ਅਗਵਾਈ ਕਰ ਰਹੀ ਰਾਜ ਦੀ ਡਾਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਪੋਰਟ ਯੂਨਿਟ (DITSU) ਪ੍ਰੋਗਰਾਮ ਦੇ ਲਾਗੂਕਰਨ ਵਿੱਚ ਸਹਿਯੋਗ ਦੇਣ ਦੇ ਨਾਲ-ਨਾਲ ਸਿਖਲਾਈ ਸਮੱਗਰੀ ਤਿਆਰ ਕਰੇਗੀ ਅਤੇ ਪੂਰੀ ਮੁਹਿੰਮ ਦੌਰਾਨ ਗੁਣਵੱਤਾ ਯਕੀਨੀ ਬਣਾਏਗੀ। ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ, ਤਾਂ ਜੋ ਸਾਰੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਅਧਿਆਪਕ ਇਨ੍ਹਾਂ ਸੈਸ਼ਨਾਂ ਵਿੱਚ ਭਾਗ ਲੈ ਸਕਣ ਅਤੇ ਇਨ੍ਹਾਂ ਦਾ ਲਾਭ ਉਠਾ ਸਕਣ। ਇਨ੍ਹਾਂ ਸੈਸ਼ਨਾਂ ਦਾ ਆਯੋਜਨ ਨਸ਼ਾ ਮੁਕਤ ਭਾਰਤ ਅਭਿਆਨ (NMBA) ਅਤੇ ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ (NAPDDR) ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ।

ਇੱਕ ਦਿਨਾ ਜਾਗਰੂਕਤਾ-ਕਮ-ਸਮਰੱਥਾ ਵਧਾਉਣ ਵਾਲੇ ਸੈਸ਼ਨ ਅਗਸਤ 2026 ਤੋਂ ਪੜਾਅਵਾਰ ਢੰਗ ਨਾਲ 12 ਜ਼ਿਲ੍ਹਿਆਂ ਵਿੱਚ 500 ਤੋਂ ਵੱਧ ਬੈਚਾਂ ਵਿੱਚ ਕਰਵਾਏ ਜਾਣਗੇ। ਇਨ੍ਹਾਂ ਸੈਸ਼ਨਾਂ ਵਿੱਚ ਮਾਹਿਰ ਸਿਖਲਾਈਕਾਰ ਨਸ਼ਿਆਂ ਦੀ ਵਰਤੋਂ ਦੀ ਸਮੱਸਿਆ ਨੂੰ ਮਾਨਸਿਕ ਅਤੇ ਸਮਾਜਿਕ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸਿਖਲਾਈ ਦੇਣਗੇ। ਸਿਖਲਾਈ ਵਿੱਚ ਮਿਲੀ ਸਿੱਖਿਆ ਨੂੰ ਕਲਾਸਰੂਮ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਹਰ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਜ਼ਿੰਮੇਵਾਰੀ ਨਿਭਾਉਣ ਦੀ ਸਹੁੰ ਚੁੱਕੇਗਾ ਅਤੇ ਸਿਖਲਾਈ ਤੋਂ ਬਾਅਦ ਦੇ ਹਫ਼ਤਿਆਂ ਵਿੱਚ ਵਿਦਿਆਰਥੀਆਂ ਨਾਲ ਵੱਖ-ਵੱਖ ਗਤੀਵਿਧੀਆਂ ਕਰੇਗਾ। ਭਾਗੀਦਾਰਾਂ ਦੀ ਪ੍ਰਤੀਕਿਰਿਆ ਅਤੇ ਇੱਕ ਸੁਚੱਜੀ ਨਿਗਰਾਨੀ ਪ੍ਰਣਾਲੀ ਰਾਹੀਂ ਪ੍ਰੋਗਰਾਮ ਦੀ ਪਹੁੰਚ ਅਤੇ ਪ੍ਰਭਾਵਸ਼ੀਲਤਾ ’ਤੇ ਨਜ਼ਰ ਰੱਖੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...

‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ...