August 12, 2026, 3:17 pm
----------- Advertisement -----------
HomeNewsBreaking Newsਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

Published on

----------- Advertisement -----------

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ, ਜਦੋਂ ਮਾਮਲਾ ਸੁਲਝਾਉਣ ਪਹੁੰਚੇ AAP ਕੌਂਸਲਰ ਦੇ ਪੁੱਤਰ ਨਾਲ ਹੀ ਕੁੱਟਮਾਰ ਕਰ ਦਿੱਤੀ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪਹਿਲਾਂ ਦੋਵਾਂ ਧਿਰਾਂ ਵਿਚਕਾਰ ਬਹਿਸ ਅਤੇ ਫਿਰ ਹੱਥੋਪਾਈ ਹੁੰਦੀ ਨਜ਼ਰ ਆ ਰਹੀ ਹੈ।

ਮਾਮਲਾ ਕਾਰ ਅਤੇ ਬਾਈਕ ਦੀ ਟੱਕਰ ਨਾਲ ਜੁੜਿਆ ਹੈ। ਜਾਣਕਾਰੀ ਮੁਤਾਬਕ ਕੌਂਸਲਰ ਦੇ ਪੁੱਤਰ ਕਰਨ ਨਨਚਾਹਲ ਨੂੰ ਉਸਦੇ ਦੋਸਤ ਪੰਕਜ ਨੇ ਫੋਨ ਕਰਕੇ ਦੱਸਿਆ ਕਿ ਉਸਦੀ ਬਾਈਕ ਦੀ ਇੱਕ ਕਾਰ ਨਾਲ ਟੱਕਰ ਹੋ ਗਈ ਹੈ ਅਤੇ ਮੌਕੇ ’ਤੇ ਦੋਵਾਂ ਧਿਰਾਂ ਵਿਚਕਾਰ ਵਿਵਾਦ ਚੱਲ ਰਿਹਾ ਹੈ।

ਇਸ ਤੋਂ ਬਾਅਦ ਕਰਨ ਆਪਣੇ ਇੱਕ ਹੋਰ ਦੋਸਤ ਨਾਲ ਮਾਮਲਾ ਸੁਲਝਾਉਣ ਲਈ ਘਟਨਾ ਸਥਾਨ ’ਤੇ ਪਹੁੰਚਿਆ। ਸੀਸੀਟੀਵੀ ਵਿੱਚ ਦਿਖਾਈ ਦਿੰਦਾ ਹੈ ਕਿ ਕਰਨ ਦੋਵਾਂ ਧਿਰਾਂ ਦੀ ਗੱਲ ਸੁਣਨ ਦੀ ਕੋਸ਼ਿਸ਼ ਕਰਦਾ ਹੈ। ਇਸੇ ਦੌਰਾਨ ਗੱਲਬਾਤ ਦੌਰਾਨ ਤਕਰਾਰ ਵਧ ਜਾਂਦੀ ਹੈ ਅਤੇ ਦੂਜੀ ਧਿਰ ਵੱਲੋਂ ਉਸ ਨਾਲ ਕਥਿਤ ਤੌਰ ’ਤੇ ਬਦਸਲੂਕੀ ਕੀਤੀ ਜਾਂਦੀ ਹੈ।

ਮੌਕੇ ’ਤੇ ਮੌਜੂਦ ਲੋਕਾਂ ਨੇ ਦੋਵਾਂ ਪਾਸਿਆਂ ਨੂੰ ਸ਼ਾਂਤ ਕਰਾਉਣ ਦੀ ਕੋਸ਼ਿਸ਼ ਕੀਤੀ, ਪਰ ਮਾਮਲਾ ਕਾਬੂ ਤੋਂ ਬਾਹਰ ਹੋ ਗਿਆ। ਇਸ ਦੌਰਾਨ ਕਰਨ ’ਤੇ ਹੱਥ ਚੁੱਕਿਆ ਗਿਆ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਜੰਮ ਕੇ ਹੱਥੋਪਾਈ ਹੋਈ। ਸੀਸੀਟੀਵੀ ਵਿੱਚ ਦੋਵੇਂ ਧਿਰਾਂ ਇੱਕ ਗੱਡੀ ਦੇ ਪਿੱਛੇ ਜਾਂਦੀਆਂ ਵੀ ਨਜ਼ਰ ਆ ਰਹੀਆਂ ਹਨ।

ਕੁਝ ਸਮੇਂ ਬਾਅਦ ਕਰਨ ਗੱਡੀ ਦੇ ਪਿੱਛੋਂ ਬਾਹਰ ਆਉਂਦਾ ਹੈ ਅਤੇ ਫੋਨ ’ਤੇ ਕਿਸੇ ਨਾਲ ਗੱਲ ਕਰਦਾ ਦਿਖਾਈ ਦਿੰਦਾ ਹੈ।

ਕਰਨ ਨਨਚਾਹਲ ਮੁਤਾਬਕ, ਉਹ ਸਿਰਫ਼ ਆਪਣੇ ਦੋਸਤ ਦੇ ਹਾਦਸੇ ਤੋਂ ਬਾਅਦ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਉੱਥੇ ਗਿਆ ਸੀ। ਉਸਦਾ ਦੋਸ਼ ਹੈ ਕਿ ਗੱਲਬਾਤ ਦੌਰਾਨ ਦੂਜੇ ਪਾਸੇ ਦੇ ਲੋਕਾਂ ਨੇ ਮਾਮਲਾ ਵਿਗਾੜ ਦਿੱਤਾ ਅਤੇ ਉਸ ਨਾਲ ਬਦਸਲੂਕੀ ਕਰਦਿਆਂ ਹਮਲਾ ਕਰ ਦਿੱਤਾ।

ਕਰਨ ਨਨਚਾਹਲ ਦੀ ਮਾਂ ਅਨੀਤਾ ਨਨਚਾਹਲ ਵਾਰਡ ਨੰਬਰ 21 ਤੋਂ ਕੌਂਸਲਰ ਹੈ। ਉਹ ਪਹਿਲਾਂ ਭਾਜਪਾ ਦੀ ਟਿਕਟ ’ਤੇ ਚੋਣ ਜਿੱਤੀ ਸੀ, ਪਰ ਬਾਅਦ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ।

ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਚਰਚਾ ਵਿੱਚ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਅਤੇ ਵੀਡੀਓ ਫੁਟੇਜ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...