August 13, 2026, 3:33 pm
----------- Advertisement -----------
HomeNewsBreaking Newsਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

Published on

----------- Advertisement -----------

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ ਦਾ ਮੁੱਦਾ ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਗਰਮਾਇਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਤੋਂ ਬਾਅਦ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਵੀ ਰਾਜਪਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਸਕਾਰਾਤਮਕ ਰਵੱਈਏ ਲਈ ਧੰਨਵਾਦ ਕੀਤਾ।

ਇਸੇ ਦੌਰਾਨ ਹਵਾਰਾ ਨੂੰ ਇੱਕ ਦਿਨ ਦੀ ਪੈਰੋਲ ਮਿਲਣ ਸਬੰਧੀ ਕਈ ਖ਼ਬਰਾਂ ਸਾਹਮਣੇ ਆਈਆਂ ਸਨ। ਹੁਣ ਰਵਨੀਤ ਸਿੰਘ ਬਿੱਟੂ ਨੇ ਇਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।

ਬਿੱਟੂ ਨੇ ਸਪੱਸ਼ਟ ਕਿਹਾ ਕਿ ਇੱਕ ਦਿਨ ਦੀ ਪੈਰੋਲ ਬਾਰੇ ਕੋਈ ਗੱਲ ਨਹੀਂ ਹੋਈ ਅਤੇ ਉਹ ਖ਼ੁਦ ਇਸ ਪੂਰੇ ਮਾਮਲੇ ’ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਹਵਾਰਾ ਦੀ ਪੈਰੋਲ ਕੋਈ ਛੋਟਾ ਮਾਮਲਾ ਨਹੀਂ ਹੈ, ਕਿਉਂਕਿ ਇਸ ਲਈ ਕਈ ਏਜੰਸੀਆਂ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ।

ਭਾਜਪਾ ਆਗੂ ਨੇ ਕਿਹਾ ਕਿ ਸੂਤਰਾਂ ਦੇ ਹਵਾਲੇ ਨਾਲ ਚੱਲ ਰਹੀ ਇੱਕ ਦਿਨ ਦੀ ਪੈਰੋਲ ਵਾਲੀ ਖ਼ਬਰ 100 ਫ਼ੀਸਦੀ ਝੂਠੀ ਹੈ ਅਤੇ ਉਹ ਇਸ ਦਾ ਪੂਰੀ ਤਰ੍ਹਾਂ ਖੰਡਨ ਕਰਦੇ ਹਨ।

ਰਾਜਪਾਲ ਨਾਲ ਹੋਈ ਮੁਲਾਕਾਤ ਬਾਰੇ ਬਿੱਟੂ ਨੇ ਦੱਸਿਆ ਕਿ ਰਾਜਪਾਲ ਵੱਲੋਂ ਆਪਣੀ ਕਾਰਵਾਈ ਕੀਤੀ ਜਾ ਚੁੱਕੀ ਹੈ। ਹੁਣ ਹਵਾਰਾ ਨੂੰ ਪੈਰੋਲ ’ਤੇ ਕਿਵੇਂ ਲਿਆਉਣਾ ਹੈ ਅਤੇ ਉਸ ਦੀ ਮੁਲਾਕਾਤ ਕਿਵੇਂ ਕਰਵਾਈ ਜਾਣੀ ਹੈ, ਇਸ ਸਬੰਧੀ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਮੁਤਾਬਕ ਕੇਂਦਰ ਦੇ ਅਧਿਕਾਰੀ ਵੀ ਹਵਾਰਾ ਨਾਲ ਗੱਲਬਾਤ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...

‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ...