August 13, 2026, 3:33 pm
----------- Advertisement -----------
HomeNewsBreaking Newsਪੰਜਾਬ 'ਚ ਕਰੋੜਾਂ ਦੇ 'ਬੀਜ ਅਤੇ ਸਬਸਿਡੀ ਘੁਟਾਲੇ' ਮਾਮਲੇ 'ਚ ਹਾਈ ਕੋਰਟ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

Published on

----------- Advertisement -----------

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ “ਬੀਜ ਅਤੇ ਸਬਸਿਡੀ ਘੁਟਾਲੇ” ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਖਲ ਕੀਤੀ ਗਈ ਹੈ।  ਅੱਜ ਇਸ ਮਾਮਲੇ ‘ਤੇ ਹਾਈ ਕੋਰਟ ਵਿੱਚ ਸੁਣਵਾਈ ਹੋਈ । ਅਦਾਲਤ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਸਮੇਤ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਕੇਸ ਦੀ ਅਗਲੀ ਸੁਣਵਾਈ 28 ਸਤੰਬਰ ਲਈ ਨਿਸ਼ਚਿਤ ਕੀਤੀ ਹੈ।  
ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਰਾਜ ਦੀਆਂ 6,300 ਤੋਂ ਵੱਧ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਵਿੱਚ ਹਾਈਬ੍ਰਿਡ ਬੀਜਾਂ ਦੀ ਖਰੀਦ ਅਤੇ ਸਬਸਿਡੀ ਵੰਡ ਵਿੱਚ ਜਾਲ੍ਹੀ ਬਿੱਲ, ਗਲਤ ਟੈਂਡਰ ਪ੍ਰਕਿਰਿਆ ਅਤੇ ਮਨੀ ਲਾਂਡਰਿੰਗ ਰਾਹੀਂ ਸਰਕਾਰੀ ਖਜ਼ਾਨੇ ਨੂੰ 500 ਕਰੋੜ ਰੁਪਏ ਤੋਂ ਵੱਧ ਦਾ ਚੂਨਾ ਲਾਇਆ ਗਿਆ ਹੈ।

ਪਟੀਸ਼ਨਕਰਤਾਵਾਂ ਨੇ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਐਫ.ਆਈ.ਆਰ. ਦਰਜ ਨਾ ਕਰਨ ਦਾ ਦੋਸ਼ ਲਾਉਂਦਿਆਂ ਇਸ ਪੂਰੇ ਮਾਮਲੇ ਦੀ ਜਾਂਚ ਕੇਂਦਰੀ ਤਫਤੀਸ਼ੀ ਏਜੰਸੀ ਜਾਂ ਕਿਸੇ ਹੋਰ ਸੁਤੰਤਰ ਏਜੰਸੀ ਤੋਂ ਅਦਾਲਤ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ ਹੈ।  ਪਟੀਸ਼ਨ ‘ਚ ਦਾਅਵਾ ਕੀਤਾ ਗਿਆ ਹੈ ਕਿ ਇਸ ਵਿਆਪਕ ਸਾਜ਼ਿਸ਼ ਵਿੱਚ ਕਈ ਸੀਨੀਅਰ ਨੇਤਾ ਅਤੇ ਸਰਕਾਰੀ ਅਧਿਕਾਰੀ ਸ਼ਾਮਲ ਹਨ। ਇਸ ਦੇ ਨਾਲ ਹੀ ਵਿਜੀਲੈਂਸ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ।  ਹਾਈ ਕੋਰਟ ਦੇ ਨੋਟਿਸ ਤੋਂ ਬਾਅਦ ਹੁਣ ਸਾਰੇ ਪ੍ਰਮੁੱਖ ਜਵਾਬਦੇਹ ਧਿਰਾਂ ਨੂੰ ਅਗਲੀ ਤਰੀਕ (28 ਸਤੰਬਰ) ਤੱਕ ਆਪਣੇ ਜਵਾਬ ਅਦਾਲਤ ਵਿੱਚ ਦਾਖਲ ਕਰਨੇ ਪੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...

‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ...