August 16, 2026, 12:10 pm
----------- Advertisement -----------
HomeNewsBreaking Newsਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

Published on

----------- Advertisement -----------

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰ ਰਿਹਾ ਹੈ। ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਚੰਡੀਗੜ੍ਹ ਵੱਲ ਜਾਣ ਵਾਲੇ ਰਸਤੇ ’ਤੇ ਰੁਕੇ ਹੋਏ ਹਨ। ਹਾਲਾਂਕਿ ਹਾਲੇ ਇਹ ਤੈਅ ਨਹੀਂ ਹੈ ਕਿ ਉਹ ਚੰਡੀਗੜ੍ਹ ਕਿਹੜੇ ਰਸਤੇ ਤੋਂ ਅੱਗੇ ਜਾਣਗੇ। ਇਹ ਪਤਾ ਲੱਗਿਆ ਹੈ ਕਿ ਇਸ ਦੌਰਾਨ ਕਈ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਹ ਰਾਜਪਾਲ ਹਾਊਸ ਦੇ ਨੇੜੇ ਪਹੁੰਚ ਗਏ ਸਨ।

ਇਸ ਮੋਰਚੇ ਵਿਚ ਹੁਣ ਗਿਆਨੀ ਹਰਪ੍ਰੀਤ ਸਿੰਘ ਤੇ ਪਰਮਿੰਦਰ ਢੀਂਡਸਾ ਵੀ ਪੁੱਜ ਗਏ ਹਨ। ਕੌਮੀ ਇਨਸਾਫ਼ ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਨੇੜੇ ਜੁਟ ਰਹੇ ਹਨ। ਚੰਡੀਗੜ੍ਹ ਪੁਲੀਸ ਨੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ਮੁਹਾਲੀ ਵਿੱਚ ਧਾਰਾ 163 ਲਾਗੂ ਹੋਣ ਕਾਰਨ ਪੁਲੀਸ ਪ੍ਰਦਰਸ਼ਨਕਾਰੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੀ ਹੈ। ਮੁੱਖ ਮੰਗਾਂ ਨੂੰ ਦੇਖਦੇ ਹੋਏ ਵਾਧੂ ਪੁਲੀਸ ਬਲ ਵੀ ਤਾਇਨਾਤ ਕੀਤਾ ਗਿਆ ਹੈ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਹ ਗਵਰਨਰ ਹਾਊਸ ਦੇ ਨੇੜੇ ਪਹੁੰਚ ਗਏ ਸਨ। ਇਸ ਦੌਰਾਨ ਉਨ੍ਹਾਂ ਦੇ ਸਿਰ ’ਤੇ ਪੱਟੀ ਬੰਨ੍ਹੀ ਹੋਈ ਦਿਖਾਈ ਦਿੱਤੀ। ਪੁਲੀਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ। ਦੱਸਣਾ ਬਣਦਾ ਹੈ ਕਿ 29 ਜੁਲਾਈ ਨੂੰ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਵਾਰਿਸ ਪੰਜਾਬ ਦੇ ਪ੍ਰਦਰਸ਼ਨ ਦੌਰਾਨ ਹੋਏ ਵਿਵਾਦ ਤੋਂ ਬਾਅਦ ਪੁਲੀਸ ਇਸ ਵਾਰ ਜ਼ਿਆਦਾ ਚੌਕਸ ਹੈ। ਮੁਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਜ਼ਿਆਦਾਤਰ ਰਸਤਿਆਂ ’ਤੇ ਪੁਲੀਸ ਨੇ ਬੈਰੀਕੇਡਿੰਗ ਕਰ ਦਿੱਤੀ ਹੈ, ਜਿਸ ਕਾਰਨ ਸ਼ਹਿਰ ਦੀ ਆਵਾਜਾਈ ਵਿਵਸਥਾ ਪ੍ਰਭਾਵਿਤ ਹੋਈ ਹੈ।

ਸਮਰਥਕਾਂ ਦੇ ਚੰਡੀਗੜ੍ਹ ਵੱਲ ਵਧਣ ਦੀ ਸੰਭਾਵਨਾ, ਮੁੱਖ ਮਾਰਗਾਂ ’ਤੇ ਵਾਧੂ ਪੁਲੀਸ ਬਲ ਤਾਇਨਾਤ

ਸਮਰਥਕਾਂ ਦੇ ਚੰਡੀਗੜ੍ਹ ਵੱਲ ਵਧਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਮੁੱਖ ਮਾਰਗਾਂ ’ਤੇ ਵਾਧੂ ਪੁਲੀਸ ਬਲ ਤਾਇਨਾਤ ਕੀਤਾ ਗਿਆ ਹੈ। ਪੁਲੀਸ ਵੱਲੋਂ ਚੰਡੀਗੜ੍ਹ ਵੱਲ ਜਾਣ ਵਾਲੇ ਰਸਤਿਆਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸੁਰੱਖਿਆ ਪ੍ਰਬੰਧ ਵਧਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...