October 11, 2026, 4:52 pm
----------- Advertisement -----------
HomeNewsBreaking Newsਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

Published on

----------- Advertisement -----------

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ ਹੋ ਗਈ। ਭਾਰਤ-ਤਿੱਬਤ ਸੀਮਾ ਪੁਲਿਸ ਦੇ ਡੀਆਈਜੀ ਪਰਮਿੰਦਰ ਸਿੰਘ ਉਤਰਾਖੰਡ ਦੇ ਮੰਸੂਰੀ ਵਿਚ ਟ੍ਰੇਨਿੰਗ ਖਤਮ ਕਰਕੇ ਹਰਿਆਣਾ ਦੇ ਅੰਬਾਲਾ ਜਾ ਰਹੇ ਸਨ। ਕਾਰ ਉਨ੍ਹਾਂ ਦਾ ਡਰਾਈਵਰ ਰਵੀ ਸ਼ੰਕਰ ਚਲਾ ਰਿਹਾ ਸੀ। ਗੱਡੀ ਵਿਚ ਉਨ੍ਹਾਂ ਦਾ ਗਨਰ ਜੈਰਾਮ ਵੀ ਸੀ। ਪਰਮਿੰਦਰ ਸਿੰਘ ਰੋਪੜ ਦੇ ਰਹਿਣ ਵਾਲੇ ਸਨ।

ਸਵੇਰੇ ਲਗਭਗ 10.30 ਵਜੇ ਦੇਹਰਾਦੂਨ-ਪੰਚਕੂਲਾ ਨੈਸ਼ਨਲ ਹਾਈਵੇ ‘ਤੇ ਸਰਸਾਵਾਰ ਦੇ ਕੋਲ ਉਨ੍ਹਾਂ ਦੀ ਸਕਾਰਪੀਓ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਤੇ ਉਛਲ ਕੇ ਦੂਜੀ ਲੇਨ ਵਿਚ ਚਲੀ ਗਈ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਸਵਿਫਟ ਕਾਰ ਨਾਲ ਉਸ ਦੀ ਟੱਕਰ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਟੱਕਰ ਇੰਨੀ ਤੇਜ਼ ਸੀ ਕਿ ਧਮਾਕੇ ਵਰਗੀ ਆਵਾਜ਼ ਹੋਈ। ਕਾਰ ਦੇ ਅਗਲੇ ਹਿੱਸੇ ਦੇ ਪਰਖੱਚੇ ਉਡ ਗਏ। ਸਕਾਰਪੀਓ ਦੇ ਸਾਈਡ ਵਾਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਸਾਰੇ ਗੱਡੀਆਂ ਵਿਚ ਹੀ ਫਸ ਗਏ। ਆਸ-ਪਾਸ ਦੇ ਲੋਕ ਤੁਰੰਤ ਮਦਦ ਲਈ ਆਏ।

ਸਥਾਨਕ ਲੋਕਾਂ ਦੀ ਸੂਚਨਾ ‘ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਬਾਹਰ ਕੱਢ ਕੇ ਐਂਬੂਲੈਂਸ ਤੋਂ ਨਜ਼ਦੀਕੀ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਜੈਰਾਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਵਿਫਟ ਕਾਰ ਸਵਾਰ 3 ਲੋਕ ਵੀ ਜ਼ਕਮੀ ਹਨ। ਹਾਦਸਾ ਜ਼ਿਲ੍ਹਾ ਮੁੱਖ ਦਫਤਰ ਤੋਂ ਲਗਭਗ 25 ਕਿਲੋਮੀਟਰ ਦੂਰ ਸਰਸਾਵਾ ਥਾਣਾ ਖੇਤਰ ਦੇ ਝਬੀਰਨ ਕਟ ਕੋਲ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...