August 17, 2026, 12:51 pm
----------- Advertisement -----------
HomeNewsBreaking Newsਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ,...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ ਲੌਂਗੋਵਾਲ ਦੀ ਸਥਾਨਕ ਅਨਾਜ ਮੰਡੀ ਵਿਖੇ ਮਨਾਈ ਜਾਵੇਗੀ। ਬਰਸੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਇਸੇ ਥਾਂ ਤੇ ਹੀ ਬਰਸੀ ਨੂੰ ਮਨਾਉਣ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ।

ਬੀਤੇ ਦਿਨ ਲੌਂਗੋਵਾਲ ਦੀ ਸਥਾਨਕ ਮੰਡੀ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਰਾਂ ਦਾ ਵੱਡਾ ਇਕੱਠ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ 20 ਅਗਸਤ ਨੂੰ ਮਨਾਏ ਜਾਣ ਵਾਲੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਲੈ ਕੇ ਅਕਾਲੀ ਦਲ ਵੱਲੋਂ ਕਨੂੰਨੀ ਤਰੀਕੇ ਨਾਲ ਇਜਾਜ਼ਤ ਲਈ ਗਈ ਸੀ ਤੇ ਦਾਣਾ ਮੰਡੀ ਵਿਖੇ ਰੈਲੀ ਕਰਨ ਸਬੰਧੀ ਅਪ੍ਰੈਲ 2026 ਤੋਂ ਲੈ ਕੇ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਸਰਕਾਰੀ ਫੀਸ ਭਰ ਕੇ ਮਨਜ਼ੂਰੀ ਲਈ ਗਈ ਸੀ, ਪਰ ਪ੍ਰਸ਼ਾਸਨ ਵੱਲੋਂ ਪੁਨਰ ਸੁਰਜੀਤ ਅਕਾਲੀ ਦਲ ਨੂੰ 15 ਅਗਸਤ ਛੁੱਟੀ ਵਾਲੇ ਦਿਨ ਦਫਤਰ ਖੋਲ ਕੇ ਪ੍ਰਸ਼ਾਸਨ ਵੱਲੋਂ ਫੀਸ ਭਰਾ ਕੇ ਰੈਲੀ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕੋ ਥਾਂ ਤੇ ਦੋ ਪਾਰਟੀਆਂ ਨੂੰ ਮਨਜ਼ੂਰੀ ਦੇਣਾ ਕਾਨੂੰਨੀ ਤੌਰ ‘ਤੇ ਹੀ ਗਲਤ ਹੈ।

ਬੀਤੇ ਦਿਨ ਸੰਗਰੂਰ ਬਰਨਾਲਾ ਤੇ ਮਲੇਰਕੋਟਲਾ ਦੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਵਰਕਰਜ ਮੀਟਿੰਗ ਕਰਕੇ ਵੱਡਾ ਇਕੱਠ ਕੀਤਾ ਗਿਆ ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਆਗੂਆਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੋ ਰਹੇ ਵੱਡੇ ਇਕੱਠ ਤੋ ਬਖਲਾ ਕੇ ਪੁਨਰ ਸੁਰਜੀਤ ਅਕਾਲੀ ਦਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਮੰਡੀ ‘ਚ ਰੈਲੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਹਾਲਤ ਦਾਣਾ ਮੰਡੀ ਤਾਰਪੀਡੋਚ ਹੀ ਬਰਸੀ ਸਮਾਗਮ ਕਰੇਗਾ, ਜੇਕਰ ਕੋਈ ਟਕਰਾਅ ਵਾਲੀ ਸਥਿਤੀ ਬਣਦੀ ਹੈ ਤਾਂ ਇਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ ਨੇ ਦੱਸਿਆ ਕਿ ਸਮੁੱਚੇ ਵਰਕਰ ਵੱਡੀ ਗਿਣਤੀ ‘ਚ ਇਸ ਬਰਸੀ ਸਮਾਗਮ ‘ਚ ਪਹੁੰਚ ਰਹੇ ਹਨ ਤੇ ਉਨ੍ਹਾਂ ਚੇਤਾਵਨੀ ਦਿੱਤੀ ਗਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਪੰਜਾਬ ਸਰਕਾਰ ਸਮਾਗਮ ‘ਚ ਕਿਸੇ ਪ੍ਰਕਾਰ ਦੀ ਕੋਈ ਵੀ ਅੜਿਕਾ ਨਾ ਲਾਵੇ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸੰਬੋਧਨ ਕਰਨ ਆ ਰਹੇ ਹਨ ਤੇ ਜੇਕਰ ਕਿਸੇ ਕਿਸਮ ਦਾ ਕੋਈ ਟਕਰਾਅ ਵਾਲਾ ਮਾਹੌਲ ਬਣਦਾ ਹੈ ਤਾਂ ਇਸ ਦਾ ਜਿੰਮੇਵਾਰ ਸੰਗਰੂਰ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...