October 20, 2026, 7:09 am
----------- Advertisement -----------
HomeNewsBreaking Newsਪੰਜਾਬ 'ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼: ਬਰਤਾਨਵੀ ਨਾਗਰਿਕ ਕਬੱਡੀ ਖਿਡਾਰੀ ਅਤੇ...

ਪੰਜਾਬ ‘ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼: ਬਰਤਾਨਵੀ ਨਾਗਰਿਕ ਕਬੱਡੀ ਖਿਡਾਰੀ ਅਤੇ ਸਾਬਕਾ DSP ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 11 ਫਰਵਰੀ 2022 – ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਇੱਕ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਬ੍ਰਿਟਿਸ਼ ਸਿਟੀਜ਼ਨ ਇੰਟਰਨੈਸ਼ਨਲ ਕਬੱਡੀ ਖਿਡਾਰੀ ਜੀਤਾ ਮੌੜ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਡੀਐਸਪੀ ਬਿਮਲਕਾਂਤ ਨੂੰ ਗ੍ਰਿਫਤਾਰ ਕੀਤਾ ਹੈ। ਇਹ ਛਾਪੇਮਾਰੀ ਕਪੂਰਥਲਾ ਵਿੱਚ ਕੀਤੀ ਗਈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਪੁਲੀਸ ਕਾਂਸਟੇਬਲ ਵੀ ਸ਼ਾਮਲ ਹੈ। ਐਸਟੀਐਫ ਨੇ ਕੁੱਲ 12 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਿਸ ਵਿੱਚ ਕੁਝ ਮਸ਼ਹੂਰ ਚਾਰਟਰਡ ਅਕਾਊਂਟੈਂਟ (ਸੀ.ਏ.) ਵੀ ਨਸ਼ਿਆਂ ਦੀ ਵਿਕਰੀ ਤੋਂ ਖਰੀਦੀਆਂ ਜਾਇਦਾਦਾਂ ਨੂੰ ਐਡਜਸਟ ਕਰਨ ਵਿੱਚ ਸ਼ਾਮਿਲ ਹਨ। ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ BMW ਅਤੇ AUDI ਵਰਗੀਆਂ ਲਗਜ਼ਰੀ ਕਾਰਾਂ ਵੀ ਜ਼ਬਤ ਕੀਤੀਆਂ ਗਈਆਂ ਹਨ।

ਜਾਣਕਾਰੀ ਅਨੁਸਾਰ ਐਸਟੀਐਫ ਨੇ ਮੁਲਜ਼ਮਾਂ ਕੋਲੋਂ ਕੁਝ ਹਥਿਆਰ ਅਤੇ 100 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੇ ਤਾਰ ਪੰਜਾਬ ਸਰਕਾਰ ਦੇ ਇੱਕ ਮੰਤਰੀ ਨਾਲ ਜੁੜੇ ਹੋਣ ਦੀ ਚਰਚਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਣਜੀਤ ਸਿੰਘ ਉਰਫ ਜੀਤਾ ਮੌੜ, ਸੇਵਾਮੁਕਤ ਡੀਐਸਪੀ ਵਿਮਲਕਾਂਤ ਅਤੇ ਐਸਐਚਓ ਮਨੀਸ਼ ਵਜੋਂ ਹੋਈ ਹੈ। ਇਸ ਤੋਂ ਇਲਾਵਾ ਐਸਟੀਐਫ ਨੇ ਇਸ ਮਾਮਲੇ ਵਿੱਚ ਅਮਰੀਕਾ ਦੇ ਗੁਰਜੰਟ ਸਿੰਘ, ਕੈਨੇਡਾ ਦੇ ਦਵਿੰਦਰ ਸਿੰਘ ਉਰਫ਼ ਜਵਾਹਰ, ਭੁਪਿੰਦਰ ਸਿੰਘ, ਸਿਮਰਨਜੀਤ ਸਿੰਘ, ਰਣਦੀਪ ਸਿੰਘ, ਦਿਨੇਸ਼, ਥਾਣੇਦਾਰ ਜਗਦੀਸ਼ ਸਿੰਘ ਅਤੇ ਜੀਤਾ ਮੋੜ ਦੀ ਪਤਨੀ ਰਜਿੰਦਰ ਕੌਰ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 25, 27, 27ਏ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਜਾਂਚ ‘ਚ ਸਾਹਮਣੇ ਆਇਆ ਕਿ ਡਰੱਗ ਡੀਲ ‘ਚ ਕਮਾਏ ਕਰੋੜਾਂ ਰੁਪਏ ਰੀਅਲ ਅਸਟੇਟ ਦੇ ਕਾਰੋਬਾਰ ਅਤੇ ਜ਼ਮੀਨ ਦੀ ਖਰੀਦਦਾਰੀ ‘ਚ ਲਗਾਏ ਗਏ ਸਨ। ਕਬੱਡੀ ਖਿਡਾਰੀ ਰਣਜੀਤ ਕਪੂਰਥਲਾ ਦੇ ਇੱਕ ਆਲੀਸ਼ਾਨ ਬੰਗਲੇ ਵਿੱਚ ਰਹਿੰਦਾ ਸੀ। ਉਸ ਕੋਲੋਂ BMW ਸਮੇਤ ਕਈ ਆਲੀਸ਼ਾਨ ਵਾਹਨ ਬਰਾਮਦ ਕੀਤੇ ਗਏ ਹਨ। ਸੂਤਰਾਂ ਅਨੁਸਾਰ ਇਨ੍ਹਾਂ ਗੱਡੀਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾਂਦੀ ਸੀ। ਜਿਸ ਦਾ ਹਿਸਾਬ-ਕਿਤਾਬ ਦੋ ਪੁਲਿਸ ਅਧਿਕਾਰੀਆਂ ਨੇ ਰੱਖਿਆ ਸੀ। ਹਾਲਾਂਕਿ ਅਜੇ ਤੱਕ STF ਵੱਲੋਂ ਉਸ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

ਐਸਟੀਐਫ ਨੇ ਐਸਐਚਓ ਮਨੀਸ਼ ਦੇ ਘਰੋਂ ਇੱਕ ਲੈਪਟਾਪ ਅਤੇ ਕਰੀਬ 3 ਲੱਖ ਦੀ ਨਕਦੀ ਬਰਾਮਦ ਕੀਤੀ ਹੈ। ਸੂਤਰਾਂ ਮੁਤਾਬਕ ਇਸ ਲੈਪਟਾਪ ‘ਚ ਅਹਿਮ ਸੁਰਾਗ ਹਨ। ਜਿਸ ਦੀ ਐਸਟੀਐਫ ਮੁਹਾਲੀ ਵਿੱਚ ਜਾਂਚ ਕਰ ਰਹੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੀਤਾ ਕੋਲ 2 ਪੁਲਿਸ ਮੁਲਾਜ਼ਮ ਸੁਰੱਖਿਆ ਮੁਲਾਜ਼ਮ ਸਨ। ਜੋ ਉਸ ਨੂੰ ਨਸ਼ੇ ਦੀ ਸਪਲਾਈ ਸਮੇਂ ਨਾਕਾਬੰਦੀ ਤੋਂ ਬਚਾਉਂਦੇ ਸਨ। ਪੁਲਿਸ ਨੇ ਇਸ ਮਾਮਲੇ ਵਿੱਚ 3 ਵਿਦੇਸ਼ੀ ਨਾਗਰਿਕਾਂ ਸਮੇਤ 12 ਲੋਕਾਂ ਨੂੰ ਨਾਮਜ਼ਦ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...