October 10, 2026, 12:39 pm
----------- Advertisement -----------
HomeNewsBreaking Newsਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ,...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

Published on

----------- Advertisement -----------

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ.ਐੱਸ.ਆਈ. (ISI) ਸਮਰਥਿਤ ਅੱਤਵਾਦੀ ਸਮੂਹ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਖ਼ਿਲਾਫ਼ ਦੇਸ਼ ਵਿਆਪੀ ਪੱਧਰ ‘ਤੇ ਵੱਡਾ ਕਰੈਕਡਾਊਨ ਕੀਤਾ ਹੈ। ਸੁਰੱਖਿਆ ਏਜੰਸੀਆਂ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਦੇਸ਼ ਦੇ 14 ਵੱਖ-ਵੱਖ ਸੂਬਿਆਂ ਵਿੱਚੋਂ 253 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਵੱਡੀ ਕਾਰਵਾਈ ਦੌਰਾਨ ਇਕੱਲੇ ਪੰਜਾਬ ਵਿੱਚੋਂ ਹੀ 44 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੇ ਨਾਲ ਹੀ ਕਾਬੂ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਐੱਫ.ਆਈ.ਆਰ. (FIR) ਦਰਜ ਕੀਤੀਆਂ ਗਈਆਂ ਹਨ।
ਜਾਂਚ ਏਜੰਸੀਆਂ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਗ਼ੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA), ਭਾਰਤੀ ਨਿਆਂ ਸੰਹਿਤਾ (BNS), ਆਰਮਜ਼ ਐਕਟ, ਐੱਨ.ਡੀ.ਪੀ.ਐੱਸ. (NDPS) ਐਕਟ ਅਤੇ ਵਿਸਫੋਟਕ ਪਦਾਰਥ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ। ਛਾਪੇਮਾਰੀ ਦੌਰਾਨ ਸ਼ੱਕੀਆਂ ਦੇ ਕਬਜ਼ੇ ਵਿੱਚੋਂ ਆਈ.ਈ.ਡੀ. (IED), ਪਾਕਿਸਤਾਨ ਆਰਡੀਨੈਂਸ ਫ਼ੈਕਟਰੀ (POF) ਦੀ ਮਾਰਕਿੰਗ ਵਾਲੇ ਹੈਂਡ ਗ੍ਰਨੇਡ, ਆਧੁਨਿਕ ਪਿਸਤੌਲਾਂ, ਜ਼ਿੰਦਾ ਕਾਰਤੂਸ ਅਤੇ ਜਾਸੂਸੀ ਲਈ ਵਰਤੇ ਜਾਣ ਵਾਲੇ ਸੀ.ਸੀ.ਟੀ.ਵੀ. (CCTV) ਕੈਮਰੇ ਬਰਾਮਦ ਹੋਏ ਹਨ। ਹਥਿਆਰਾਂ ਅਤੇ ਵਿਸਫੋਟਕਾਂ ਦੀ ਇਸ ਬਰਾਮਦਗੀ ਨਾਲ ਨੈੱਟਵਰਕ ਦੇ ਸਿੱਧੇ ਸਰਹੱਦ ਪਾਰਲੇ ਸਬੰਧਾਂ ਦੀ ਪੁਖ਼ਤਾ ਪੁਸ਼ਟੀ ਹੁੰਦੀ ਹੈ।
14 ਸੂਬਿਆਂ ‘ਚ ਇੱਕੋ ਸਮੇਂ ਚੱਲਿਆ ਦੇਸ਼ ਵਿਆਪੀ ਆਪ੍ਰੇਸ਼ਨ
ਸੁਤੰਤਰਤਾ ਦਿਵਸ ਤੋਂ ਠੀਕ ਪਹਿਲਾਂ ਆਈ.ਐੱਸ.ਆਈ. ਸਮਰਥਿਤ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਤਹਿਸ-ਨਹਿਸ ਕਰਨ ਲਈ 14 ਸੂਬਿਆਂ ਵਿੱਚ ਇੱਕੋ ਸਮੇਂ ਤਾਲਮੇਲ ਨਾਲ ਵੱਡਾ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਵਿੱਚ ਕੁੱਲ 253 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਅੱਤਵਾਦੀ ਨੈੱਟਵਰਕ ਖ਼ਿਲਾਫ਼ ਹੁਣ ਤੱਕ 80 ਤੋਂ ਵੱਧ ਐੱਫ.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ ਅਤੇ 200 ਤੋਂ ਵੱਧ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਰਾਜਵਾਰ ਅੰਕੜਿਆਂ ਮੁਤਾਬਕ ਸਭ ਤੋਂ ਵੱਧ ਉੱਤਰ ਪ੍ਰਦੇਸ਼ ਵਿੱਚੋਂ 62, ਹਰਿਆਣਾ ਵਿੱਚੋਂ 52, ਦਿੱਲੀ ਵਿੱਚੋਂ 51 ਅਤੇ ਪੰਜਾਬ ਵਿੱਚੋਂ 44 ਵਿਅਕਤੀਆਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬ ਅੰਦਰ ਇਸ ਤਰ੍ਹਾਂ ਪੈਰ ਪਸਾਰ ਰਿਹਾ ਸੀ ਭੱਟੀ ਨੈੱਟਵਰਕ
ਸੋਸ਼ਲ ਮੀਡੀਆ ਰਾਹੀਂ ਰਾਬਤਾ: ਜਾਂਚ ਏਜੰਸੀਆਂ ਦੀ ਪੜਤਾਲ ਮੁਤਾਬਕ ਸ਼ਹਿਜ਼ਾਦ ਭੱਟੀ ਵਿਦੇਸ਼ ਵਿੱਚ ਬੈਠ ਕੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਅਤੇ ਵ੍ਹਟਸਐਪ (WhatsApp) ਜ਼ਰੀਏ ਪੰਜਾਬ ਵਿੱਚ ਆਪਣੇ ਸਥਾਨਕ ਕਾਰਕੁਨਾਂ ਨਾਲ ਸੰਪਰਕ ਬਣਾਉਂਦਾ ਸੀ।
ਸਥਾਨਕ ਨੌਜਵਾਨਾਂ ਦੀ ਵਰਤੋਂ: ਨੈੱਟਵਰਕ ਨਾਲ ਸਥਾਨਕ ਭੋਲੇ-ਭਾਲੇ ਜਾਂ ਗੁਮਰਾਹਕੁੰਨ ਨੌਜਵਾਨਾਂ ਨੂੰ ਜੋੜ ਕੇ ਉਨ੍ਹਾਂ ਕੋਲੋਂ ਟਾਰਗੈੱਟਾਂ ਦੀ ਰੇਕੀ ਕਰਵਾਉਣ, ਲੌਜਿਸਟਿਕਸ ਸਹਾਇਤਾ ਮੁਹੱਈਆ ਕਰਵਾਉਣ ਅਤੇ ਵਾਰਦਾਤਾਂ ਨੂੰ ਅੰਜਾਮ ਦਿਵਾਉਣ ਦੇ ਦੋਸ਼ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...