August 18, 2026, 1:33 pm
----------- Advertisement -----------
HomeNewsBreaking Newsਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

Published on

----------- Advertisement -----------

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਗ੍ਰਾਮ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਸਨਮਾਨ ਸਮਾਗਮਾਂ ਦੇ ਨਾਲ ਹੀ ਦੋ ਹਫ਼ਤਿਆਂ ਦੀ ਇੱਕ ਸੁਚੱਜੀ ਕਾਰਵਾਈ ਅਤੇ ਸਮੀਖਿਆ ਪ੍ਰਕਿਰਿਆ ਸ਼ੁਰੂ ਕੀਤੀ ਗਈ, ਜਿਸ ਦਾ ਸਮਾਪਨ 31 ਅਗਸਤ ਨੂੰ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਨਾਲ ਹੋਵੇਗਾ।

ਭਗਵੰਤ ਮਾਨ ਸਰਕਾਰ ਦੀ ਇਸ ਪਹਿਲਕਦਮੀ ਨੂੰ ਸ਼ਾਸਨ ਦੇ ਸਾਰੇ ਪੱਧਰਾਂ ਤੱਕ ਪਹੁੰਚਾਉਣ ਲਈ ਕੌਮੀ ਦਿਵਸਾਂ ਅਤੇ ਹੋਰ ਮਹੱਤਵਪੂਰਨ ਸਰਕਾਰੀ ਮੌਕਿਆਂ ’ਤੇ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਦੀਆਂ ਗਤੀਵਿਧੀਆਂ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਜਾਵੇਗਾ। ਇਸ ਸਬੰਧੀ ਫ਼ੈਸਲਾ 2 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਲਿਆ ਗਿਆ ਸੀ।

ਇਸ ਪਹਿਲਕਦਮੀ ਤਹਿਤ, ਸੂਬੇ ਭਰ ਵਿੱਚ ਗ੍ਰਾਮ ਰੱਖਿਆ ਕਮੇਟੀਆਂ (VDCs) ਅਤੇ ਵਾਰਡ ਰੱਖਿਆ ਕਮੇਟੀਆਂ (WDCs) ਦੇ ਬਿਹਤਰੀਨ ਮੈਂਬਰਾਂ ਨੂੰ ਨਸ਼ਿਆਂ ਖ਼ਿਲਾਫ਼ ਪੰਜਾਬ ਦੀ ਲੜਾਈ ਵਿੱਚ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਲੋਕਾਂ ਨੂੰ ਉਤਸ਼ਾਹਿਤ ਕਰਨ ਦਾ ਇੱਕ ਮਹੱਤਵਪੂਰਨ ਮਾਧਿਅਮ ਬਣੇਗਾ, ਜੋ ਭਾਈਚਾਰਕ ਪੱਧਰ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕੰਮ ਕਰ ਰਹੇ ਹਨ।

ਜ਼ਿਲ੍ਹਾ ਪੱਧਰ ’ਤੇ, ਡਿਪਟੀ ਕਮਿਸ਼ਨਰ ਅਸੈਂਬਲੀ ਕੋਆਰਡੀਨੇਟਰਾਂ ਅਤੇ ਵਾਈਸ ਅਸੈਂਬਲੀ ਕੋਆਰਡੀਨੇਟਰਾਂ ਨੂੰ ਸਨਮਾਨਿਤ ਕੀਤਾ; ਜਦਕਿ ਸਬ-ਡਿਵੀਜ਼ਨ ਪੱਧਰ ’ਤੇ, ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਬਲਾਕ ਕੋਆਰਡੀਨੇਟਰਾਂ ਨੂੰ ਸਨਮਾਨਿਤ ਕੀਤਾ ਗਿਆ।

ਪਿੰਡ ਪੱਧਰ ’ਤੇ, ਵੱਖ-ਵੱਖ ਸਕੂਲਾਂ ਅਤੇ ਗ੍ਰਾਮ ਪੰਚਾਇਤਾਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿੱਥੇ ਸਰਪੰਚ ਅਤੇ ਭਾਈਚਾਰੇ ਦੇ ਮੈਂਬਰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵੱਲ ਕੀਤੇ ਜਾ ਰਹੇ ਯਤਨਾਂ ਲਈ ਗ੍ਰਾਮ ਰੱਖਿਆ ਕਮੇਟੀ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।

ਸਾਰੇ 23 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਵਿੱਚ ਯੋਗਦਾਨ ਅਤੇ ਸਰਗਰਮ ਭਾਗੀਦਾਰੀ ਪਾਉਣ ਵਾਲੇ ਯੋਗ ਗ੍ਰਾਮ ਅਤੇ ਵਾਰਡ ਰੱਖਿਆ ਕਮੇਟੀ ਮੈਂਬਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਗਏ ਸੀ।

ਇਹ ਸਨਮਾਨ ਮੁਹਿੰਮ ਨਸ਼ਾ ਵਿਰੋਧੀ ਮੁਹਿੰਮ ਦੇ ਸੂਬਾ ਨੋਡਲ ਅਫ਼ਸਰ ਦੇ ਦਫ਼ਤਰ ਵੱਲੋਂ ਜਾਰੀ ਵਿਆਪਕ ਯੋਜਨਾ ਦਾ ਹਿੱਸਾ ਹੈ, ਜਿਸ ਦੇ ਤਹਿਤ ਦੋ ਹਫ਼ਤਿਆਂ ਤੱਕ ਚੱਲਣ ਵਾਲੀ ਇੱਕ ਵਿਸਤ੍ਰਿਤ ਮੁਹਿੰਮ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ, ਜਿਸ ਦਾ ਉਦੇਸ਼ ਭਾਈਚਾਰਕ ਫੀਡਬੈਕ ਨੂੰ ਨਿਯਮਤ ਪ੍ਰਸ਼ਾਸਨਿਕ ਅਤੇ ਪੁਲਿਸ ਸਮੀਖਿਆ ਦਾ ਹਿੱਸਾ ਬਣਾਉਣਾ ਹੈ।

16 ਤੋਂ 25 ਅਗਸਤ ਤੱਕ, ਹਰੇਕ ਪਿੰਡ ਵਿੱਚ ਗ੍ਰਾਮ ਰੱਖਿਆ ਕਮੇਟੀਆਂ ਦੀਆਂ ਮੀਟਿੰਗਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਕਮੇਟੀਆਂ ਨਸ਼ਾ ਤਸਕਰੀ ਨਾਲ ਸਬੰਧਤ ਸ਼ਿਕਾਇਤਾਂ ਦੀ ਸਮੀਖਿਆ ਕਰਨਗੀਆਂ, ਪਿਛਲੀਆਂ ਸ਼ਿਕਾਇਤਾਂ ’ਤੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਦੀ ਜਾਂਚ ਕਰਨਗੀਆਂ, ਲੰਬਿਤ ਮਾਮਲਿਆਂ ਦੀ ਸਥਿਤੀ ’ਤੇ ਨਜ਼ਰ ਰੱਖਣਗੀਆਂ ਅਤੇ ਨਵੇਂ ਸੁਝਾਅ ਤੇ ਫੀਡਬੈਕ ਦੇਣਗੀਆਂ।

ਇਸ ਤੋਂ ਬਾਅਦ ਇਹ ਪ੍ਰਕਿਰਿਆ ਜ਼ਿਲ੍ਹਾ ਪੱਧਰ ’ਤੇ ਅੱਗੇ ਵਧੇਗੀ। 26 ਤੋਂ 29 ਅਗਸਤ ਦਰਮਿਆਨ, ਕੈਬਨਿਟ ਮੰਤਰੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗਾਂ ਦੀ ਅਗਵਾਈ ਕਰਨਗੇ, ਜਿਨ੍ਹਾਂ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਸਿਹਤ ਵਿਭਾਗ ਦੇ ਨੁਮਾਇੰਦੇ ਅਤੇ ਜ਼ਿਲ੍ਹਾ, ਅਸੈਂਬਲੀ ਤੇ ਬਲਾਕ ਪੱਧਰ ਦੇ ਕੋਆਰਡੀਨੇਟਰ ਸ਼ਾਮਲ ਹੋਣਗੇ। ਮੀਟਿੰਗਾਂ ਵਿੱਚ ਪਿੰਡਾਂ ਤੋਂ ਪ੍ਰਾਪਤ ਫੀਡਬੈਕ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਗਲੀ ਕਾਰਵਾਈ ਤੈਅ ਕੀਤੀ ਜਾਵੇਗੀ।

ਪੂਰੀ ਪ੍ਰਕਿਰਿਆ ਦਾ ਸਮਾਪਨ 31 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਨਾਲ ਹੋਵੇਗਾ। ਇਸ ਮੀਟਿੰਗ ਵਿੱਚ ਸਰਕਾਰ ਜ਼ਿਲ੍ਹਾਵਾਰ ਪ੍ਰਗਤੀ ਦੀ ਸਮੀਖਿਆ ਕਰੇਗੀ ਅਤੇ ਮੁਹਿੰਮ ਦੇ ਅਗਲੇ ਪੜਾਅ ਲਈ ਕਾਰਜ ਯੋਜਨਾ ਤਿਆਰ ਕਰੇਗੀ।

ਸੁਤੰਤਰਤਾ ਦਿਵਸ ਨਸ਼ਾ ਵਿਰੋਧੀ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ ਭਾਈਚਾਰੇ ਦੇ ਮੈਂਬਰਾਂ ਨੂੰ ਸਨਮਾਨਿਤ ਕਰਨ ਲਈ ਪਹਿਲਾ ਵੱਡਾ ਮੰਚ ਬਣਿਆ। ਇਸ ਰਾਹੀਂ ਸਰਕਾਰ ਇਸ ਮੁਹਿੰਮ ਨੂੰ ਸਿਰਫ਼ ਕਾਰਵਾਈ ਤੱਕ ਸੀਮਿਤ ਰੱਖਣ ਦੀ ਬਜਾਏ ਨਸ਼ਿਆਂ ਖ਼ਿਲਾਫ਼ ਇੱਕ ਨਿਰੰਤਰ ਲੋਕ ਲਹਿਰ ਦਾ ਰੂਪ ਦੇ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...