August 18, 2026, 1:41 pm
----------- Advertisement -----------
HomeNewsBreaking Newsਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

Published on

----------- Advertisement -----------

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਉਤਸ਼ਾਹ ਨੂੰ ਦੇਖਦਿਆਂ ਵੱਧ ਤੋਂ ਵੱਧ ਵੀਜ਼ੇ ਜਾਰੀ ਕਰਨ ਸੰਬੰਧੀ ਅੱਜ ਨਵੀਂ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਅਧਿਕਾਰੀਆਂ ਨਾਲ ਮੁਲਾਕਾਤ ਕਰੇਗਾ। ਜ਼ਿਕਰਯੋਗ ਹੈ ਕਿ ਇਸ ਵਾਰ ਪਹਿਲੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸ਼੍ਰੋਮਣੀ ਕਮੇਟੀ ਕੋਲ ਸਾਢੇ 7 ਹਜ਼ਾਰ ਤੋਂ ਵੀ ਵੱਧ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਗਵਾਉਣ ਵਾਸਤੇ ਪੁੱਜੇ ਹਨ ਜਦੋਂ ਕਿ ਇਸ ਜਥੇ ਵਾਸਤੇ ਸ਼੍ਰੋਮਣੀ ਕਮੇਟੀ ਕੋਲ ਨਿਰਧਾਰਿਤ ਕੋਟਾ ਕੇਵਲ 1800 ਦਾ ਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਵਫ਼ਦ, ਜਿਸ ਵਿਚ ਪ੍ਰਧਾਨ ਐਡਵੋਕੇਟ ਧਾਮੀ ਤੋਂ ਇਲਾਵਾ ਸੀਨੀਅਰ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀ ਸ਼ਾਮਿਲ ਹਨ, ਵਲੋਂ ਪਾਕਿਸਤਾਨ ਦੂਤਾਵਾਸ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਸ ਵਾਰ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਵਾਰ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਨਵੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਸਮੇਤ ਪਾਕਿਸਤਾਨ ਸਥਿਤ ਹੋਰ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...