October 10, 2026, 12:47 pm
----------- Advertisement -----------
HomeNewsBreaking Newsਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

Published on

----------- Advertisement -----------

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। 2 ਭੈਣਾਂ ਦੇ ਇਕਲੌਤੇ ਭਰਾ ਯੁਵਰਾਜ ਸਿੰਘ (15) ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਜਿਸ ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸੀ ਅਤੇ ਕੁਝ ਦਿਨ ਬਾਅਦ ਖੁਸ਼ੀ-ਖੁਸ਼ੀ ਭਰਾ ਨੇ ਡੋਲੀ ਨੂੰ ਵਿਦਾ ਕਰਨਾ ਸੀ ਹੁਣ ਉਸ ਤੋਂ ਪਹਿਲਾਂ ਹੀ ਘਰੋਂ ਭਰਾ ਦੀ ਅਰਥੀ ਉੱਠੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਯੁਵਰਾਜ ਸਿੰਘ ਆਪਣੇ ਚਚੇਰੇ ਭਰਾ ਗੁਰਮਨਪ੍ਰੀਤ ਸਿੰਘ ਨਾਲ ਆਪਣੀ ਭੈਣ ਦੇ ਵਿਆਹ ਦਾ ਕਾਰਡ ਵੰਡਣ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਪਿੰਡ ਗਹਿਲੇਵਾਲ ਦੀ ਪੁਲੀ ਨੇੜ੍ਹੇ ਇੱਕ ਨਾ-ਮਲੂਮ ਟ੍ਰੈਕਟਰ ਟਰਾਲੀ ਨੂੰ ਦੋਵੇਂ ਨੌਜਵਾਨ ਓਵਰਟੇਕ ਕਰਨ ਲੱਗੇ ਤਾਂ ਉਸ ਨੇ ਫੇਟ ਮਾਰ ਦਿੱਤੀ। ਇਸ ਹਾਦਸੇ ਵਿੱਚ ਯੁਵਰਾਜ ਸਿੰਘ ਅਤੇ ਗੁਰਮਨਪ੍ਰੀਤ ਸਿੰਘ ਦੋਵੇਂ ਹੀ ਸੜਕ ’ਤੇ ਡਿੱਗ ਕੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਦੋਵਾਂ ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਯੁਵਰਾਜ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਘਰ ਵਿਚ ਯੁਵਰਾਜ ਸਿੰਘ ਦੀ ਮੌਤ ਦੀ ਖ਼ਬਰ ਪਹੁੰਚੀ ਤਾਂ ਉਨ੍ਹਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਪੁਲਿਸ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਦਿੱਤੇ ਬਿਆਨਾਂ ‘ਤੇ ਅਣਪਛਾਤੇ ਚਾਲਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਯੁਵਰਾਜ ਸਿੰਘ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...