June 11, 2026, 6:27 am
----------- Advertisement -----------
HomeNewsLatest Newsਪ੍ਰਧਾਨ ਮੰਤਰੀ ਮੋਦੀ ਜਲੰਧਰ ਦੇ ਪੀਏਪੀ ਗਰਾਊਂਡ 'ਚ ਕਰਨਗੇ ਰੈਲੀ, ਤਿਆਰੀਆਂ ਜ਼ੋਰਾਂ...

ਪ੍ਰਧਾਨ ਮੰਤਰੀ ਮੋਦੀ ਜਲੰਧਰ ਦੇ ਪੀਏਪੀ ਗਰਾਊਂਡ ‘ਚ ਕਰਨਗੇ ਰੈਲੀ, ਤਿਆਰੀਆਂ ਜ਼ੋਰਾਂ ‘ਤੇ

Published on

----------- Advertisement -----------

ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਪੰਜਾਬ ਆ ਰਹੇ ਹਨ। ਮੋਦੀ ਜਲੰਧਰ ਦੇ ਪੀਏਪੀ (ਪੰਜਾਬ ਆਰਮਡ ਪੁਲਿਸ ਗਰਾਊਂਡ) ਗਰਾਊਂਡ ਵਿੱਚ ਰੈਲੀ ਕਰਨਗੇ। ਇਸ ਦੇ ਲਈ ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਰੈਲੀ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਲੋੜੀਂਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਥਾਰਟੀ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਹਦਾਇਤ ਕੀਤੀ ਕਿ ਸੁਰੱਖਿਆ ਪੱਖੋਂ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨਾ ਵਰਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 14 ਫਰਵਰੀ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਢੁੱਕਵੇਂ ਟ੍ਰੈਫਿਕ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਮੁੱਖ ਸਕੱਤਰ ਅਤੇ ਡੀਜੀਪੀ ਨਾਲ ਮੀਟਿੰਗ ਦੌਰਾਨ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਅਤੇ ਸਾਬਕਾ ਮੇਅਰ ਸੁਨੀਲ ਜੋਤੀ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...